Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਤਿਆਰ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਾ ਹਲਕਾ ਮੋਹਾਲੀ ਤੋਂ ਆਗਾਜ਼

ਵਿਧਾਇਕ ਕੁਲਵੰਤ ਸਿੰਘ ਵੱਲੋਂ ਜੁਝਾਰ ਨਗਰ ਤੋਂ ਕੀਤੀ ਸ਼ੁਰੂਆਤ; ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਉਪਰਾਲਾ

Kulwant Singh Mohali, SAS Nagar, Mohali, Sahibzada Ajit Singh Nagar, AAP Punjab, Punjab, Punjab News, Latest Punjab News

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 07 Jul 2026

Last updated on: Jul 08, 2026, 13:25 IST

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ, ਉਪਦੇਸ਼ਾਂ ਅਤੇ ਸਮਾਜ ਸੁਧਾਰ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਗਈ ਵਿਸ਼ੇਸ਼ ਦਸਤਾਵੇਜ਼ੀ ਵੈਨ ਦਾ ਅੱਜ ਹਲਕਾ ਮੋਹਾਲੀ ਵਿੱਚ ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡ ਜੁਝਾਰ ਨਗਰ ਤੋਂ ਰਸਮੀ ਆਗਾਜ਼ ਕੀਤਾ ਗਿਆ।

ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਇਹ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦਸਤਾਵੇਜ਼ੀ ਵੈਨ 'ਤੇ 12 ਫੁੱਟ × 8 ਫੁੱਟ ਦੀ ਆਧੁਨਿਕ ਐਲ.ਈ.ਡੀ. ਸਕਰੀਨ ਲਗਾਈ ਗਈ ਹੈ, ਜਿਸ ਰਾਹੀਂ ਕਰੀਬ 30 ਮਿੰਟ ਦੀ ਸੰਖੇਪ, ਅਰਥਪੂਰਨ ਅਤੇ ਪ੍ਰਭਾਵਸ਼ਾਲੀ ਦਸਤਾਵੇਜ਼ੀ ਦਾ ਪ੍ਰਦਰਸ਼ਨ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮੰਤਵ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਮਾਜਿਕ ਬਰਾਬਰੀ, ਸਦਭਾਵਨਾ, ਸੱਚ, ਮਿਹਨਤ ਅਤੇ ਮਨੁੱਖਤਾ ਦੇ ਸਰਬੱਤ ਦੇ ਭਲੇ ਵਾਲੇ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਦਸਤਾਵੇਜ਼ੀ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਆਦਰਸ਼ਾਂ ਨਾਲ ਜੋੜਨ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਲਈ ਮਹੱਤਵਪੂਰਨ ਭੂਮਿਕਾ ਨਿਭਾਏਗੀ।

ਵਿਧਾਇਕ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਇਹ ਦਸਤਾਵੇਜ਼ੀ ਵੈਨ ਹਰ ਰੋਜ਼ ਹਲਕੇ ਦੇ ਦੋ ਪਿੰਡਾਂ ਵਿੱਚ ਜਾ ਕੇ ਦਸਤਾਵੇਜ਼ੀ ਦਾ ਪ੍ਰਦਰਸ਼ਨ ਕਰੇਗੀ। ਉਨ੍ਹਾਂ ਹਲਕਾ ਮੋਹਾਲੀ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ਵਿੱਚ ਵੈਨ ਦੇ ਪਹੁੰਚਣ ਸਮੇਂ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋਣ ਅਤੇ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜ ਨੂੰ ਦਿੱਤੇ ਅਮੁੱਲੇ ਯੋਗਦਾਨ ਤੋਂ ਪ੍ਰੇਰਣਾ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਆਪਸੀ ਭਾਈਚਾਰੇ, ਸਮਾਨਤਾ, ਸਾਂਝੀਵਾਲਤਾ ਅਤੇ ਸਮਾਜਿਕ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਸਾਬਤ ਹੋਣਗੇ।

ਪਹਿਲੇ ਦਿਨ ਇਸ ਵਿਸ਼ੇਸ਼ ਦਸਤਾਵੇਜ਼ੀ ਦਾ ਪ੍ਰਦਰਸ਼ਨ ਪਿੰਡ ਜੁਝਾਰ ਨਗਰ ਅਤੇ ਬੜ੍ਹ ਮਾਜਰਾ ਵਿਖੇ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਦਸਤਾਵੇਜ਼ੀ ਦਾ ਲਾਭ ਪ੍ਰਾਪਤ ਕੀਤਾ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਆਰ.ਪੀ. ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਉਪ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਵਿਧਾਨ ਸਭਾ ਹਲਕਾ ਚੇਅਰਮੈਨ ਅਕਵਿੰਦਰ ਸਿੰਘ ਗੋਸਲ, ਜੁਝਾਰ ਨਗਰ ਦੇ ਸਰਪੰਚ ਇਕਬਾਲ ਸਿੰਘ, ਬੜ੍ਹ ਮਾਜਰਾ ਦੇ ਸਰਪੰਚ ਰਾਜਿੰਦਰ ਸਿੰਘ, ਬੜ੍ਹ ਮਾਜਰਾ ਕਲੋਨੀ ਦੇ ਸਰਪੰਚ ਗੁਰਨਾਮ ਸਿੰਘ ਸਮੇਤ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

 

Tags: Kulwant Singh Mohali , SAS Nagar , Mohali , Sahibzada Ajit Singh Nagar , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD