Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਦੋ ਨਵੇਂ ਟਿਊਬਵੈੱਲਾਂ ਦਾ ਅਮਨ ਅਰੋੜਾ ਵੱਲੋਂ ਉਦਘਾਟਨ

ਪਾਣੀ ਦੀ ਕਿੱਲਤ ਵਾਲੇ ਇਲਾਕਿਆਂ ਨੂੰ ਮਿਲੇਗੀ ਵੱਡੀ ਰਾਹਤ

Aman Arora, AAP Punjab, Punjab, Punjab News, Latest Punjab News, Sunam

Gurpreet Singh

Gurpreet Singh

5 Dariya News

ਸੁਨਾਮ , 07 Jul 2026

Last updated on: Jul 07, 2026, 18:48 IST

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਵਿੱਚ ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਦੋ ਨਵੇਂ ਟਿਊਬਵੈੱਲਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਅਤੇ ਇਸੇ ਸੋਚ ਤਹਿਤ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਸਥਾਈ ਹੱਲ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੁਨਾਮ ਸ਼ਹਿਰ ਦੇ ਜਿਨ੍ਹਾਂ ਇਲਾਕਿਆਂ ਵਿੱਚ ਲੰਬੇ ਸਮੇਂ ਤੋਂ ਪਾਣੀ ਦੀ ਕਿੱਲਤ ਰਹਿੰਦੀ ਸੀ, ਉਨ੍ਹਾਂ ਦੀ ਪਛਾਣ ਕਰਨ ਉਪਰੰਤ ਇਹ ਦੋਵੇਂ ਟਿਊਬਵੈੱਲ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇੱਕ ਟਿਊਬਵੈੱਲ ਰਾਹੀਂ ਪਟਿਆਲਾ ਰੋਡ, ਤਰਕਸ਼ੀਲ ਪਾਰਕ, ਮੋਰਾਂਵਾਲੀ ਅਤੇ ਮਹਾਰਾਜਾ ਪੈਲੇਸ ਦੇ ਆਸ-ਪਾਸ ਦੇ ਇਲਾਕਿਆਂ ਨੂੰ ਪਾਣੀ ਦੀ ਸਪਲਾਈ ਯਕੀਨੀ ਬਣੇਗੀ, ਜਦਕਿ ਦੂਜੇ ਟਿਊਬਵੈੱਲ ਨਾਲ ਸਿਨੇਮਾ ਰੋਡ ਅਤੇ ਹੋਰ ਨੇੜਲੇ ਇਲਾਕਿਆਂ ਦੇ ਹਜ਼ਾਰਾਂ ਵਸਨੀਕਾਂ ਨੂੰ ਲਾਭ ਮਿਲੇਗਾ।

ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸਿਰਫ਼ ਨਵੇਂ ਟਿਊਬਵੈੱਲ ਲਗਾਉਣ ਤੱਕ ਸੀਮਤ ਨਹੀਂ, ਸਗੋਂ ਸ਼ਹਿਰ ਦੀ ਪਾਣੀ ਸਪਲਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਜਿੱਥੇ-ਜਿੱਥੇ ਪਾਣੀ ਦੀ ਸਮੱਸਿਆ ਸਾਹਮਣੇ ਆ ਰਹੀ ਹੈ, ਉੱਥੇ ਲੋੜ ਅਨੁਸਾਰ ਹੋਰ ਪ੍ਰੋਜੈਕਟ ਵੀ ਲਿਆਂਦੇ ਜਾਣਗੇ।

ਸ਼ਹਿਰ ਦੀਆਂ ਸੜਕਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜਿਨ੍ਹਾਂ ਥਾਵਾਂ 'ਤੇ ਸੜਕਾਂ ਦੀ ਮੁਰੰਮਤ, ਨਵੀਆਂ ਸੜਕਾਂ, ਇੰਟਰਲਾਕਿੰਗ ਟਾਈਲਾਂ ਜਾਂ ਹੋਰ ਵਿਕਾਸ ਕਾਰਜ ਹੋਣੇ ਹਨ, ਉਨ੍ਹਾਂ ਦੀ ਪੂਰੀ ਪਛਾਣ ਕੀਤੀ ਜਾ ਚੁੱਕੀ ਹੈ। ਬਰਸਾਤੀ ਮੌਸਮ ਕਾਰਨ ਕੁਝ ਕੰਮਾਂ ਵਿੱਚ ਅਸਥਾਈ ਦੇਰੀ ਹੋ ਸਕਦੀ ਹੈ, ਪਰ ਮੌਸਮ ਅਨੁਕੂਲ ਹੁੰਦਿਆਂ ਹੀ ਸਾਰੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਮੁਕੰਮਲ ਕੀਤੇ ਜਾਣਗੇ।

ਅੰਡਰਬ੍ਰਿਜ਼ ਵਿੱਚ ਪਾਣੀ ਭਰਨ ਦੀ ਸਮੱਸਿਆ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਪੁਰਾਣੇ ਅੰਡਰਬ੍ਰਿਜ਼ ਦੀ ਉਸਾਰੀ ਦੌਰਾਨ ਤਕਨੀਕੀ ਖਾਮੀਆਂ ਰਹਿ ਗਈਆਂ ਸਨ, ਜਿਸ ਕਾਰਨ ਉਥੇ ਬਰਸਾਤ ਵਿੱਚ ਪਾਣੀ ਇਕੱਠਾ ਹੋ ਜਾਂਦਾ ਹੈ। ਇਸ ਸਮੱਸਿਆ ਦੇ ਸਥਾਈ ਹੱਲ ਲਈ ਸੀਵਰੇਜ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਇੰਜੀਨੀਅਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਨਵੇਂ ਅੰਡਰਬ੍ਰਿਜ਼ ਦੇ ਨਿਰਮਾਣ ਸਮੇਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਮੀਂਹ ਦਾ ਪਾਣੀ ਅੰਦਰ ਨਾ ਜਾਵੇ ਅਤੇ ਜੇਕਰ ਕਿਸੇ ਹਾਲਤ ਵਿੱਚ ਪਾਣੀ ਇਕੱਠਾ ਹੁੰਦਾ ਹੈ ਤਾਂ ਉਸ ਨੂੰ ਤੁਰੰਤ ਬਾਹਰ ਕੱਢਣ ਲਈ ਢੁਕਵਾਂ ਪੰਪਿੰਗ ਸਿਸਟਮ ਵੀ ਮੌਜੂਦ ਹੋਵੇ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨਾਲ ਝੂਠੇ ਵਾਅਦੇ ਕਰਨ ਵਿੱਚ ਵਿਸ਼ਵਾਸ ਨਹੀਂ ਰੱਖਦੇ। 

ਜਿਹੜਾ ਵੀ ਹੱਲ ਕੀਤਾ ਜਾਵੇਗਾ, ਉਹ ਤਕਨੀਕੀ ਮਾਹਿਰਾਂ ਦੀ ਸਲਾਹ ਅਤੇ ਲੰਬੇ ਸਮੇਂ ਦੀ ਯੋਜਨਾ ਨੂੰ ਧਿਆਨ ਵਿੱਚ ਰੱਖ ਕੇ ਹੀ ਕੀਤਾ ਜਾਵੇਗਾ। ਸੁਨਾਮ ਦੇ ਮਾਸਟਰ ਪਲਾਨ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਹਾਊਸਿੰਗ ਅਤੇ ਉਦਯੋਗ ਵਿਭਾਗ ਦੇ ਅਧਿਕਾਰੀਆਂ ਨੂੰ ਸੁਨਾਮ ਅਤੇ ਧੂਰੀ ਲਈ ਮਾਸਟਰ ਪਲਾਨ ਤਿਆਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਇਹ ਇੱਕ ਤਕਨੀਕੀ ਅਤੇ ਸਮਾਂ ਲੈਣ ਵਾਲੀ ਪ੍ਰਕਿਰਿਆ ਹੈ, ਪਰ ਸਰਕਾਰ ਇਸ ਨੂੰ ਤਰਜੀਹ ਦੇ ਆਧਾਰ 'ਤੇ ਅੱਗੇ ਵਧਾ ਰਹੀ ਹੈ ਤਾਂ ਜੋ ਆਉਣ ਵਾਲੇ ਸਾਲਾਂ ਵਿੱਚ ਸ਼ਹਿਰ ਦਾ ਯੋਜਨਾਬੱਧ ਅਤੇ ਟਿਕਾਊ ਵਿਕਾਸ ਯਕੀਨੀ ਬਣਾਇਆ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੁਨਾਮ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਹਰ ਨਾਗਰਿਕ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ।

 

Tags: Aman Arora , AAP Punjab , Punjab , Punjab News , Latest Punjab News , Sunam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD