Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

ਸਰਹੱਦ ਪਾਰਲੇ ਤਸਕਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Amritsar Police, Amritsar, Punjab News, Latest Punjab News

Web Admin

Web Admin

5 Dariya News

ਅੰਮ੍ਰਿਤਸਰ , 07 Jul 2026

Last updated on: Jul 08, 2026, 13:24 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨੈਟਵਰਕ ਦੇ ਤਿੰਨ ਵਿਅਕਤੀਆਂ ਨੂੰ 25 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਭੁਪਿੰਦਰ ਸਿੰਘ ਵਾਸੀ ਪਿੰਡ ਜੰਡੌਰ (ਹਸ਼ਿਆਰਪੁਰ), ਰਵੀ ਕੁਮਾਰ ਵਾਸੀ  ਕਿਰਪਾਲ ਕਲੋਨੀ,ਦਸੂਹਾ (ਹਸ਼ਿਆਰਪੁਰ) ਅਤੇ ਵਿਸ਼ਾਲ ਸਿੰਘ ਵਾਸੀ ਫਤਿਹਪੁਰ, ਅੰਮ੍ਰਿਤਸਰ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਦੋਸ਼ੀਆਂ ਦੀ ਹੁੰਡਈ ਵਰਨਾ ਕਾਰ (ਪੀਬੀ10-ਜੀਐਸ-7779) , ਜੋ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਸੀ, ਨੂੰ ਵੀ ਜ਼ਬਤ ਕੀਤਾ ਹੈ।

ਇਹ ਕਾਰਵਾਈ ਸੀ.ਆਈ. ਅੰਮ੍ਰਿਤਸਰ ਵੱਲੋਂ ਦੋ ਨਸ਼ਾ ਤਸਕਰੀ  ਨੈੱਟਵਰਕਾਂ ਨਾਲ ਜੁੜੇ ਤਿੰਨ ਵਿਅਕਤੀਆਂ ਨੂੰ 13 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਤੋਂ ਇੱਕ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸਰਹੱਦ ਪਾਰਲੇ ਤਸਕਰ ਦੇ ਨਿਰਦੇਸ਼ਾਂ ’ਤੇ ਕੰਮ ਕਰਦੇ ਸਨ ਅਤੇ ਵੱਖ-ਵੱਖ ਟਿਕਾਣਿਆਂ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਕੇ ਅੱਗੇ ਪੰਜਾਬ ਭਰ ਵਿੱਚ ਡਿਲੀਵਰ ਕਰ ਰਹੇ  ਸਨ।

ਅਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਭੁਪਿੰਦਰ ਸਿੰਘ ਅਤੇ ਰਵੀ ਕੁਮਾਰ ਨੇ ਹੈਰੋਇਨ ਦੇ ਵੱਡੇ ਸੌਦੇ ਲਈ ਅੰਮ੍ਰਿਤਸਰ ਦੇ ਪਿੰਡ ਗਿੱਲ ਵਿਖੇ ਮਹਿਤਾ ਰੋਡ ’ਤੇ ਆਪਣੇ ਸਾਥੀ ਵਿਸ਼ਾਲ ਸਿੰਘ ਨੂੰ ਮਿਲਣਾ ਹੈ।ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਨਾਕੇ ਲਗਾਏ ਅਤੇ ਅੰਮ੍ਰਿਤਸਰ ਦੇ ਪਿੰਡ ਗਿੱਲ ਦੀ ਦਾਣਾ ਮੰਡੀ ਨੇੜਿਓਂ ਭੁਪਿੰਦਰ ਸਿੰਘ, ਰਵੀ ਕੁਮਾਰ ਅਤੇ ਵਿਸ਼ਾਲ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ। 

ਤਲਾਸ਼ੀ ਦੌਰਾਨ ਪੁਲਿਸ ਟੀਮਾਂ ਨੇ ਵਿਸ਼ਾਲ ਸਿੰਘ ਦੇ ਕਬਜ਼ੇ ਵਿੱਚੋਂ 8 ਕਿਲੋ ਹੈਰੋਇਨ, ਜਦ ਕਿ ਭੁਪਿੰਦਰ ਸਿੰਘ ਅਤੇ ਰਵੀ ਕੁਮਾਰ ਦੇ ਕੋਲੋਂ 17 ਕਿਲੋ ਹੈਰੋਇਨ ਬਰਾਮਦ ਕੀਤੀ।ਡੀਜੀਪੀ ਨੇ ਕਿਹਾ ਕਿ ਅਗਲੇ -ਪਿਛਲੇ ਸਬੰਧ ਸਥਾਪਿਤ ਕੀਤੇ ਜਾ ਰਹੇ ਹਨ ਅਤੇ ਮਾਮਲੇ ਵਿੱਚ ਸ਼ਾਮਲ ਸਾਰੇ ਕਾਰਕੁੰਨਾਂ ਦੀ ਪਛਾਣ ਕਰਨ ਅਤੇ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।ਇਸ ਸਬੰਧ ਵਿੱਚ ਐਫਆਈਆਰ ਨੰਬਰ 44 ਮਿਤੀ 07-07-2026  ਨੂੰ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29  ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Amritsar Police , Amritsar , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD