Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਜੀਲੈਂਸ ਬਿਊਰੋ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Ludhiana

5 Dariya News

5 Dariya News

5 Dariya News

ਲੁਧਿਆਣਾ , 07 Jul 2026

Last updated on: Jul 08, 2026, 14:23 IST

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸੇਵੀਅਰ ਰਿਕਵਰੀ ਏਜੰਸੀ, ਲੁਧਿਆਣਾ ਦੀ ਕੰਪਨੀ ਵਿੱਚ ਕੰਮ  ਕਰਦੇ ਰਵਨੀਤ ਸਿੰਘ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਕਬੀਰ ਨਗਰ, ਬਸਤੀ ਜੋਧੇਵਾਲ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ 2007 ਤੋਂ ਆਪਣੀ ਰਿਹਾਇਸ਼ ਦੀ ਪਹਿਲੀ ਮੰਜ਼ਿਲ 'ਤੇ "ਜੀ .ਐਨ .ਡਬਲਿਉ ." ਨਾਮ ਹੇਠ ਇੱਕ ਕੱਪੜਾ ਫੈਕਟਰੀ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਆਈ ਡੀ ਬੀ ਆਈ ਬੈਂਕ ਤੋਂ ਫੈਕਟਰੀ ਲਈ 40 ਲੱਖ ਰੁਪਏ ਦੀ ਨਕਦ ਕ੍ਰੈਡਿਟ (ਸੀ ਸੀ ) ਸੀਮਾ/ਕਰਜ਼ਾ ਪ੍ਰਾਪਤ ਕੀਤਾ ਸੀ।  ਅਦਾਇਗੀ ਨਾ ਹੋਣ ਕਾਰਨ, ਕਰਜ਼ੇ ਦਾ ਮਾਮਲਾ ਇਸ ਸਮੇਂ ਚੰਡੀਗੜ੍ਹ ਦੇ ਕਰਜ਼ਾ ਵਸੂਲੀ ਟ੍ਰਿਬਿਊਨਲ ਕੋਲ ਵਿਚਾਰ ਅਧੀਨ ਹੈ।

25-05-2026 ਨੂੰ, ਰਵਨੀਤ ਸਿੰਘ ਨਾਮ ਦੇ ਇੱਕ ਵਿਅਕਤੀ ਨੇ ਸ਼ਿਕਾਇਤਕਰਤਾ ਨਾਲ ਸੰਪਰਕ ਕੀਤਾI ਖੁਦ ਨੂੰ ਤਹਿਸੀਲ ਪੂਰਬੀ, ਲੁਧਿਆਣਾ ਦਾ ਕਰਮਚਾਰੀ ਦੱਸਕੇ ਰਵਨੀਤ ਸਿੰਘ ਨੇ ਸ਼ਿਕਾਇਤਕਰਤਾ ਨੂੰ ਤਹਿਸੀਲ ਪੂਰਬੀ ਅਥਾਰਟੀ ਦੇ ਦਸਤਖਤ ਵਾਲਾ ਇੱਕ ਨੋਟਿਸ ਦਿੱਤਾ। ਉਸਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਆਈ. ਡੀ. ਬੀ. ਆਈ. ਬੈਂਕ 28-05-2026 ਨੂੰ ਜਾਇਦਾਦ 'ਤੇ ਕਬਜ਼ਾ ਕਰਨ ਵਾਲਾ ਸੀ। 

ਦੋਸ਼ੀ ਰਵਨੀਤ ਸਿੰਘ ਨੇ ਫਿਰ ਕਬਜ਼ਾ ਦੇਣ ਵਿੱਚ ਦੇਰੀ ਕਰਨ ਲਈ 60,000 ਰੁਪਏ ਦੀ ਰਿਸ਼ਵਤ ਮੰਗੀ ਅਤੇ ਵਾਅਦਾ ਕੀਤਾ ਕਿ ਉਹ ਕਰਜ਼ੇ ਦਾ ਨਿਪਟਾਰਾ ਕਰਨ ਲਈ ਤਿੰਨ ਮਹੀਨਿਆਂ ਦੀ ਮਿਆਦ ਵਧਾਉਣ ਵਿੱਚ ਮਦਦ ਕਰੇਗਾ ।ਬੁਲਾਰੇ ਨੇ ਅੱਗੇ ਕਿਹਾ ਕਿ ਰਵਨੀਤ ਸਿੰਘ ਨੇ ਪਹਿਲਾਂ ਹੀ ਨਿਪਟਾਰੇ ਦੀ ਸਹੂਲਤ ਲਈ ਕਥਿਤ ਤੌਰ 'ਤੇ ਹੋਰ ਅਧਿਕਾਰੀਆਂ ਦੇ ਨਾਮ ਤੇ 20,000 ਦੀ ਪਹਿਲੀ ਕਿਸ਼ਤ ਲੈ ਲਈ ਸੀ। ਹੁਣ ਰਵਨੀਤ  10,000 ਦੀ ਦੂਜੀ ਕਿਸ਼ਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਦੇ ਹੋਏ ਦੋਸ਼ੀ ਦੀ ਗੱਲਬਾਤ ਰਿਕਾਰਡ ਕਰ ਲਈ ।

 ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ  ਦੋਸ਼ੀ ਰਿਕਵਰੀ ਏਜੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਜਾਂਚ ਦੌਰਾਨ ਦੋਸ਼ੀ ਰਵਨੀਤ ਸਿੰਘ ਤਹਿਸੀਲ ਪੂਰਬੀ ਜ਼ਿਲ੍ਹਾ ਲੁਧਿਆਣਾ ਦਾ ਕਰਮਚਾਰੀ ਨਹੀਂ ਪਾਇਆ ਗਿਆ, ਬਲਕਿ ਉਹ ਸੇਵੀਅਰ ਰਿਕਵਰੀ ਏਜੰਸੀ ਲੁਧਿਆਣਾ ਵਿੱਚ ਰਿਕਵਰੀ ਏਜੰਟ ਵਜੋਂ ਕੰਮ ਕਰਦਾ ਪਾਇਆ ਗਿਆ। ਜੇਕਰ ਆਈਡੀਬੀਆਈ ਬੈਂਕ ਜਾਂ ਤਹਿਸੀਲ ਪੂਰਬੀ ਦੇ ਕਿਸੇ ਅਧਿਕਾਰੀ/ਕਰਮਚਾਰੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ, ਤਾਂ ਜਾਂਚ ਦੌਰਾਨ ਇਸ 'ਤੇ ਕਾਰਵਾਈ ਕੀਤੀ ਜਾਵੇਗੀ । ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD