Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

ਮੀਟਿੰਗਾਂ ਵਿੱਚ ਸਿੱਖਿਆ ਮੁਲਾਜ਼ਮਾਂ ਦੇ ਤਨਖਾਹ, ਬਦਲੀਆਂ ਅਤੇ ਰੈਗੂਲਰ ਕਰਨ ਦੇ ਮੁੱਦਿਆਂ 'ਤੇ ਧਿਆਨ ਕੇਂਦਰਿਤ

Harpal Singh Cheema, Advocate Harpal Singh Cheema, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 07 Jul 2026

Last updated on: Jul 07, 2026, 18:11 IST

ਪੰਜਾਬ ਸਰਕਾਰ ਨੇ ਸੂਬੇ ਦੀਆਂ ਵੱਖ-ਵੱਖ ਮੁਲਾਜ਼ਮ ਐਸੋਸੀਏਸ਼ਨਾਂ ਅਤੇ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਆਪਣੇ ਯਤਨ ਤੇਜ਼ ਕਰ ਦਿੱਤੇ ਹਨ। ਇੱਕ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਕਈ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਸਿੱਧੀ ਗੱਲਬਾਤ ਕਰਨ ਲਈ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ ਸੌਂਪੇ ਗਏ ਮੰਗ ਪੱਤਰਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ ਅਤੇ ਮੁਲਜ਼ਮ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਪੇਸ਼ੇਵਰ ਅਤੇ ਵਿੱਤੀ ਸ਼ਿਕਾਇਤਾਂ ਦੇ ਹੱਲ ਲਈ ਵਿਚਾਰ ਚਰਚਾ ਕੀਤੀ ਗਈ।

ਇਸ ਵਿਸਤ੍ਰਿਤ ਗੱਲਬਾਤ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਕਾਮਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ, ਜਿਸ ਵਿੱਚ 3704 ਅਧਿਆਪਕ ਯੂਨੀਅਨ, ਈ.ਟੀ.ਟੀ. 2364 ਅਧਿਆਪਕ ਯੂਨੀਅਨ, ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਅਤੇ 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ ਦੇ ਮੰਗ ਪੱਤਰਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਤਨਖਾਹ ਨਿਰਧਾਰਣ, ਬਦਲੀਆਂ ਅਤੇ ਰੈਗੂਲਰ ਕਰਨ ਸਬੰਧੀ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਉਠਾਏ ਗਏ ਮਸਲਿਆਂ ਦਾ ਤੁਰੰਤ ਨੋਟਿਸ ਲੈਂਦਿਆਂ, ਵਿੱਤ ਮੰਤਰੀ ਨੇ ਵਿਭਾਗ ਨੂੰ ਇਨ੍ਹਾਂ ਜਾਇਜ਼ ਮੰਗਾਂ ਦਾ ਤੇਜ਼ੀ ਨਾਲ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਸਿੱਖਿਆ ਖੇਤਰ ਤੋਂ ਇਲਾਵਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਵੀ ਮੁਲਾਕਾਤ ਕੀਤੀ। 

ਐਸੋਸੀਏਸ਼ਨ ਨੇ ਸੂਬੇ ਵਿੱਚ ਮੈਡੀਕਲ ਪ੍ਰੈਕਟੀਸ਼ਨਰਾਂ ਵੱਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਨੂੰ ਦਰਸਾਉਂਦਾ ਇੱਕ ਵਿਸਤ੍ਰਿਤ ਮੰਗ ਪੱਤਰ ਸੌਂਪਿਆ। ਮੀਟਿੰਗ ਦੌਰਾਨ, ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਨੂੰ ਤੁਰੰਤ ਸ਼ੁਰੂ ਕਰਨ ਬਾਰੇ ਉਨ੍ਹਾਂ ਦੀ ਮੁੱਖ ਮੰਗ ਦਾ ਮੁਲਾਂਕਣ ਕੀਤਾ ਗਿਆ। ਵਿੱਤ ਮੰਤਰੀ ਨੇ ਇਨ੍ਹਾਂ ਪ੍ਰੈਕਟੀਸ਼ਨਰਾਂ ਵੱਲੋਂ ਜ਼ਮੀਨੀ ਪੱਧਰ 'ਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਜ਼ਰੂਰੀ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਸਬੰਧਤ ਸਿਹਤ ਅਧਿਕਾਰੀਆਂ ਦੇ ਸਹਿਯੋਗ ਨਾਲ ਉਨ੍ਹਾਂ ਦੀ ਰਸਮੀ ਸਿਖਲਾਈ ਵਿੱਚ ਤੇਜ਼ੀ ਲਿਆਉਣ ਲਈ ਲੋੜੀਂਦੇ ਪ੍ਰਸ਼ਾਸਨਿਕ ਕਦਮਾਂ 'ਤੇ ਵਿਚਾਰ-ਵਟਾਂਦਰਾ ਕੀਤਾ।

ਇਨ੍ਹਾਂ ਮੀਟਿੰਗਾਂ ਦੌਰਾਨ 3704 ਅਧਿਆਪਕ ਯੂਨੀਅਨ ਵੱਲੋਂ ਹਰਜਿੰਦਰ ਸਿੰਘ, ਯਾਦਵਿੰਦਰ ਸਿੰਘ ਅਤੇ ਜੀਵਨਜੋਤ ਸਿੰਘ; ਈ.ਟੀ.ਟੀ. 2364 ਅਧਿਆਪਕ ਯੂਨੀਅਨ ਵੱਲੋਂ ਸਮਰਜੀਤ ਸਿੰਘ, ਗੁਰਦੀਪ ਸਿੰਘ ਅਤੇ ਜੁਗਰਾਜ ਸਿੰਘ; ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਵੱਲੋਂ ਕਮਲ ਠਾਕੁਰ, ਸੋਹਣ ਸਿੰਘ ਅਤੇ ਗੁਰਮੁਖ ਸਿੰਘ; 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ ਵੱਲੋਂ ਜਸਪਾਲ ਸਿੰਘ, ਮਮਤਾ, ਤਜਿੰਦਰ ਕੌਰ ਅਤੇ ਕਿਰਨਜੀਤ ਕੌਰ; ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ ਡਾ. ਰਮੇਸ਼ ਬਾਲੀ, ਡਾ. ਮੱਘਰ ਸਿੰਘ ਮਾਸ਼ਲ ਅਤੇ ਡਾ. ਅੰਗਰੇਜ਼ ਸਿੰਘ ਸੇਮਾ ਨੇ ਆਪਣੇ-ਆਪਣੇ ਮੁੱਦੇ ਉਠਾਏ।

 

Tags: Harpal Singh Cheema , Advocate Harpal Singh Cheema , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD