Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੋਹਿੰਦਰ ਭਗਤ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਡਾਕੂਮੈਂਟਰੀ ਵੈਨਾਂ ਰਵਾਨਾ

ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ

Mohinder Bhagat, AAP Punjab, Jalandhar, Punjab, Punjab News, Latest Punjab News

Gurpreet Singh

Gurpreet Singh

5 Dariya News

ਜਲੰਧਰ , 07 Jul 2026

Last updated on: Jul 07, 2026, 18:24 IST

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਚਲਾਈਆਂ ਗਈਆਂ 3 ਡਾਕੂਮੈਂਟਰੀ ਵੈਨਾਂ ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਲਈ ਸਥਾਨਕ ਰੈੱਡ ਕਰਾਸ ਭਵਨ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਵੈਨਾਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਵੈਨਾਂ ਜ਼ਰੀਏ ਗੁਰੂ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਅਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਵੀ ਮੌਜੂਦ ਸਨ। ਸ਼੍ਰੀ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਦੀ ਵਚਨਬੱਧਤਾ ਤਹਿਤ ਸੂਬੇ ਭਰ ਵਿੱਚ ਇਹ ਵੈਨਾਂ ਚਲਾਈਆਂ ਗਈਆਂ ਹਨ। 

ਉਨ੍ਹਾਂ ਦੱਸਿਆ ਕਿ ਐਲ.ਈ.ਡੀ. ਸਕਰੀਨਾਂ ਨਾਲ ਲੈਸ ਇਨ੍ਹਾਂ ਵੈਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਮੁੱਚੀ ਲੋਕਾਈ ਲਈ ਚਾਨਣ ਮੁਨਾਰਾ ਹਨ, ਜਿਨ੍ਹਾਂ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਅਣਥੱਕ ਯਤਨ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਇਹ ਉਪਰਾਲਾ ਗੁਰੂ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਸਰਕਾਰ ਵੱਲੋਂ ਸਾਲ ਭਰ ਚੱਲ਼ਣ ਵਾਲੇ ਸਮਾਗਮਾਂ ਦਾ ਅਹਿਮ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਜਲੰਧਰ ਜ਼ਿਲ੍ਹੇ ਵਿੱਚ ਅੱਜ ਤਿੰਨ ਵੈਨਾਂ ਨੂੰ ਰਵਾਨਾ ਕੀਤਾ ਗਿਆ ਹੈ, ਜੋ ਕਿ ਪਹਿਲਾਂ ਨਕੋਦਰ, ਕਰਤਾਰਪੁਰ ਅਤੇ ਆਦਮਪੁਰ ਸਬ ਡਵੀਜ਼ਨ ਦੇ ਪਿੰਡਾਂ ਵਿੱਚ ਜਾਣਗੀਆਂ ਅਤੇ ਹਰੇਕ ਵੈਨ ਰਾਹੀਂ ਰੋਜ਼ਾਨਾਂ ਦੋ ਪਿੰਡਾਂ ਵਿੱਚ ਇਹ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਜਾਵੇਗੀ। 

ਉਨ੍ਹਾਂ ਲੋਕਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਉਪਦੇਸ਼ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦੇਖਣ ਲਈ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਰੁਣ ਚੌਧਰੀ, ਸਕੱਤਰ ਰੈੱਡ ਕਰਾਸ ਸੁਸਾਇਟੀ ਡਾ. ਸੁਰਜੀਤ ਲਾਲ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

 

Tags: Mohinder Bhagat , AAP Punjab , Jalandhar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD