Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਸੰਦੇਸ਼ ਹਰੇਕ ਪਿੰਡ ਤੱਕ ਪਹੁੰਚਾਉਣ ਲਈ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਡਾਕੂਮੈਂਟਰੀ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ 'ਤੇ ਦਿਖਾਈ ਜਾਵੇਗੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਸਮਰਪਿਤ 30 ਮਿੰਟ ਦੀ ਦਸਤਾਵੇਜੀ-ਵਿਧਾਇਕ ਲਖਬੀਰ ਸਿੰਘ ਰਾਏ

Lakhbir Singh Rai, Fatehgarh Sahib, AAP Punjab, Punjab, Punjab News, Latest Punjab News, Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib, Punjab, Punjab News, Latest Punjab News

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 07 Jul 2026

Last updated on: Jul 08, 2026, 13:17 IST

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ ਦਸਤਾਵੇਜ਼ੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਇਸ ਡਾਕੂਮੈਂਟਰੀ ਵੈਨ ਨੂੰ ਸਰਹਿੰਦ ਬਲਾਕ ਦੇ ਪਿੰਡਾਂ ਲਈ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਅਤੇ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਵੀ ਮੌਜੂਦ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਤੇ ਅਧਾਰਿਤ ਪਿੰਡਾਂ ਵਿੱਚ ਦਸਤਾਵੇਜ਼ੀ ਦਿਖਾਉਣ ਲਈ ਵਿਸ਼ੇਸ ਉੱਦਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਵੈਨ 'ਤੇ 12 ਫੁੱਟ × 8 ਫੁੱਟ ਦੀ ਵੱਡੀ ਐਲ.ਈ.ਡੀ. ਸਕਰੀਨ ਲਗਾਈ ਗਈ ਹੈ। ਇਹ 30 ਮਿੰਟ ਦੀ ਦਸਤਾਵੇਜ਼ੀ ਸੰਖੇਪ, ਅਰਥਪੂਰਨ ਅਤੇ ਬਹੁਤ ਪ੍ਰਭਾਵਸ਼ਾਲੀ ਹੈ, ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਏਗੀ।

ਵਿਧਾਇਕ ਰਾਏ ਨੇ ਦੱਸਿਆ ਕਿ ਪਹਿਲੇ ਦਿਨ ਡਾਕੂਮੈਂਟਰੀ ਵੈਨ ਬਲਾਕ ਸਰਹਿੰਦ ਦੇ ਪਿੰਡ ਮਾਧੋਪੁਰ ਅਤੇ ਸਿੱਧੂਵਾਲ ਵਿਖੇ ਸ਼ਾਮ ਕਰੀਬ 6 ਵਜ੍ਹੇ ਪਹਿਲਾ ਸ਼ੋਅ ਅਤੇ ਕਰੀਬ 07 ਵਜ੍ਹੇ ਦੂਜੇ ਪਿੰਡ ਵਿਖੇ ਦਸਤਾਵੇਜ਼ੀ ਸ਼ੋਅ ਦਿਖਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਮਾਜਿਕ ਬਰਾਬਰੀ, ਸਦਭਾਵਨਾ, ਸੱਚ, ਮਿਹਨਤ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਇਹ ਡਾਕੂਮੈਂਟਰੀ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਆਦਰਸ਼ਾਂ ਨਾਲ ਜੋੜਨ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਇੱਕ ਮਹੱਤਵਪੂਰਨ ਉਪਰਾਲਾ ਸਾਬਤ ਹੋਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਦੱਸਿਆ ਕਿ ਇਸੇ ਤਰ੍ਹਾ ਬਲਾਕ ਅਮਲੋਹ ਦੇ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਨੂੰ ਸਮਰਪਿਤ ਡਾਕੂਮੈਂਟਰੀ ਵੈਨ ਰੋਜਾਨਾਂ ਦੋ ਪਿੰਡ ਕਵਰ ਕਰੇਗੀ। ਉਨ੍ਹਾਂ ਬਲਾਕ ਸਰਹਿੰਦ ਅਤੇ ਅਮਲੋਹ ਦੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ਵਿੱਚ ਡਾਕੂਮੈਂਟਰੀ ਵੈਨ ਦੇ ਪਹੁੰਚਣ ਸਮੇਂ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋ ਕੇ ਇਸ ਵਿਲੱਖਣ ਉਪਰਾਲੇ ਦਾ ਲਾਭ ਉਠਾਉਣ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜ ਸੁਧਾਰ ਲਈ ਦਿੱਤੇ ਅਮੁੱਲੇ ਯੋਗਦਾਨ ਤੋਂ ਪ੍ਰੇਰਨਾ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਆਪਸੀ ਭਾਈਚਾਰੇ, ਸਮਾਨਤਾ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਸਿੱਧ ਹੋਣਗੇ।

 

Tags: Lakhbir Singh Rai , Fatehgarh Sahib , AAP Punjab , Punjab , Punjab News , Latest Punjab News , Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD