Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ

ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

Dr Baljit Kaur, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 07 Jul 2026

Last updated on: Jul 07, 2026, 16:45 IST

ਪੰਜਾਬ ਦੇ ਬਜ਼ੁਰਗਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਪੁੱਟਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਇੱਕ ਆਧੁਨਿਕ ਬਿਰਧ ਆਸ਼ਰਮ (ਸੀਨੀਅਰ ਸਿਟੀਜ਼ਨ ਹੋਮ) ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਸਰਕਾਰੀ ਮਲਕੀਅਤ ਅਤੇ ਪ੍ਰਬੰਧਨ ਅਧੀਨ ਬਣਨ ਵਾਲੇ ਇਸ ਆਸ਼ਰਮ ਲਈ ਗਮਾਡਾ ਵੱਲੋਂ ਸੈਕਟਰ-78 ਵਿਖੇ 2.92 ਏਕੜ ਜ਼ਮੀਨ ਅਲਾਟ ਕਰ ਦਿੱਤੀ ਗਈ ਹੈ। 

ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਉਨ੍ਹਾਂ ਦੇ ਸਤਿਕਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਸਾਡੇ ਬਜ਼ੁਰਗ ਸਾਡਾ ਸਰਮਾਇਆ ਅਤੇ ਮਾਰਗਦਰਸ਼ਕ ਹਨ, ਅਤੇ ਜ਼ਿੰਦਗੀ ਦੇ ਇਸ ਪੜਾਅ 'ਤੇ ਉਨ੍ਹਾਂ ਦੀ ਦੇਖਭਾਲ ਕਰਨਾ ਸਰਕਾਰ ਦਾ ਸਭ ਤੋਂ ਪਹਿਲਾ ਫ਼ਰਜ਼ ਹੈ। ਸੂਬੇ ਦੇ ਮੁਖੀ ਦੇ ਦ੍ਰਿਸ਼ਟੀਕੋਣ ਨੂੰ ਸਾਂਝਾ ਕਰਦਿਆਂ ਡਾ. ਬਲਜੀਤ ਕੌਰ ਨੇ ਭਾਵੁਕ ਹੋ ਕੇ ਕਿਹਾ: "ਸਾਡੀ ਸਰਕਾਰ ਸਿਰਫ਼ ਇੱਟ-ਪੱਥਰ ਦੀਆਂ ਇਮਾਰਤਾਂ ਨਹੀਂ ਬਣਾ ਰਹੀ, ਸਗੋਂ ਇੱਕ ਅਜਿਹਾ 'ਸੁਰੱਖਿਅਤ ਘਰ' ਤਿਆਰ ਕਰ ਰਹੀ ਹੈ ਜਿੱਥੇ ਬੇਸਹਾਰਾ ਬਜ਼ੁਰਗਾਂ ਨੂੰ ਆਪਣਾਪਨ, ਮਾਣ-ਸਤਿਕਾਰ ਅਤੇ ਪਰਿਵਾਰ ਵਰਗਾ ਨਿੱਘ ਮਿਲ ਸਕੇ।

ਮੁੱਖ ਮੰਤਰੀ ਦਾ ਸਪੱਸ਼ਟ ਪ੍ਰਣ ਹੈ ਕਿ ਪੰਜਾਬ ਦੇ ਕਿਸੇ ਵੀ ਬਜ਼ੁਰਗ ਨੂੰ ਉਮਰ ਦੇ ਇਸ ਪੜਾਅ 'ਤੇ ਇਕੱਲਾਪਣ ਜਾਂ ਲਾਚਾਰੀ ਦੇ ਹੰਝੂ ਨਾ ਬਹਾਉਣੇ ਪੈਣ, ਬਲਕਿ ਉਨ੍ਹਾਂ ਦੇ ਚਿਹਰੇ 'ਤੇ ਮੁਸਕਾਨ ਲਿਆਉਣਾ ਸਾਡਾ ਮੁੱਖ ਫ਼ਰਜ਼ ਹੈ। ਇਹ ਆਸ਼ਰਮ ਉਨ੍ਹਾਂ ਲਈ ਇੱਕ ਮਜ਼ਬੂਤ ਸਹਾਰਾ ਬਣੇਗਾ।" 

ਕੰਮ ਦੀ ਪ੍ਰਗਤੀ ਬਾਰੇ ਦੱਸਦਿਆਂ ਮੰਤਰੀ ਨੇ ਅੱਗੇ ਕਿਹਾ ਕਿ ਪ੍ਰੋਜੈਕਟ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਐਸਟੇਟ ਅਫਸਰ (ਪਲਾਟਸ), ਗਮਾਡਾ, ਪੂਡਾ ਭਵਨ, ਮੋਹਾਲੀ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਲਾਗੂ ਨਿਯਮਾਂ ਅਨੁਸਾਰ ਉਕਤ ਸਾਈਟ ਦਾ ਭੌਤਿਕ ਕਬਜ਼ਾ (Physical Possession) ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਮੋਹਾਲੀ ਨੂੰ ਸੌਂਪਣ ਲਈ ਲੋੜੀਂਦੀ ਕਾਰਵਾਈ ਜਲਦ ਤੋਂ ਜਲਦ ਮੁਕੰਮਲ ਕੀਤੀ ਜਾਵੇ, ਤਾਂ ਜੋ ਨਿਰਮਾਣ ਕਾਰਜ ਤੁਰੰਤ ਸ਼ੁਰੂ ਕੀਤਾ ਜਾ ਸਕੇ।

 

Tags: Dr Baljit Kaur , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD