Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਵੱਲੋਂ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਪਿੰਡ-ਪਿੰਡ ਵਿਖਾਈ ਜਾਵੇਗੀ : ਕੁਲਤਾਰ ਸਿੰਘ ਸੰਧਵਾਂ

Kultar Singh Sandhwan, AAP Punjab, Punjab, Punjab News, Latest Punjab News

Web Admin

Web Admin

5 Dariya News

ਕੋਟਕਪੂਰਾ , 07 Jul 2026

Last updated on: Jul 08, 2026, 12:10 IST

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਇੱਕ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਾ ਸ਼ੋਅ ਸੂਬੇ ਦੇ ਹਰੇਕ ਪਿੰਡ ਵਿੱਚ ਕਰਵਾਇਆ ਜਾ ਰਿਹਾ ਹੈ, ਤਾਂ ਜੋ ਮਹਾਨ ਸੰਤ ਸ੍ਰੀ ਗੁਰੂ ਰਵੀਦਾਸ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜ ਨੂੰ ਦਿੱਤੇ ਬਰਾਬਰੀ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਤੋਂ ਪ੍ਰਚਾਰ ਵੈਨ ਰਵਾਨਾ ਕਰਨ ਉਪਰੰਤ ਕੀਤਾ।  

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਮਹਾਨ ਜੀਵਨ ਅਤੇ ਵਿਚਾਰਧਾਰਾ ਨਾਲ ਜੋੜਨਾ ਹੈ। ਡਾਕੂਮੈਂਟਰੀ ਵੈਨ ਰਾਹੀਂ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨ 'ਤੇ ਦਿਖਾਈ ਜਾਣ ਵਾਲੀ ਦਸਤਾਵੇਜ਼ੀ ਲੋਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਸੰਘਰਸ਼, ਸਮਾਜਿਕ ਸੁਧਾਰਾਂ ਅਤੇ ਮਨੁੱਖੀ ਕਦਰਾਂ-ਕੀਮਤਾਂ ਬਾਰੇ ਜਾਣੂ ਕਰਵਾਏਗੀ।

ਉਨ੍ਹਾਂ ਹਲਕੇ ਦੇ ਸਮੂਹ ਨਿਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਪੰਚਾਇਤ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਇਨ੍ਹਾਂ ਦਸਤਾਵੇਜ਼ੀ ਫਿਲਮ ਸ਼ੋਆਂ ਵਿੱਚ ਸ਼ਮੂਲੀਅਤ ਕਰਨ ਅਤੇ ਸ੍ਰੀ ਗੁਰੂ ਰਵੀਦਾਸ ਜੀ ਦੇ ਸਰਬ ਸਾਂਝੇ, ਸਮਾਨਤਾ ਅਤੇ ਮਨੁੱਖੀ ਭਲਾਈ ਦੇ ਸੰਦੇਸ਼ ਤੋਂ ਪ੍ਰੇਰਣਾ ਲੈਣ। ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮਹਾਨ ਗੁਰੂਆਂ, ਸੰਤਾਂ ਅਤੇ ਭਗਤਾਂ ਦੀ ਅਮਰ ਵਿਰਾਸਤ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਅਜਿਹੇ ਉਪਰਾਲੇ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ, ਸਭਿਆਚਾਰ ਅਤੇ ਰੂਹਾਨੀ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਇਸ ਮੌਕੇ ਬੀਡੀਪੀਓ ਕੋਟਕਪੂਰਾ ਵਿਕਾਸ ਸ਼ਰਮਾ, ਸਰਪੰਚ ਜਗਤਾਰ ਸਿੰਘ ਬਰਾੜ, ਸਤਿੰਦਰਜੀਤ ਸਿੰਘ ਗੋਲਡੀ ਬਰਾੜ, ਬਲਾਕ ਸੰਮਤੀ ਮੈਂਬਰ ਤਜਿੰਦਰ ਸਿੰਘ ਬਰਾੜ, ਗੁਰਪ੍ਰਤਾਪ ਸਿੰਘ ਕੈਰੀ, ਕੁਲਦੀਪ ਸਿੰਘ ਮੈਂਬਰ, ਸੁਖਮੰਦਰ ਸਿੰਘ ਮੈਂਬਰ, ਦਰਸ਼ਨ ਸਿੰਘ ਮੈਂਬਰ, ਰੇਸ਼ਮ ਸਿੰਘ ਮੈਂਬਰ, ਰਣਜੀਤ ਸਿੰਘ ਬਰਾੜ, ਨਿਰਮਲ ਸਿੰਘ ਮੈਂਬਰ, ਸਤਪਾਲ ਸਿੰਘ ਯੂਥ ਆਗੂ, ਜਸਵਿੰਦਰ ਸਿੰਘ ਖਾਲਸਾ, ਗੁਰਮੇਲ ਸਿੰਘ ਖਾਲਸਾ, ਦਲਜੀਤ ਸਿੰਘ ਖਾਲਸਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

 

Tags: Kultar Singh Sandhwan , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD