Thursday, 23 July 2026

 

 

ਖ਼ਾਸ ਖਬਰਾਂ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਆਧੁਨਿਕ ਅਤੇ ਨਵੀਨਤਮ ਤਕਨੀਕ ਅਪਣਾਉਣ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ - ਰਾਜਪਾਲ ਗਵਰਨਰ ਨੇ ਗਊਸ਼ਾਲਾ ਦੇ ਨਵੀਨੀਕਰਨ ਕਾਰਜ ਦੀ ਕੀਤੀ ਸ਼ੁਰੂਆਤ ਗੰਨੌਰ ਇੰਡੀਆ ਇੰਟਰਨੈਸ਼ਨਲ ਹਾਰਟੀਕਲਚਰ ਮਾਰਕੀਟ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਕੀਤਾ ਜਾਵੇ ਪੂਰਾ - ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਪਾਣੀਪਤ ਦੇ ਦਿਵਿਆਂਗ ਬੱਚੇ ਨੂੰ ਮਿਲਣਗੇ ਅਤਿ-ਆਧੁਨਿਕ ਬਾਇਓਨਿਕ ਬਨਾਵਟੀ ਅੰਗ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ

 

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

ਬਿਆਸ ਤੇ ਰਾਵੀ ਦਰਿਆ ਦੀਆਂ 7 ਥਾਵਾਂ 'ਤੇ ਡੀ-ਸਿਲਟਿੰਗ ਨੂੰ ਮਨਜ਼ੂਰੀ

Lal Chand Kataruchak, AAP Punjab, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 07 Jul 2026

Last updated on: Jul 08, 2026, 13:16 IST

ਵਣ ਭਵਨ, ਐਸ.ਏ.ਐਸ. ਨਗਰ ਵਿਖੇ ਸ੍ਰੀ ਲਾਲ ਚੰਦ ਕਟਾਰੂਚੱਕ, ਵਣ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ, ਪੰਜਾਬ ਦੀ ਪ੍ਰਧਾਨਗੀ ਹੇਠ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਦੀ ਪੰਜਵੀਂ ਮੀਟਿੰਗ ਹੋਈ । ਮੀਟਿੰਗ ਵਿੱਚ ਪ੍ਰਬੰਧਕੀ ਸਕੱਤਰ (ਵਣ) ਕਮਲ ਕਿਸ਼ੋਰ ਯਾਦਵ (ਵੀ ਸੀ ਰਾਹੀਂ) , ਪ੍ਰਮੁੱਖ ਮੁੱਖ ਵਣ ਪਾਲ (ਜੰਗਲਾਤ ਬਲ ਦੇ ਮੁਖੀ) ਧਰਮਿੰਦਰ ਸ਼ਰਮਾ ਅਤੇ ਮੁੱਖ ਜੰਗਲੀ ਜੀਵ ਵਾਰਡਨ ਸਤਿੰਦਰ ਸਾਗਰ ਤੋਂ ਇਲਾਵਾ ਵਣ ਵਿਭਾਗ ਅਤੇ ਜਲ ਸਰੋਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਡਬਲਿਊ ਡਬਲਿਊ ਐਫ - ਇੰਡੀਆ ਦੇ ਨੁਮਾਇੰਦੇ ਵੀ ਮੌਜੂਦ ਸਨ ।

ਇਸ ਮੀਟਿੰਗ ਵਿੱਚ ਪਿਛਲੇ ਸਾਲ ਦੌਰਾਨ ਰਾਜ ਵਿੱਚ ਆਏ ਹੜ੍ਹਾਂ ਕਾਰਨ ਦਰਿਆਵਾਂ ਵਿੱਚ ਸਿਲਟ/ਰੇਤਾ ਜਮਾਂ ਹੋਣ ਕਾਰਨ ਆਉਣ ਵਾਲੇ ਸਮੇਂ ਦੌਰਾਨ ਹੜ੍ਹਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਘਟਾਉਣ ਅਤੇ ਦਰਿਆਵਾਂ ਦੇ ਬੇਹਤਰ ਪ੍ਰਬੰਧਨ ਲਈ ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਬਿਆਸ ਦਰਿਆ ਅਤੇ ਰਾਵੀ ਦਰਿਆ ਵਿੱਚ ਵੱਖ-ਵੱਖ ਥਾਵਾਂ ਤੇ ਡੀ-ਸਿਲਟਿੰਗ ਕਰਨ ਦੇ ਮੰਤਵ ਨਾਲ ਪੇਸ਼ ਕੀਤੀਆਂ ਗਈਆਂ 8 ਤਜਵੀਜ਼ਾਂ ਉੱਤੇ ਵਿਚਾਰ ਕੀਤਾ ਗਿਆ ।

 ਵਿਚਾਰ ਵਟਾਂਦਰੇ ਉਪਰੰਤ ਰਾਜ ਵਿੱਚ ਦਰਿਆਵਾਂ ਦੀ ਬੇਹਤਰ ਸਾਂਭ ਸੰਭਾਲ, ਲੋਕਾਂ ਦੇ ਹਿੱਤ ਵਿੱਚ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਅਤੇ ਬੇਹਤਰ ਪ੍ਰਬੰਧਨ ਨੂੰ ਮੁੱਖ ਰੱਖਦੇ ਹੋਏ ਬਿਆਸ ਦਰਿਆ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਦੋ, ਕਪੂਰਥਲਾ ਦੀਆਂ ਤਿੰਨ ਤੇ ਗੁਰਦਾਸਪੁਰ ਦੀ ਇਕ ਸਾਈਟ ਅਤੇ ਰਾਵੀ ਦਰਿਆ ਵਿੱਚ ਕੱਥਲੋਰ-ਕੁਸ਼ਲਿਆ ਜੰਗਲੀ ਜੀਵ ਸੈਂਚੁਰੀ ਦੇ ਨਾਲ ਲੱਗਦੀ ਇਕ ਸਾਈਟ ਉੱਤੇ ਕੀਤੀ ਜਾਣ ਵਾਲੀ ਡੀ-ਸਿਲਟਿੰਗ ਸਬੰਧੀ ਤਜਵੀਜ਼ਾਂ ਨੂੰ ਪ੍ਰਵਾਨਗੀ ਲਈ ਨੈਸ਼ਨਲ ਬੋਰਡ ਫਾਰ ਵਾਈਲਡ ਲਾਈਫ ਦੀ ਸਟੈਡਿੰਗ ਕਮੇਟੀ ਨੂੰ ਭੇਜਣ ਦੀ ਸਿਫਾਰਿਸ਼ ਕੀਤੀ ਗਈ ।

ਇੱਥੇ ਇਹ ਦੱਸਣਯੋਗ ਹੋਵੇਗਾ ਕਿ ਜ਼ਲ ਸਰੋਤ ਵਿਭਾਗ ਪਾਸੋਂ ਬਿਆਸ ਦਰਿਆ ਵਿੱਚ ਲਗਭਗ 30 ਵੱਖ-ਵੱਖ ਸਾਈਟਾਂ ਦੇ ਡੀ-ਸਿਲਟਿੰਗ ਕਰਨ ਦਾ ਪ੍ਰਸਤਾਵ ਵਣ ਵਿਭਾਗ ਪਾਸ ਪ੍ਰਾਪਤ ਹੋਇਆ ਸੀ । ਕਿਉਂਕਿ ਬਿਆਸ ਦਰਿਆ ਕੰਜਰਵੇਸ਼ਨ ਰਿਜ਼ਰਵ ਦੇ ਨਾਲ-ਨਾਲ ਇਕ ਰਾਮਸਰ ਸਾਈਟ ਵੀ ਹੈ ਅਤੇ ਇਸ ਵਿੱਚ ਡਾਲਫਿੰਨ, ਘੜਿਆਲ ਅਤੇ ਹੋਰ ਮਹੱਤਵਪੂਰਨ ਜੀਵ ਪਾਏ ਜਾਂਦੇ ਹਨ ।ਇਸ ਲਈ ਇਸ ਸਬੰਧੀ ਸਟੱਡੀ ਆਈ ਆਈ ਟੀ ਰੋਪੜ ਪਾਸੋਂ ਕਰਵਾਈ ਗਈ ਸੀ ਕਿ ਕਿਸ ਤਰ੍ਹਾਂ ਜੰਗਲੀ ਜੀਵਾਂ ਨੂੰ ਨੁਕਸਾਨ ਕੀਤੇ ਬਿਨਾਂ ਹੜ੍ਹ ਰੋਕੂ ਕਦਮ ਚੁੱਕੇ ਜਾ ਸਕਦੇ ਹਨ।  

ਆਈ ਆਈ ਟੀ ਰੋਪੜ ਦੀ ਰਿਪੋਰਟ ਪ੍ਰਾਪਤ ਹੋਣ ਉਪਰੰਤ ਇਨ੍ਹਾਂ 30 ਸਾਈਟਾਂ ਦਾ ਇਕ ਮਾਹਿਰ ਕਮੇਟੀ ਵੱਲੋਂ ਦੌਰਾ ਕੀਤਾ ਗਿਆ। ਕਮੇਟੀ ਵੱਲੋਂ ਹਰੇਕ ਸਾਈਟਾ ਦੇ ਦੌਰੇ ਮਗਰੋਂ ਸਿਰਫ ਬਿਆਸ ਦਰਿਆ ਵਿੱਚ 6 ਸਾਈਟਾਂ ਤੇ ਡੀ-ਸਿਲਟਿੰਗ ਕਰਨ ਦੀ ਸਿਫਾਰਿਸ਼ ਕੀਤੀ ਗਈ । ਕਿਉਂਕਿ ਇਨ੍ਹਾਂ 6 ਸਾਈਟਾਂ ਉੱਤੇ ਬਹੁਤ ਹੀ ਜ਼ਿਆਦਾ ਸਿਲਟ ਜਮਾਂ ਹੋਣ ਕਾਰਨ ਨਾ ਕੇਵਲ ਦਰਿਆ ਦਾ ਵਹਾਅ ਬਦਲ ਗਿਆ ਅਤੇ ਨਾਲ ਹੀ ਵਾਈਲਡ ਲਾਈਫ ਦੇ ਹੈਬੀਟੈਟ ਉੱਤੇ ਅਸਰ ਪਿਆ ਹੈ ।ਕਮੇਟੀ ਦੀ ਰਾਏ ਅਨੁਸਾਰ ਇਨ੍ਹਾਂ 6 ਸਾਈਟਾਂ ਤੇ ਡੀ-ਸਿਲਟਿੰਗ ਕਰਨ ਨਾਲ ਅੱਗੇ ਆਉਣ ਵਾਲੇ ਸਮੇਂ ਵਿੱਚ ਹੜ੍ਹ ਰੋਕੂ ਪ੍ਰਬੰਧ ਵੀ ਕੀਤੇ ਜਾ ਸਕਣਗੇ ਅਤੇ ਪਾਣੀ ਦੀ ਡੂੰਘਾਈ ਵਧਣ ਨਾਲ ਜੰਗਲੀ ਜੀਵਾਂ ਨੂੰ ਵੀ ਫਾਇਦਾ ਹੋਵੇਗਾ ।

 

Tags: Lal Chand Kataruchak , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD