Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਰਿੰਦਰ ਕੁਮਾਰ ਗੋਇਲ ਵੱਲੋਂ ਸ਼ਾਹਪੁਰਕੰਡੀ ਦੇ ਦੋ ਨਵੇਂ ਵਾਟਰ ਚੈਨਲਾਂ ਦਾ ਉਦਘਾਟਨ

ਕੈਬਨਿਟ ਮੰਤਰੀ ਨੇ ਰਣਜੀਤ ਸਾਗਰ ਡੈਮ, ਸ਼ਾਹਪੁਰਕੰਡੀ ਡੈਮ ਅਤੇ ਮਾਧੋਪੁਰ ਹੈੱਡਵਰਕਸ ਦਾ ਕੀਤਾ ਦੌਰਾ

Barinder Kumar Goel, Barinder Kumar Goyal, AAP Punjab, Punjab, Punjab News, Latest Punjab News, Pathankot, Ranjit Sagar Dam, Shahpurkandi Dam, Madhopur Headworks

Web Admin

Web Admin

5 Dariya News

ਪਠਾਨਕੋਟ , 07 Jul 2026

Last updated on: Jul 08, 2026, 13:18 IST

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸ਼ਾਹਪੁਰਕੰਡੀ ਦੇ ਦੋ ਨਵੇਂ ਬਣਾਏ ਵਾਟਰ ਚੈਨਲਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹਨਾਂ ਵਾਟਰ ਚੈਨਲਾਂ ਦੇ ਨਿਰਮਾਣ ਨਾਲ ਕਿਸਾਨਾਂ ਨੂੰ ਸਿੱਧੇ ਤੌਰ ਤੇ ਸਿੰਚਾਈ ਲਈ ਪਾਣੀ ਮਿਲ ਸਕੇਗਾ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਪਠਾਨਕੋਟ ਵਿਖੇ ਰਣਜੀਤ ਸਾਗਰ ਡੈਮ, ਸ਼ਾਹਪੁਰਕੰਡੀ ਡੈਮ ਬੈਰਾਜ ਪ੍ਰੋਜੈਕਟ ਅਤੇ ਮਾਧੋਪੁਰ ਹੈੱਡਵਰਕਸ ਦਾ ਦੌਰਾ ਕਰਕੇ ਪਿਛਲੇ ਸਾਲ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਤੋਂ ਬਾਅਦ ਕਰਵਾਏ ਗਏ ਪੁਨਰ-ਨਿਰਮਾਣ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।ਇਸ ਮੌਕੇ ਵਿਭਾਗ ਦੇ ਸੀਨੀਅਰ ਅਧਿਕਾਰੀ ਐਸ ਈ ਗੁਰਪਿੰਦਰ ਸੰਧੂ, ਰਣਜੀਤ ਸਾਗਰ ਡੈਮ ਪ੍ਰਮੁੱਖ ਸ਼ੇਰ ਸਿੰਘ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ।

ਦੌਰੇ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਨਹਿਰੀ ਸਿੰਚਾਈ ਨੂੰ ਮਜ਼ਬੂਤ ਕਰਨ, ਖੇਤੀਬਾੜੀ ਨੂੰ ਹੋਰ ਲਾਭਕਾਰੀ ਬਣਾਉਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਇਤਿਹਾਸਕ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 5 ਨਵੰਬਰ 2025 ਨੂੰ ਸ਼ਾਹਪੁਰਕੰਡੀ ਡੈਮ ਪ੍ਰੋਜੈਕਟ ਦੇ ਲੋਕ ਅਰਪਣ ਤੋਂ ਬਾਅਦ ਸ਼ਾਹਪੁਰਕੰਡੀ ਚੈਨਲ ਰਾਹੀਂ ਖੇਤਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਕੰਢੀ ਖੇਤਰ ਦੇ ਕਿਸਾਨਾਂ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਹੋਈ ਹੈ।

ਉਨ੍ਹਾਂ ਦੱਸਿਆ ਕਿ ਪਹਿਲਾਂ ਕਰੀਬ 6,900 ਏਕੜ ਜ਼ਮੀਨ ਨੂੰ ਲਿਫਟ ਸਿੰਚਾਈ ਰਾਹੀਂ ਪਾਣੀ ਮਿਲਦਾ ਸੀ, ਪਰ ਪਿਛਲੇ 15 ਸਾਲਾਂ ਤੋਂ ਇਹ ਸਹੂਲਤ ਬੰਦ ਪਈ ਸੀ। ਪੰਜਾਬ ਸਰਕਾਰ ਨੇ ਸ਼ਾਹਪੁਰਕੰਡੀ ਚੈਨਲ ਨੰਬਰ 3 ਅਤੇ 4 ਦਾ ਨਵ-ਨਿਰਮਾਣ ਕਰਕੇ ਹੋਰ 6,000 ਏਕੜ ਰਕਬੇ ਨੂੰ ਸਿੰਚਾਈ ਹੇਠ ਲਿਆਂਦਾ ਹੈ, ਜਿਸ ਨਾਲ ਹੁਣ ਲਗਭਗ 13,000 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲ ਰਹੀ ਹੈ। 

ਕਰੀਬ 25 ਕਿਲੋਮੀਟਰ ਲੰਬੀਆਂ ਚੈਨਲਾਂ ਦੀ ਕੰਕਰੀਟ ਲਾਈਨਿੰਗ ਅਤੇ ਨਵ-ਉਸਾਰੀ 'ਤੇ 38 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਨਾਲ ਜੁਗਿਆਲ, ਮਾਧੋਪੁਰ, ਰਾਣੀਪੁਰ ਸਮੇਤ 15 ਪਿੰਡਾਂ ਦੀ ਬੰਜਰ ਅਤੇ ਪੱਥਰੀਲੀ ਜ਼ਮੀਨ ਖੇਤੀਯੋਗ ਬਣੀ ਹੈ ਅਤੇ ਸਾਲਾਂ ਬਾਅਦ ਇਨ੍ਹਾਂ ਖੇਤਰਾਂ ਵਿੱਚ ਨਹਿਰੀ ਪਾਣੀ ਨਾਲ ਫ਼ਸਲਾਂ ਦੀ ਕਾਸ਼ਤ ਸੰਭਵ ਹੋਈ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਜਦੋਂ ਸਰਕਾਰ ਨੇ ਕੰਢੀ ਖੇਤਰ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਐਲਾਨ ਕੀਤਾ ਸੀ ਤਾਂ ਕਈ ਲੋਕਾਂ ਨੇ ਇਸ 'ਤੇ ਸਵਾਲ ਖੜ੍ਹੇ ਕੀਤੇ ਸਨ ਪਰ ਅੱਜ ਇਹ ਵਾਅਦਾ ਹਕੀਕਤ ਬਣ ਚੁੱਕਾ ਹੈ। 

ਉਨ੍ਹਾਂ ਕਿਹਾ ਕਿ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾ ਕੇ ਸਰਕਾਰ ਨੇ ਨਾ ਸਿਰਫ਼ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ, ਸਗੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵੱਲ ਵੀ ਇਤਿਹਾਸਕ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਭੂਜਲ ਦਾ ਪੱਧਰ ਲਗਾਤਾਰ ਡਿੱਗਦਾ ਰਹਿੰਦਾ ਤਾਂ ਪੰਜਾਬ ਨੂੰ ਭਵਿੱਖ ਵਿੱਚ ਗੰਭੀਰ ਸੰਕਟ ਦਾ ਸਾਹਮਣਾ ਕਰਨਾ ਪੈਂਦਾ।ਸ੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਜ਼ਾਰਾਂ ਕਿਲੋਮੀਟਰ ਨਹਿਰਾਂ ਅਤੇ ਖਾਲਿਆਂ ਦੀ ਉਸਾਰੀ ਅਤੇ ਮੁਰੰਮਤ ਕਰਕੇ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ। 

ਪਹਿਲਾਂ ਪੰਜਾਬ ਦੇ ਹਿੱਸੇ ਦਾ ਕੇਵਲ 26 ਫ਼ੀਸਦੀ ਪਾਣੀ ਹੀ ਸਿੰਚਾਈ ਲਈ ਵਰਤਿਆ ਜਾਂਦਾ ਸੀ, ਜਦਕਿ ਹੁਣ ਇਹ ਹਿੱਸਾ ਵਧ ਕੇ ਲਗਭਗ 80 ਫ਼ੀਸਦੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਨੂੰ 86 ਫ਼ੀਸਦੀ ਤੱਕ ਲਿਜਾਣ ਦਾ ਟੀਚਾ ਹੈ।ਧੋਪੁਰ ਹੈੱਡਵਰਕਸ ਸਬੰਧੀ ਉਨ੍ਹਾਂ ਦੱਸਿਆ ਕਿ 27 ਅਗਸਤ 2025 ਨੂੰ ਆਏ ਭਿਆਨਕ ਹੜ੍ਹਾਂ ਦੌਰਾਨ ਹੋਏ ਨੁਕਸਾਨ ਤੋਂ ਬਾਅਦ ਵਿਭਾਗ ਨੇ ਜੰਗੀ ਪੱਧਰ 'ਤੇ ਕੰਮ ਕਰਦਿਆਂ ਦੋਵਾਂ ਪਾਸਿਆਂ ਕਰੀਬ 500 ਮੀਟਰ ਲੰਬੇ ਸੁਰੱਖਿਆ ਬੰਨ੍ਹਾਂ ਦੀ ਉਸਾਰੀ ਕੀਤੀ। 

ਅਸਥਾਈ ਰਿੰਗ ਬੰਨ੍ਹ ਬਣਾ ਕੇ 1 ਅਕਤੂਬਰ 2025 ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਦੀਆਂ ਨਹਿਰਾਂ ਵਿੱਚ ਮੁੜ ਪੂਰੀ ਸਮਰੱਥਾ ਨਾਲ ਪਾਣੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ 54 ਗੇਟਾਂ ਦਾ ਆਧੁਨਿਕੀਕਰਨ ਕਰਕੇ ਉਨ੍ਹਾਂ ਨੂੰ ਬਿਜਲੀ ਮੋਟਰਾਂ ਨਾਲ ਚਲਾਉਣ ਯੋਗ ਬਣਾਇਆ ਗਿਆ ਅਤੇ ਨੁਕਸਾਨੇ ਗਏ ਤਿੰਨ ਗੇਟਾਂ ਦੀ ਨਵੇਂ ਡਿਜ਼ਾਇਨ ਅਨੁਸਾਰ ਰਿਕਾਰਡ ਸਮੇਂ ਵਿੱਚ ਮੁੜ ਉਸਾਰੀ ਕੀਤੀ ਗਈ। ਇਨ੍ਹਾਂ ਸਾਰੇ ਕੰਮਾਂ 'ਤੇ ਕਰੀਬ 50 ਕਰੋੜ ਰੁਪਏ ਖਰਚ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ 17 ਕਿਲੋਮੀਟਰ ਲੰਬੇ ਵਾਟਰ ਕੋਰਸਾਂ ਦੀ ਲਾਈਨਿੰਗ 'ਤੇ 3.61 ਕਰੋੜ ਰੁਪਏ ਖਰਚ ਕੀਤੇ ਗਏ ਹਨ, ਜਿਸ ਨਾਲ ਪਾਣੀ ਦੀ ਬਚਤ ਹੋਈ ਹੈ ਅਤੇ ਟੇਲ ਸਿਰਿਆਂ ਤੱਕ ਨਹਿਰੀ ਪਾਣੀ ਦੀ ਉਪਲਬਧਤਾ ਯਕੀਨੀ ਬਣੀ ਹੈ।

ਬਰਸਾਤ ਦੇ ਮੌਸਮ ਦੀਆਂ ਤਿਆਰੀਆਂ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਦੌਰਾਨ ਜਿੱਥੇ-ਜਿੱਥੇ ਕਮਜ਼ੋਰ ਅਤੇ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਹੋਈ ਸੀ, ਉੱਥੇ ਮਜ਼ਬੂਤੀਕਰਨ ਅਤੇ ਮੁਰੰਮਤ ਦੇ ਸਾਰੇ ਕੰਮ ਪਹਿਲਾਂ ਹੀ ਮੁਕੰਮਲ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਰੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਗਏ ਹਨ ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

 

Tags: Barinder Kumar Goel , Barinder Kumar Goyal , AAP Punjab , Punjab , Punjab News , Latest Punjab News , Pathankot , Ranjit Sagar Dam , Shahpurkandi Dam , Madhopur Headworks

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD