Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਪਟਿਆਲਾ ਅਤੇ ਬਰਨਾਲਾ ਵਿਚ ਬੀ.ਐਲ.ਓਜ਼. ਨਾਲ ਦੁਰਵਿਹਾਰ ਕਰਨ ਵਾਲਿਆਂ ਵਿਰੁੱਧ ਐਫ.ਆਈ.ਆਰ. ਦਰਜ

Anindita Mitra, Election Commision Punjab, ECI, Chief Electoral Officer Punjab, CEO Punjab, Punjab, Punjab News, Latest Punjab News, Punjab Adminstration

Gurpreet Singh

Gurpreet Singh

5 Dariya News

ਚੰਡੀਗੜ੍ਹ , 07 Jul 2026

Last updated on: Jul 07, 2026, 17:07 IST

ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਇੱਥੇ ਕਿਹਾ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੇ ਕੰਮ ਵਿੱਚ ਲੱਗੇ ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ ਪਟਿਆਲਾ ਅਤੇ ਬਰਨਾਲਾ ਜ਼ਿਲ੍ਹੇ ਵਿੱਚ ਬੂਥ ਲੈਵਲ ਅਫ਼ਸਰ( ਬੀ.ਐਲ.ਓ.) ਨਾਲ ਦੁਰਵਿਹਾਰ ਕਰਨ ਦੇ ਮਾਮਲੇ ਸਾਹਮਣੇ ਆਏ ਹਨ, ਜਿਸਦਾ ਗੰਭੀਰ ਨੋਟਿਸ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਪਟਿਆਲਾ ਵਿੱਚ ਆਨੰਦ ਨਗਰ, ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਬੂਥ ਨੰਬਰ 113 ਦੇ ਬੂਥ ਲੈਵਲ ਅਫਸਰ 'ਤੇ ਉਸ ਸਮੇਂ ਹਮਲਾ ਕੀਤਾ ਗਿਆ, ਜਦੋਂ ਬੀਐਲਓ ਨੇ ਐਸ.ਆਈ.ਆਰ. ਪ੍ਰਕਿਰਿਆ ਦੇ ਸਬੰਧ ਵਿੱਚ ਉਸ ਤੋਂ ਵੇਰਵੇ ਮੰਗੇ। ਇਸ ਘਟਨਾ ਤੋਂ ਬਾਅਦ, ਪੁਲਿਸ ਥਾਣਾ ਤ੍ਰਿਪੁੜੀ ਵੱਲੋਂ ਭਾਰਤੀ ਨਿਆਏ ਸੰਹਿਤਾ, 2023 ਦੀ ਧਾਰਾ 115(2), 351(3), 221 ਅਤੇ 132 ਦੇ ਤਹਿਤ ਹਮਲਾ ਕਰਨ ਵਾਲੇ ਵਿਅਕਤੀ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ।

ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਸੇ ਤਰ੍ਹਾਂ ਬਰਨਾਲਾ ਜ਼ਿਲ੍ਹੇ ਦੇ ਧਨੌਲਾ ਦੇ ਬੂਥ ਨੰ:103 ਅਕਾਲਗੜ੍ਹ ਕੋਠੇ ਦੇ ਬੀ.ਐਲ.ਓ. ‘ਤੇ ਵੀ ਐਸ.ਆਈ.ਆਰ. ਸਬੰਧੀ ਕੰਮਕਾਜ ਦੌਰਾਨ ਇੱਕ ਸਥਾਨਕ ਵੱਲੋਂ ਗਾਲੀ-ਗਲੋਚ ਅਤੇ ਹਮਲਾ ਕੀਤਾ ਗਿਆ। ਜਿਸ ਸਬੰਧੀ ਧਨੌਲਾ ਥਾਣਾ ਵਿਖੇ ਭਾਰਤੀ ਨਿਆਂ ਸੰਹਿਤਾ 2023 ਦੀ ਧਾਰਾ 132, 221 ਅਤੇ  115(2) ਅਧੀਨ ਕੇਸ ਦਰਜ ਕੀਤਾ ਗਿਆ ਹੈ।

ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰ ਨੇ ਪੰਜਾਬ ਰਾਜ ਦੇ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਐਸ.ਆਈ.ਆਰ. ਦੌਰਾਨ ਬੀ.ਐਲ.ਓਜ. ਦੀ ਸੁਰੱਖਿਆ ਨੂੰ ਯਕੀਨੀ ਬਨਾਉਣ। ਉਨ੍ਹਾਂ ਪੰਜਾਬ ਰਾਜ ਦੇ ਸਮੂਹ ਵੋਟਰਾਂ ਨੂੰ  ਵੀ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼. ਨੂੰ ਪੂਰਾ ਸਹਿਯੋਗ ਦੇਣ ਅਤੇ ਇਹ ਯਕੀਨੀ ਬਣਾਉਣ ਕਿ ਇਸ ਤਰ੍ਹਾਂ ਦੀਆਂ ਅਣਸੁਖਾਵੀਆਂ ਘਟਨਾਵਾਂ ਨਾ ਵਾਪਰਨ।

 

Tags: Anindita Mitra , Election Commision Punjab , ECI , Chief Electoral Officer Punjab , CEO Punjab , Punjab , Punjab News , Latest Punjab News , Punjab Adminstration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD