Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

ਸ੍ਰੀ ਗੁਰੂ ਰਵਿਦਾਸ ਜੀ ਦੇ ਪਿਆਰ, ਭਗਤੀ ਅਤੇ ਸਮਾਨਤਾ ਦੇ ਸੰਦੇਸ਼ ਨੂੰ ਵਾਹਨਾਂ ‘ਤੇ ਵੱਡੀਆਂ ਐਲਈਡੀ ਸਕ੍ਰੀਨਾਂ ਲਗਾ ਕੇ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪੰਜਾਬ ਸਰਕਾਰ: ਕੈਬਨਿਟ ਮੰਤਰੀ ਸੌਂਦ

Tarunpreet Singh Sond, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 07 Jul 2026

Last updated on: Jul 07, 2026, 16:57 IST

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਮੋਬਾਈਲ ਐਲਈਡੀ ਵੈਨਾਂ ਰਾਹੀਂ ਹਰ ਪਿੰਡ ਤੱਕ ਪਹੁੰਚਾ ਰਹੀ ਹੈ। ਇਹ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ।

ਡਿਜੀਟਲ ਸਿਸਟਮ ਅਧਾਰਤ ਸਮਾਗਮ ਦੇ ਵੇਰਵੇ ਸਾਂਝੇ ਕਰਦਿਆਂ ਸ. ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪਿਆਰ, ਭਗਤੀ ਅਤੇ ਸਮਾਨਤਾ ਦੇ ਸੰਦੇਸ਼ ਨੂੰ ਪਿੰਡਾਂ ਤੱਕ ਪਹੁੰਚਾਉਣ ਲਈ ਵਾਹਨਾਂ 'ਤੇ ਵੱਡੀਆਂ ਐਲਈਡੀ ਸਕ੍ਰੀਨਾਂ ਲਗਾ ਕੇ 13000 ਤੋਂ ਵੱਧ ਪਿੰਡਾਂ ਵਿੱਚ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਵਿਖਾ ਰਹੀ ਹੈ। ਸੈਰ-ਸਪਾਟਾ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਉਦੇਸ਼ ਇਸ ਇਤਿਹਾਸਕ ਮੌਕੇ ਨੂੰ ਵੱਡੇ ਪੈਮਾਨੇ 'ਤੇ ਮਨਾਉਣਾ ਹੈ, ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਜ 'ਤੇ ਡੂੰਘੇ ਪ੍ਰਭਾਵ ਨੂੰ ਦਰਸਾਇਆ ਜਾ ਸਕੇ। 

ਇਸੇ ਤਰ੍ਹਾਂ ਵਾਰਾਣਸੀ, ਫਰੀਦਕੋਟ, ਜੰਮੂ ਅਤੇ ਬਠਿੰਡਾ ਤੋਂ ਚਾਰ ਸ਼ੋਭਾ ਯਾਤਰਾਵਾਂ ਜਲਦ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਇਕੱਠੀਆਂ ਹੋਣਗੀਆਂ ਅਤੇ ਸਾਰੇ ਪੰਜਾਬ ਦੇ ਸ਼ਰਧਾਲੂ ਤੀਰਥ ਯਾਤਰਾਵਾਂ ਜ਼ਰੀਏ ਵਾਰਾਣਸੀ ਵਿੱਚ ਉਨ੍ਹਾਂ ਦੇ ਜਨਮ ਅਸਥਾਨ ਵਿਖੇ ਨਤਮਸਤਕ ਹੋਣਗੇ। ਸੂਬੇ ਭਰ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਸੈਮੀਨਾਰ ਵੀ ਕਰਵਾਏ ਜਾਣਗੇ, ਤਾਂ ਜੋ ਗੁਰੂ ਜੀ ਦਾ ਫ਼ਲਸਫ਼ਾ ਨੌਜਵਾਨ ਪੀੜ੍ਹੀ ਤੱਕ ਸਾਰਥਕ ਢੰਗ ਨਾਲ ਪਹੁੰਚਾਉਣਾ ਯਕੀਨੀ ਬਣਾਇਆ ਜਾ ਸਕੇ।

ਸ. ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਹਰੇਕ ਜ਼ਿਲ੍ਹੇ ਵਿੱਚ 6.5 ਲੱਖ ਬੂਟੇ ਵੀ ਲਗਾਏ ਜਾਣਗੇ। ਉਨ੍ਹਾਂ ਨੇ ਇਸ ਮੁਹਿੰਮ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਵਾਤਾਵਰਣ ਸਬੰਧੀ ਸਿੱਖਿਆਵਾਂ ਨਾਲ ਵੀ ਜੋੜਿਆ।

ਸਾਲ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਸੂਬੇ ਭਰ ਵਿੱਚ ਖੂਨਦਾਨ ਕੈਂਪ, ਮੈਰਾਥਨ, ਸਾਈਕਲ ਰੈਲੀਆਂ ਅਤੇ ਕੀਰਤਨ ਸਮਾਗਮ ਵੀ ਕਰਵਾਏ ਜਾਣਗੇ।

 

Tags: Tarunpreet Singh Sond , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD