Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਿੰਡ ਅਲਕੜਾ ਵਿਚ 20 ਲੱਖ ਰੁਪਏ ਦੀ ਲਾਗਤ ਨਾਲ ‘ਮੁੱਖ ਮੰਤਰੀ ਪਿੰਡ ਜਿਮ’ ਤਿਆਰ : ਲਾਭ ਸਿੰਘ ਉਗੋਕੇ

ਹਲਕੇ ਦੇ 13 ਪਿੰਡਾਂ ਵਿਚ ਦਿੱਤਾ ਗਿਆ ਹੈ ਜਿਮ ਦਾ ਸਮਾਨ

Labh Singh Ugoke, Bhadaur, Barnala, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਭਦੌੜ , 07 Jul 2026

Last updated on: Jul 07, 2026, 15:29 IST

ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉਗੋਕੇ ਨੇ ਦੱਸਿਆ ਕਿ ਹਲਕੇ ਦੇ ਪਿੰਡ ਅਲਕੜਾ ਵਿਖੇ ਲਗਭਗ 20 ਲੱਖ ਰੁਪਏ ਦੀ ਲਾਗਤ ਨਾਲ “ਮੁੱਖ ਮੰਤਰੀ ਪਿੰਡ ਜਿਮ” ਤਿਆਰ ਕੀਤਾ ਗਿਆ ਹੈ। ਇਹ ਜਿਮ ਪਿੰਡ ਦੇ ਨੌਜਵਾਨਾਂ ਨੂੰ ਤੰਦਰੁਸਤ ਰੱਖਣ, ਨਸ਼ਾ-ਮੁਕਤ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਇੱਕ ਬਹੁਤ ਹੀ ਮਹੱਤਵਪੂਰਨ ਕਦਮ ਹੈ।

ਵਿਧਾਇਕ ਉਗੋਕੇ ਨੇ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਹਲਕੇ ਦੇ ਨੌਜਵਾਨਾਂ ਨੂੰ ਸਹੀ ਸੇਧ ਦੇਣਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਪਿਛਲੇ ਦਿਨੀਂ ਸੂਬੇ ਵਿਚ 500 ਪੇਂਡੂ ਜਿਮ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਜਿਨ੍ਹਾਂ ਵਿਚ ਹਲਕਾ ਭਦੌੜ ਦੇ 13 ਪਿੰਡ ਸ਼ਾਮਲ ਹਨ।

ਉਹਨਾਂ ਕਿਹਾ ਕਿ ਪਿੰਡ ਅਲਕੜਾ ਦੇ ਨਾਲ-ਨਾਲ ਹਲਕਾ ਭਦੌੜ ਦੇ ਹੋਰਨਾਂ ਪਿੰਡਾਂ ਜਿਵੇਂ ਕਿ ਗਿੱਲ ਪੱਤੀ ਮੌੜ, ਉਗੋਕੇ, ਸੁਖਪੁਰਾ, ਮਹਿਤਾ, ਜੰਗੀਆਣਾ, ਬਦਰਾ, ਪੰਧੇਰ, ਅਸਪਾਲ ਕਲਾਂ, ਭੈਣੀ ਜੱਸਾ, ਰੂੜੇਕੇ ਕਲਾਂ, ਪਿਰਥਾ ਪੱਤੀ ਧੂਰਕੋਟ ਅਤੇ ਧੌਲਾ ਵਿੱਚ ਜਿਮ ਦਾ ਸਮਾਨ ਦਿੱਤਾ ਗਿਆ ਹੈ। ਇਨ੍ਹਾਂ ਜਿਮਾਂ ਵਿੱਚ ਬਹੁਤ ਹੀ ਉੱਚ ਗੁਣਵੱਤਾ ਵਾਲਾ ਸਮਾਂ ਦਿੱਤਾ ਗਿਆ ਹੈ ਜਿਨ੍ਹਾਂ ਵਿਚ ਬਾਰਬੈੱਲ ਅਤੇ ਵੇਟ ਸੈੱਟ, ਡਮਬੈੱਲ ਸੈੱਟ, ਬੈਂਚ ਸੈੱਟ, ਰੈਕ ਸੈੱਟ, ਫਲੋਰ ਮੈਟ, ਕੈਟਲ ਬੈੱਲ ਸੈੱਟ ਦਿੱਤੇ ਗਏ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਨੌਜਵਾਨਾਂ ਦੀ ਭਲਾਈ ਲਈ ਲਗਾਤਾਰ ਵਚਨਬੱਧ ਹੈ। ਆਉਣ ਵਾਲੇ ਸਮੇਂ ਵਿੱਚ ਹਲਕੇ ਦੇ ਹੋਰਨਾਂ ਪਿੰਡਾਂ ਵਿੱਚ ਵੀ ਅਜਿਹੇ ਪ੍ਰੋਜੈਕਟ ਲਿਆਂਦੇ ਜਾਣਗੇ ਤਾਂ ਜੋ ਸਾਡੀ ਨੌਜਵਾਨੀ ਸਿਹਤਮੰਦ ਰਹੇ।

 

Tags: Labh Singh Ugoke , Bhadaur , Barnala , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD