Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਂਗਰਸ ਅਤੇ ਅਕਾਲੀ ਦਲ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਰੋਡ ਮੈਪ ਨਹੀਂ : ਹਰਭਜਨ ਸਿੰਘ ਈ.ਟੀ.ਓ.

ਕਾਂਗਰਸ ਵਿੱਚ ਮੁੱਖ ਮੰਤਰੀ ਦੀ ਕੁਰਸੀ ਲਈ ਆਪੋ-ਧਾਪ, ਲੋਕਾਂ ਦਾ ਭਰੋਸਾ ਮੁੜ ਆਮ ਆਦਮੀ ਪਾਰਟੀ 'ਤੇ : ਈ.ਟੀ.ਓ.

Harbhajan Singh ETO, AAP Punjab, Punjab, Punjab News, Latest Punjab News

5 Dariya News

5 Dariya News

5 Dariya News

ਅੰਮ੍ਰਿਤਸਰ , 06 Jul 2026

Last updated on: Jul 07, 2026, 14:29 IST

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੇ ਆਗੂ ਇਸ ਸਮੇਂ ਪੰਜਾਬ ਦੇ ਵਿਕਾਸ ਦੀ ਬਜਾਏ ਆਪਣੀ ਨਿੱਜੀ ਸਿਆਸੀ ਲੜਾਈ ਲੜ ਰਹੇ ਹਨ ਅਤੇ ਉਨ੍ਹਾਂ ਕੋਲ ਸੂਬੇ ਦੇ ਵਿਕਾਸ ਲਈ ਕੋਈ ਠੋਸ ਰੋਡ ਮੈਪ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅੰਦਰ ਮੁੱਖ ਮੰਤਰੀ ਦੀ ਕੁਰਸੀ ਨੂੰ ਲੈ ਕੇ ਆਪੋ-ਧਾਪ ਮਚੀ ਹੋਈ ਹੈ ਅਤੇ ਲੋਕਾਂ ਦੀ ਇੱਛਾ ਦੇ ਉੱਲਟ ਹਰ ਆਗੂ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਲੱਗਾ ਹੋਇਆ ਹੈ।

ਇਹ ਪ੍ਰਗਟਾਵਾ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਾਏਪੁਰ ਖੁਰਦ, ਸਰਜਾ, ਬੇਰੀਆਣਾ ਅਤੇ ਕੋਟ ਹਯਾਤ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਕਰਵਾਏ ਗਏ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੀਤਾ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਕੌਣ ਬਣੇਗਾ, ਇਸ ਦਾ ਫ਼ੈਸਲਾ ਸੂਬੇ ਦੇ ਸੁਹਿਰਦ ਵੋਟਰਾਂ ਨੇ ਕਰਨਾ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਨੂੰ ਦੇਖਦਿਆਂ ਪੰਜਾਬ ਦੇ ਲੋਕ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਨੂੰ ਸੇਵਾ ਦਾ ਮੌਕਾ ਦੇਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ।  

ਸ਼੍ਰੋਮਣੀ ਅਕਾਲੀ ਦਲ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਹਮੇਸ਼ਾ ਪੰਥ ਦਾ ਸਹਾਰਾ ਲੈ ਕੇ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਕੀਤੀ ਹੈ।  ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਰਾਜ ਦੌਰਾਨ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਪੰਜਾਬ ਦੇ ਲੋਕ ਅੱਜ ਵੀ ਨਹੀਂ ਭੁੱਲੇ ਹਨ। 

ਉਨ੍ਹਾਂ ਕਿਹਾ ਕਿ ਅਕਾਲੀ ਦਲ ਹੁਣ ਸਿਰਫ਼ ਇੱਕ ਪਰਿਵਾਰ ਦੀ ਪਾਰਟੀ ਬਣ ਕੇ ਰਹਿ ਗਿਆ ਹੈ ਅਤੇ ਸੂਬੇ ਦੇ ਲੋਕ ਇਸ ਤੋਂ ਕਿਨਾਰਾ ਕਰ ਗਏ ਹਨ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਲੰਬੇ ਸਮੇਂ ਤੱਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਰਹੀਆਂ, ਪਰ ਇਨ੍ਹਾਂ ਰਿਵਾਇਤੀ ਪਾਰਟੀਆਂ ਦੇ ਆਗੂਆਂ ਨੇ ਸੂਬੇ ਦੇ ਸਰਬਪੱਖੀ ਵਿਕਾਸ ਦੀ ਬਜਾਏ ਆਪਣੇ ਅਤੇ ਆਪਣੇ ਰਿਸ਼ਤੇਦਾਰਾਂ ਦੇ ਹਿੱਤਾਂ ਨੂੰ ਤਰਜੀਹ ਦਿੱਤੀ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਪੰਜਾਬ ਨੂੰ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ-ਪੱਖੀ ਨੀਤੀਆਂ ਦੇ ਰਾਹ 'ਤੇ ਅੱਗੇ ਲੈ ਕੇ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ, ਇਮਾਨਦਾਰ ਸ਼ਾਸਨ ਅਤੇ ਪੰਜਾਬ ਦੀ ਤਰੱਕੀ ਨੂੰ ਧਿਆਨ ਵਿੱਚ ਰੱਖਦਿਆਂ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਦਾ ਸਾਥ ਦੇਣ।

ਇਸੇ ਦੌਰਾਨ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਮੌਕੇ 'ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੇ ਜਾਇਜ਼ ਮਸਲਿਆਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਅਤੇ ਸਮਾਂਬੱਧ ਢੰਗ ਨਾਲ ਕਾਰਵਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਵਾਉਣ ਦੀ ਬਜਾਏ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਕਰਨਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕਰਨ ਲਈ ਸਰਕਾਰ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 

Tags: Harbhajan Singh ETO , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD