Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Bathinda

5 Dariya News

5 Dariya News

5 Dariya News

ਬਠਿੰਡਾ , 07 Jul 2026

Last updated on: Jul 08, 2026, 14:22 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੇ ਪੁਲਿਸ ਥਾਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਬਲਜੀਤ ਸਿੰਘ ਨੂੰ 20,000  ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਬੀੜ ਤਲਾਬ ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਅਤੇ ਦੂਜੀ ਧਿਰ, ਜੋ ਸ਼ਿਕਾਇਤਕਰਤਾ ਦੀ ਰਿਸ਼ਤੇਦਾਰ ਜ਼ਮੀਨ ’ਤੇ  ਕਾਸ਼ਤਕਾਰੀ ਕਰ ਰਹੇ ਸਨ, ਵਿਚਕਾਰ ਲੜਾਈ (ਕੁੱਟ-ਮਾਰ) ਹੋਈ ਸੀ। ਲੜਾਈ ਦੌਰਾਨ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੂੰ ਸੱਟਾਂ ਲੱਗੀਆਂ ਅਤੇ ਬਾਅਦ ਵਿੱਚ ਉਸਨੂੰ ਡਾਕਟਰੀ ਇਲਾਜ ਲਈ ਏਮਜ਼ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ। ਏ.ਐਸ.ਆਈ. ਬਲਜੀਤ ਸਿੰਘ ਜ਼ਖਮੀਆਂ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪਹੁੰਚਿਆ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਅਧਿਕਾਰੀ  ਨੇ ਮੌਕੇ ’ਤੇ ਹੀ 2,000 ਰੁਪਏ ਦੀ ਸ਼ੁਰੂਆਤੀ ਰਿਸ਼ਵਤ ਲਈ ਸੀ। ਬਾਅਦ ਵਿੱਚ, ਜਦੋਂ ਸ਼ਿਕਾਇਤਕਰਤਾ ਨੇ ਮਾਮਲੇ ਦੀ ਸਥਿਤੀ ਦੀ ਪੈਰਵੀ ਕੀਤੀ, ਤਾਂ ਦੋਸ਼ੀ ਏਐਸਆਈ ਨੇ ਹਮਲਾਵਰਾਂ ਵਿਰੁੱਧ  ਐਫਆਈਆਰ ਦਰਜ ਕਰਨ ਲਈ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੋਸ਼ੀ ਪੁਲਿਸ ਅਧਿਕਾਰੀ ਨੂੰ ਦੱਸਿਆ ਕਿ ਉਸਦੇ ਕੋਲ ਸਿਰਫ 10,000/- ਰੁਪਏ ਹਨ ,ਪਰ ਦੋਸ਼ੀ ਏਐਸਆਈ ਨੇ ਉਸਨੂੰ ਬਾਕੀ ਦੇ ਪੈਸੇ ਦਾ ਪ੍ਰਬੰਧ ਕਰਨ ਲਈ ਕਿਹਾ। 

ਸ਼ਿਕਾਇਤਕਰਤਾ ਨੇ ਫੰਡ ਇਕੱਠਾ ਕਰਨ ਲਈ ਕੁਝ ਦਿਨ ਦੀ ਮੁਹਲਤ ਮੰਗੀ ਅਤੇ ਨਾਲ ਹੀ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਵੀ ਰਿਕਾਰਡ ਕਰ ਲਈ ਸੀ।ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰ ਕਰਦੇ ਹੋਏ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਟੀਮ ਨੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD