Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਲਬੀਰ ਸਿੰਘ ਸਿੱਧੂ ਨੇ ਨੌਜਵਾਨਾਂ, ਬਜ਼ੁਰਗਾਂ ਅਤੇ ਮਹਿਲਾਵਾਂ ਨੂੰ SIR ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਕੀਤੀ ਅਪੀਲ

ਵੋਟਰ ਸੂਚੀ ਅਤੇ ਫਾਰਮ ਭਰਨ ਸਬੰਧੀ ਮਦਦ ਲਈ ਬਲਬੀਰ ਸਿੰਘ ਸਿੱਧੂ ਨੇ ਆਪਣਾ ਨਿੱਜੀ ਮੋਬਾਈਲ ਨੰਬਰ ਕੀਤਾ ਸਾਂਝਾ

Balbir Singh Sidhu, Punjab Pradesh Congress Committee, Punjab Congress, Punjab, Punjab News, Latest Punjab News

Gurpreet Singh

Gurpreet Singh

5 Dariya News

ਮੋਹਾਲੀ , 07 Jul 2026

Last updated on: Jul 07, 2026, 18:19 IST

ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਹਲਕਾ ਮੋਹਾਲੀ ਦੇ ਨੌਜਵਾਨਾਂ, ਬਜ਼ੁਰਗਾਂ ਅਤੇ ਮਹਿਲਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਰੱਖਿਆ ਨੂੰ ਯਕੀਨੀ ਬਣਾਉਣ। ਸਿੱਧੂ ਨੇ ਕਿਹਾ ਕਿ ਲੋਕਤੰਤਰ ਵਿੱਚ ਵੋਟ ਸਭ ਤੋਂ ਵੱਡੀ ਤਾਕਤ ਹੈ। ਵੋਟਰ ਕਾਰਡ ਰਾਹੀਂ ਹੀ ਹਰ ਨਾਗਰਿਕ ਆਪਣੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਕਰ ਸਕਦਾ ਹੈ ਅਤੇ ਆਪਣੇ ਨੁਮਾਇੰਦਿਆਂ, ਜ਼ਿਲ੍ਹਾ ਪ੍ਰੀਸ਼ਦਾਂ, ਨਗਰ ਕੌਂਸਲਾਂ ਅਤੇ ਹੋਰ ਲੋਕਤੰਤਰੀ ਸੰਸਥਾਵਾਂ ਲਈ ਆਪਣੇ ਮਨਪਸੰਦ ਉਮੀਦਵਾਰ ਦੀ ਚੋਣ ਕਰ ਸਕਦਾ ਹੈ। 

ਇਸ ਲਈ ਹਰ ਯੋਗ ਨਾਗਰਿਕ ਨੂੰ ਆਪਣੀ ਵੋਟ ਦੀ ਪੁਸ਼ਟੀ ਕਰਵਾਉਣੀ ਅਤੇ ਇਸ ਨੂੰ ਸੁਰੱਖਿਅਤ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਐਸਆਈਆਰ ਮੁਹਿੰਮ ਦਾ ਮਕਸਦ ਹਰ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਸਹੀ ਢੰਗ ਨਾਲ ਦਰਜ ਕਰਨਾ ਹੈ ਤਾਂ ਜੋ ਕਿਸੇ ਵੀ ਯੋਗ ਨਾਗਰਿਕ ਦਾ ਵੋਟ ਦਾ ਹੱਕ ਪ੍ਰਭਾਵਿਤ ਨਾ ਹੋਵੇ। 

ਉਨ੍ਹਾਂ ਕਿਹਾ ਕਿ ਬਿਹਾਰ, ਕਰਨਾਟਕ, ਮਹਾਰਾਸ਼ਟਰ ਅਤੇ ਹਰਿਆਣਾ ਵਰਗੇ ਰਾਜਾਂ ਵਿੱਚ ਵੱਡੀ ਗਿਣਤੀ ਵਿੱਚ ਨਾਗਰਿਕਾਂ ਦੇ ਨਾਮ ਵੋਟਰ ਸੂਚੀ ਵਿੱਚੋਂ ਕੱਟੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਅਜਿਹੀ ਸਥਿਤੀ ਤੋਂ ਬਚਣ ਲਈ ਹਰ ਵਿਅਕਤੀ ਨੂੰ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਬਲਬੀਰ ਸਿੰਘ ਸਿੱਧੂ ਨੇ ਖ਼ਾਸ ਤੌਰ 'ਤੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੌਕਰੀ, ਕਾਰੋਬਾਰ ਜਾਂ ਹੋਰ ਰੁਝੇਵਿਆਂ ਦੇ ਬਾਵਜੂਦ ਉਹ ਆਪਣੇ ਕੀਮਤੀ ਸਮੇਂ ਵਿੱਚੋਂ ਕੁਝ ਸਮਾਂ ਕੱਢ ਕੇ ਐਸਆਈਆਰ (SIR) ਮੁਹਿੰਮ ਵਿੱਚ ਜ਼ਰੂਰ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਅੱਜ ਦੀ ਛੋਟੀ ਜਿਹੀ ਲਾਪਰਵਾਹੀ ਭਵਿੱਖ ਵਿੱਚ ਤੁਹਾਡੇ ਵੋਟ ਦੇ ਅਧਿਕਾਰ ਨੂੰ ਪ੍ਰਭਾਵਿਤ ਕਰ ਸਕਦੀ ਹੈ। 

ਇਸ ਲਈ ਹਰ ਨੌਜਵਾਨ ਆਪਣੀ ਵੋਟ ਦੀ ਪੁਸ਼ਟੀ ਕਰਵਾਏ ਅਤੇ ਆਪਣੇ ਪਰਿਵਾਰ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਮੁਹਿੰਮ ਨਾਲ ਜੋੜੇ, ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਲੋਕਤੰਤਰੀ ਹੱਕ ਤੋਂ ਵਾਂਝਾ ਨਾ ਰਹੇ। ਸਿੱਧੂ ਨੇ ਕਿਹਾ ਕਿ ਮੋਹਾਲੀ ਵਿੱਚ ਐਸਆਈਆਰ ਤਹਿਤ ਮੈਪਿੰਗ ਦਾ ਕੰਮ ਹਾਲੇ ਵੀ ਬਹੁਤ ਘੱਟ ਹੋਇਆ ਹੈ। ਮੈਂ ਹਲਕਾ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਐਸਆਈਆਰ ਮੁਹਿੰਮ ਦਾ ਹਿੱਸਾ ਬਣੋ, ਆਪਣੀ ਵੋਟ ਨੂੰ ਸੁਰੱਖਿਅਤ ਬਣਾਓ ਅਤੇ ਲੋਕਤੰਤਰ ਨੂੰ ਮਜ਼ਬੂਤ ਕਰੋ ਅਤੇ ਇਸੇ ਤਾਕਤ ਨਾਲ ਤੁਸੀਂ ਕਾਂਗਰਸ ਪਾਰਟੀ ਨੂੰ ਸੱਤਾ ਵਿੱਚ ਲਿਆ ਸਕਦੇ ਹੋ।

ਸਿੱਧੂ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗਣਨਾ ਫਾਰਮ ਵੰਡਣ ਅਤੇ ਭਰਨ ਲਈ ਘਰ-ਘਰ ਪਹੁੰਚ ਰਹੇ ਬੀ.ਐਲ.ਓ. ਨਾਲ ਪੂਰਾ ਸਹਿਯੋਗ ਕਰਨ, ਲੋੜੀਂਦੇ ਦਸਤਾਵੇਜ਼ ਸਮੇਂ ਸਿਰ ਮੁਹੱਈਆ ਕਰਵਾਉਣ ਅਤੇ ਆਪਣੇ ਪਰਿਵਾਰ ਦੇ ਹਰ ਯੋਗ ਮੈਂਬਰ ਦਾ ਨਾਮ ਵੋਟਰ ਸੂਚੀ ਵਿੱਚ ਯਕੀਨੀ ਬਣਾਉਣ। ਉਨ੍ਹਾਂ ਨੇ ਆਪਣਾ ਨਿੱਜੀ ਨੰਬਰ ਸਾਂਝਾ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਐਸਆਈਆਰ ਮੁਹਿੰਮ, ਵੋਟਰ ਸੂਚੀ ਜਾਂ ਫਾਰਮ ਭਰਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਆਉਂਦੀ ਹੈ ਤਾਂ ਉਹ ਮੇਰੇ ਨੰਬਰ 9872671010 'ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।

ਅੰਤ ਵਿੱਚ ਸਿੱਧੂ ਨੇ ਕਿਹਾ ਕਿ ਆਪਣੀ ਵੋਟ ਦੀ ਰੱਖਿਆ ਕਰਨਾ ਹਰ ਜ਼ਿੰਮੇਵਾਰ ਨਾਗਰਿਕ ਦਾ ਫ਼ਰਜ਼ ਹੈ। ਆਓ, ਸਾਰੇ ਮਿਲ ਕੇ ਐਸਆਈਆਰ ਮੁਹਿੰਮ ਨੂੰ ਕਾਮਯਾਬ ਬਣਾਈਏ ਅਤੇ ਆਪਣੇ ਲੋਕਤੰਤਰੀ ਅਧਿਕਾਰਾਂ ਨੂੰ ਮਜ਼ਬੂਤ ਕਰੀਏ।

 

Tags: Balbir Singh Sidhu , Punjab Pradesh Congress Committee , Punjab Congress , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD