Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਅਕਾਲੀ ਦਲ ਨੂੰ ਮਹਿਰੌਲੀ ਪਿੰਡ ਵਿੱਚ ਮਿਲੀ ਮਜ਼ਬੂਤੀ, ਮਨਜੀਤ ਸਿੰਘ ਮਹਿਰੌਲੀ ਦੀ ਘਰ ਵਾਪਸੀ

ਰਵਿੰਦਰ ਸਿੰਘ ਖੇੜਾ ਦੀ ਹਾਜ਼ਰੀ ਵਿੱਚ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਲ

Ravinder Singh Khera, Shiromani Akali Dal, SAD, Akali Dal, Punjab, Punjab News, Latest Punjab News

Web Admin

Web Admin

5 Dariya News

ਖਰੜ , 08 Jul 2026

Last updated on: Jul 08, 2026, 12:04 IST

ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸਾਬਕਾ ਬਲਾਕ ਸੰਮਤੀ ਮੈਂਬਰ ਅਤੇ ਲੰਬੇ ਸਮੇਂ ਤੱਕ ਪਿੰਡ ਮਹਿਰੌਲੀ ਦੇ ਸਰਪੰਚ ਰਹੇ ਟਕਸਾਲੀ ਅਕਾਲੀ ਆਗੂ ਮਨਜੀਤ ਸਿੰਘ ਮਹਿਰੌਲੀ ਨੇ ਅੱਜ ਆਪਣੀ ਘਰ ਵਾਪਸੀ ਕਰਦਿਆਂ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਵਿੰਦਰ ਸਿੰਘ ਖੇੜਾ ਦੀ ਹਾਜ਼ਰੀ ਵਿੱਚ ਮਨਜੀਤ ਸਿੰਘ ਮਹਿਰੌਲੀ ਦਾ ਪਾਰਟੀ ਵਿੱਚ ਸਵਾਗਤ ਕੀਤਾ ਗਿਆ। ਪਾਰਟੀ ਵਿੱਚ ਮੁੜ ਸ਼ਾਮਲ ਹੋਣ ਉਪਰੰਤ ਮਨਜੀਤ ਸਿੰਘ ਮਹਿਰੌਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਪੰਜਾਬੀਅਤ ਦੀ ਅਸਲ ਖੇਤਰੀ ਪਾਰਟੀ ਹੈ ਅਤੇ ਉਹ ਹਮੇਸ਼ਾ ਇਸ ਦੀ ਵਿਚਾਰਧਾਰਾ ਨਾਲ ਜੁੜੇ ਰਹੇ ਹਨ।

ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਅਤੇ ਸਮਰਪਣ ਨਾਲ ਕੰਮ ਕਰਨਗੇ ਅਤੇ ਪਿੰਡਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਲਈ ਅਕਾਲੀ ਦਲ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣਗੇ।ਇਸ ਮੌਕੇ ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਮਨਜੀਤ ਸਿੰਘ ਮਹਿਰੌਲੀ ਵਰਗੇ ਤਜਰਬੇਕਾਰ ਅਤੇ ਜ਼ਮੀਨੀ ਪੱਧਰ ਦੇ ਆਗੂ ਦੀ ਪਾਰਟੀ ਵਿੱਚ ਵਾਪਸੀ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਮੁੜ ਅਕਾਲੀ ਦਲ ਨਾਲ ਜੁੜ ਰਹੇ ਹਨ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਸਨ।

 

Tags: Ravinder Singh Khera , Shiromani Akali Dal , SAD , Akali Dal , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD