Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

2027 ਦੀ ਜੰਗ ਲਈ ਕਾਂਗਰਸ ਨੇ ਵਜਾਇਆ ਬਿਗੁਲ, ਬਘੇਲ ਨੇ ਜਿਲ੍ਹਾ ਕਾਂਗਰਸ ਪ੍ਰਧਾਨਾਂ ਦੀ ਮੀਟਿੰਗ ਕੀਤੀ

ਪੰਜਾਬ ਵਿੱਚ ਕਾਂਗਰਸ ਹੀ ਇਕੋ-ਇੱਕ ਬਦਲ ਹੈ: ਬਘੇਲ

Amrinder Singh Raja Warring, Amarinder Singh Raja Warring, Punjab Pradesh Congress Committee, Punjab Congress, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 07 Jul 2026

Last updated on: Jul 08, 2026, 14:25 IST

ਕਾਂਗਰਸ ਲਈ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਜੰਗ ਦਾ ਬਿਗੁਲ ਵਜਾਉਂਦਿਆਂ, ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਏਆਈਸੀਸੀ ਦੇ ਜਨਰਲ ਸਕੱਤਰ ਭੂਪੇਸ਼ ਬਘੇਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਕਾਂਗਰਸ ਹੀ ਇਕੋ-ਇੱਕ ਬਦਲ ਹੈ ਅਤੇ ਸੂਬੇ ਦੇ ਲੋਕ ਇਸਦੀ ਉਡੀਕ ਕਰ ਰਹੇ ਹਨ।ਇਸ ਮੌਕੇ ਸੂਬੇ ਭਰ ਤੋਂ ਆਏ ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਬਘੇਲ ਨੇ ਭਰੋਸਾ ਪ੍ਰਗਟਾਇਆ ਕਿ ਪਾਰਟੀ 2027 ਦੀਆਂ ਚੋਣਾਂ ਦੀ ਜੰਗ ਲਈ ਪੂਰੀ ਤਰ੍ਹਾਂ ਤਿਆਰ ਹੈ।

ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ, ਕਿਉਂਕਿ ਇਹ ਨਾ ਸਿਰਫ਼ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰੀ ਹੈ, ਸਗੋਂ ਪੰਜਾਬ ਨੂੰ ਆਰਥਿਕ ਦੀਵਾਲੀਏਪਣ ਅਤੇ ਕਾਨੂੰਨ-ਵਿਵਸਥਾ ਦੇ ਸੰਕਟ ਦੇ ਕੰਢੇ 'ਤੇ ਲਿਆ ਖੜ੍ਹਾ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਰਗੀਆਂ ਹੋਰ ਵਿਰੋਧੀ ਪਾਰਟੀਆਂ ਲੋਕਾਂ ਦੀ ਨਜ਼ਰ ਵਿੱਚ ਕਿਤੇ ਵੀ ਨਹੀਂ ਹਨ ਅਤੇ ਲੋਕਾਂ ਦੀਆਂ ਉਮੀਦਾਂ ਸਿਰਫ਼ ਕਾਂਗਰਸ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਸਮਾਂ ਹੈ ਕਿ ਕਾਂਗਰਸ ਸੂਬੇ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰੇ।

ਬਘੇਲ ਨੇ ਕਿਹਾ ਕਿ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਮਕਸਦ ਅਤੇ ਮਿਸ਼ਨ ਨੂੰ ਲੈ ਕੇ ਪੂਰੀ ਏਕਤਾ ਹੈ। ਸਾਡਾ ਇੱਕੋ-ਇੱਕ ਮਿਸ਼ਨ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਮੁੜ ਪੰਜਾਬ ਦੀ ਸੱਤਾ ਵਿੱਚ ਲਿਆਉਣਾ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਅੰਦਰ ਹਰ ਪੱਧਰ 'ਤੇ ਵਰਕਰਾਂ ਵਿੱਚ ਬੇਹੱਦ ਜੋਸ਼ ਅਤੇ ਉਤਸ਼ਾਹ ਹੈ।ਇਸ ਦੌਰਾਨ ਜਿਲ੍ਹਾ ਕਾਂਗਰਸ ਪ੍ਰਧਾਨਾਂ ਨੂੰ ਵਿਸ਼ੇਸ਼ ਸੰਦੇਸ਼ ਦਿੰਦਿਆਂ, ਉਨ੍ਹਾਂ ਨੇ ਕਿਹਾ ਕਿ ਉਹ ਪਾਰਟੀ ਦੇ ਸਭ ਤੋਂ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਅਹੁਦਿਆਂ ਵਿੱਚੋਂ ਇੱਕ 'ਤੇ ਹਨ, ਕਿਉਂਕਿ ਉਹ ਪਾਰਟੀ ਅਤੇ ਆਮ ਲੋਕਾਂ ਵਿਚਕਾਰ ਸਿੱਧਾ ਸੰਪਰਕ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜਿਲ੍ਹਾ ਕਾਂਗਰਸ ਪ੍ਰਧਾਨਾਂ ਨੂੰ ਹੋਰ ਵੱਧ ਅਧਿਕਾਰ ਅਤੇ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।

ਜਿਕਰਯੋਗ ਹੈ ਕਿ ਬਘੇਲ ਨੇ ਸੋਮਵਾਰ ਤੋਂ ਪੰਜਾਬ ਦੇ ਆਪਣੇ ਪੰਜ ਦਿਨਾਂ ਦੌਰੇ ਦੀ ਸ਼ੁਰੂਆਤ ਕੀਤੀ ਹੈ। ਇਸ ਦੌਰਾਨ ਉਹ ਸੀਨੀਅਰ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕਰਨਗੇ।ਜਦਕਿ ਅੱਜ ਜਿਲ੍ਹਾ ਕਾਂਗਰਸ ਪ੍ਰਧਾਨਾਂ ਨੂੰ ਸੰਬੋਧਨ ਕਰਨ ਤੋਂ ਇਲਾਵਾ, ਉਹ ਉਸ ਸਮਾਗਮ ਵਿੱਚ ਵੀ ਸ਼ਾਮਲ ਹੋਏ, ਜਿੱਥੇ ਸੁਖਵਿੰਦਰ ਸਿੰਘ ਡੈਨੀ ਅਤੇ ਡਾ. ਰਾਜ ਕੁਮਾਰ ਵੇਰਕਾ ਨੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨਾਂ ਵਜੋਂ ਅਹੁਦਾ ਸੰਭਾਲਿਆ। ਉਹ ਨਵੇਂ ਚੁਣੇ ਗਏ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਦੇਵਗਨ ਦੇ ਕਾਰਜਭਾਰ ਸੰਭਾਲਣ ਸਮਾਗਮ ਵਿੱਚ ਵੀ ਹਾਜ਼ਰ ਰਹੇ।

ਇਸ ਤੋਂ ਪਹਿਲਾਂ, ਬਘੇਲ ਨੇ ਕਾਂਗਰਸ ਵਿਧਾਇਕ ਦਲ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ, ਚੋਣ ਮਨੋਰਥ ਪੱਤਰ ਕਮੇਟੀ ਦੇ ਚੇਅਰਪਰਸਨ ਡਾ. ਅਮਰ ਸਿੰਘ, ਚੋਣ ਪ੍ਰਬੰਧਨ ਅਤੇ ਤਾਲਮੇਲ ਕਮੇਟੀ ਦੇ ਚੇਅਰਮੈਨ ਵਿਜੈ ਇੰਦਰ ਸਿੰਗਲਾ, ਸਾਬਕਾ ਸਪੀਕਰ ਅਤੇ ਸੀਨੀਅਰ ਆਗੂ ਰਾਣਾ ਕੇ.ਪੀ. ਸਿੰਘ, ਚੋਣ ਪ੍ਰਚਾਰ ਕਮੇਟੀ ਦੇ ਕੋ-ਚੇਅਰਮੈਨ ਸੁਖਪਾਲ ਸਿੰਘ ਖਹਿਰਾ, ਮਨੋਰਥ ਪੱਤਰ ਕਮੇਟੀ ਦੇ ਕੋ-ਚੇਅਰਪਰਸਨ ਹਰਦਿਆਲ ਕੰਬੋਜ, ਚੋਣ ਪ੍ਰਬੰਧਨ ਕਮੇਟੀ ਦੇ ਕੋ-ਚੇਅਰਮੈਨ ਕੁਲਜੀਤ ਨਾਗਰਾ, ਬਲਬੀਰ ਸਿੰਘ ਸਿੱਧੂ, ਬ੍ਰਹਮ ਮੋਹਿੰਦਰਾ, ਸ਼ਮਸ਼ੇਰ ਸਿੰਘ ਦੂਲੋ ਸਮੇਤ ਹੋਰ ਆਗੂਆਂ ਨਾਲ ਮੀਟਿੰਗ ਕੀਤੀ।

ਕਾਂਗਰਸੀ ਆਗੂਆਂ ਨੇ ਬਘੇਲ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਦਾ ਹਰ ਵਰਕਰ 2027 ਦੀ ਚੋਣੀ ਜੰਗ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਾਂਗਰਸ ਆਉਣ ਵਾਲੀਆਂ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗੀ।ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (ਸੰਗਠਨ) ਕੈਪਟਨ ਸੰਦੀਪ ਸੰਧੂ ਵੀ ਹਾਜ਼ਰ ਸਨ।

 

Tags: Amrinder Singh Raja Warring , Amarinder Singh Raja Warring , Punjab Pradesh Congress Committee , Punjab Congress , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD