Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੁਰੂ ਰਵਿਦਾਸ ਜੀ ਦਾ ਸੰਦੇਸ਼ ਘਰ ਘਰ ਪਹੁੰਚਾਉਣ ਲਈ ਵੈਨ ਰਾਹੀਂ ਹਰ ਪਿੰਡ 'ਚ ਦਿਖਾਈ ਜਾਵੇਗੀ ਦਸਤਾਵੇਜ਼ੀ: ਮੀਤ ਹੇਅਰ

ਸੰਸਦ ਮੈਂਬਰ ਮੀਤ ਹੇਅਰ ਨੇ ਵੈਨ ਨੂੰ ਦਿਖਾਈ ਹਰੀ ਝੰਡੀ

Gurmeet Singh Meet Hayer, Meet Hayer, AAP Punjab , Punjab, Punjab News, Latest Punjab News

Gurpreet Singh

Gurpreet Singh

5 Dariya News

ਬਰਨਾਲਾ , 07 Jul 2026

Last updated on: Jul 07, 2026, 15:48 IST

ਜ਼ਿਲ੍ਹਾ ਬਰਨਾਲਾ ਦੇ ਪਿੰਡਾਂ ਵਿਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ ਦਸਤਾਵੇਜ਼ੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਪੁੱਜੀ ਵੈਨ ਨੂੰ ਅੱਜ ਇਥੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਹਰੀ ਝੰਡੀ ਦਿਖਾ ਕੇ ਪਿੰਡਾਂ ਲਈ ਰਵਾਨਾ ਕੀਤਾ। 

ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ ਹੈ ਜਿਸ ਤਹਿਤ ਹਰ ਪਿੰਡ ਵਿੱਚ ਦਸਤਾਵੇਜ਼ੀ ਦਿਖਾਈ ਜਾਣੀ ਹੈ। ਓਹਨਾਂ ਕਿਹਾ ਕਿ ਅੱਜ ਪਿੰਡ ਕਰਮਗੜ੍ਹ ਅਤੇ ਨੰਗਲ ਵਿਚ ਇਹ ਦਸਤਾਵੇਜ਼ੀ ਦਿਖਾਈ ਜਾਵੇਗੀ ਜਿਸ ਦੇ ਲਈ ਵੈਨ ਨੂੰ ਅੱਜ ਰਵਾਨਾ ਕੀਤਾ ਗਿਆ ਹੈ।

ਓਹਨਾਂ ਕਿਹਾ ਕਿ ਰੋਜ਼ਾਨਾ ਦੋ ਪਿੰਡਾਂ ਵਿੱਚ ਇਸ ਵੈਨ ਰਾਹੀਂ ਇਹ ਦਸਤਾਵੇਜ਼ੀ ਦਿਖਾਈ ਜਾਵੇਗੀ ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਹਰ ਘਰ ਤੱਕ ਪਹੁੰਚ ਸਕਣ। ਉਨ੍ਹਾਂ ਦੱਸਿਆ ਕਿ ਇਹ ਦਸਤਾਵੇਜ਼ੀ 30 ਮਿੰਟ ਦੀ ਹੋਵੇਗੀ। ਓਹਨਾਂ ਪਿੰਡਾਂ ਦੇ ਵਾਸੀਆਂ ਨੂੰ ਬੇਨਤੀ ਕੀਤੀ ਕਿ ਉਹ ਇਸ ਦਸਤਾਵੇਜ਼ੀ ਨੂੰ ਦੇਖਣ ਪਰਿਵਾਰਾਂ ਸਮੇਤ ਜ਼ਰੂਰ ਪੁੱਜਣ ਤਾਂ ਜੋ ਅਸੀਂ ਆਪਣੇ ਬੱਚਿਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾ ਸਕੀਏ।

ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਧਾਲੀਵਾਲ, ਨਗਰ ਨਿਗਮ ਮੇਅਰ ਹਸਨ ਭਾਰਦਵਾਜ, ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਐਮਸੀ ਗਗਨਦੀਪ ਸਿੰਘ, ਰਾਜਿੰਦਰ ਸਿੰਘ ਰਾਜੂ ਤੋਂ ਇਲਾਵਾ ਭੋਲਾ ਸਿੰਘ, ਹਰਪ੍ਰੀਤ ਸਿੰਘ ਬਿੱਟੂ, ਸ੍ਰੀ ਗੁਰੂ ਰਵਿਦਾਸ ਸਭਾ ਤੋਂ ਜਗਰਾਜ ਸਿੰਘ ਪੰਡੋਰੀ, ਜਗਤਾਰ ਸਿੰਘ ਤੇ ਹੋਰ ਪਤਵੰਤੇ ਮੌਜੂਦ ਸਨ।

 

Tags: Gurmeet Singh Meet Hayer , Meet Hayer , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD