Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਜਲੌਅ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ

ਪਿੰਡ ਜਹਾਨਖੇਲ੍ਹਾਂ ਅਤੇ ਆਦਮਵਾਲ ਲਈ ਡਾਕੂਮੈਂਟਰੀ ਦਿਖਾਉਣ ਵਾਲੀ ਵੈਨ ਕੀਤੀ ਰਵਾਨਾ

Bram Shanker Jimpa, AAP Punjab, Hoshiarpur, Punjab, Punjab News, Latest Punjab News, Dr Ravjot Singh

Web Admin

Web Admin

5 Dariya News

ਹੁਸ਼ਿਆਰਪੁਰ , 07 Jul 2026

Last updated on: Jul 08, 2026, 14:29 IST

ਸ੍ਰੀ ਗੁਰੂ ਰਵਿਦਾਸ ਜੀ ਦੇ ਆ ਰਹੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਪਿੰਡਾਂ ਵਿਚ ਗੁਰੂ ਜੀ ਦੇ ਜੀਵਨ ਆਧਾਰਤ ਡਾਕੂਮੈਂਟਰੀ ਦਿਖਾਉਣ ਲਈ ਵੈਨ ਨੂੰ ਰਵਾਨਾ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਰਧਾਪੂਰਵਕ ਮਨਾਏਗੀ।

ਦਸਤਾਵੇਜ਼ੀ ਦਿਖਾਉਣ ਵਾਲੀ ਵੈਨ ਨੂੰ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਮੌਜੂਦਗੀ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਇਹ ਡਾਕੂਮੈਂਟਰੀ ਵੈਨ ਗੁਰੂ ਜੀ ਦੇ ਫਲਸਫ਼ੇ ਅਤੇ ਮਹਾਨ ਸਿਖਿਆਵਾਂ ਤੋਂ ਲੋਕਾਂ ਨੂੰ ਜਾਣੂ ਕਰਵਾਏਗੀ ਤਾਂ ਜੋ ਵੱਧ ਤੋਂ ਵੱਧ ਲੋਕ ਗੁਰੂ ਜੀ ਦੇ ਭੇਦਭਾਵ ਰਹਿਤ ਬਰਾਬਰੀ ਵਾਲੇ ਸਮਾਜ ਦੇ ਸੰਦੇਸ਼ ਤੋਂ ਪ੍ਰੇਰਨਾ ਲੈ ਸਕਣ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਹਰ ਧਰਮ ਦੇ ਸਤਿਕਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਵੱਡੇ ਪੱਧਰ ’ਤੇ ਮਨਾਉਣ ਉਪਰੰਤ ਹੁਣ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਮਿਲ ਰਿਹਾ ਹੈ। 

ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਸਮੁੱਚੀ ਮਨੁੱਖਤਾ ਦੇ ਭਲੇ ਅਤੇ ਸਮਾਜ ਦੇ ਸਾਰੇ ਵਰਗਾਂ ਵਿਚ ਬਰਾਬਰੀ ਦਾ ਸੰਦੇਸ਼ ਅਤੇ ਬੇਗਮਪੁਰਾ ਦਾ ਸੰਕਲਪ ਦਿੱਤਾ  ਜਿਥੇ ਕਿਸੇ ਨੂੰ ਵੀ ਕੋਈ ਦੁੱਖ ਤਕਲੀਫ਼ ਨਾ ਹੋਵੇ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਇਹ ਦਸਤਾਵੇਜ਼ੀ ਪਿੰਡ ਜਹਾਨਖੇਲ੍ਹਾਂ ਅਤੇ ਆਦਮਵਾਲ ਵਿਖੇ ਦਿਖਾਈ ਜਾਵੇਗੀ।ਵਿਧਾਇਕ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਹਰੇਕ ਪਿੰਡ ਵਿਚ ਇਹ ਵੈਨ ਜਾਵੇਗੀ ਜਿਥੇ ਰੋਜ਼ਾਨਾ 30 ਮਿੰਟ ਦਸਤਾਵੇਜ਼ੀ ਦਿਖਾਈ ਜਾਵੇਗੀ। 

ਉਨ੍ਹਾਂ ਦੱਸਿਆ ਕਿ ਇਹ ਵੈਨ ਰੋਜ਼ਾਨਾ ਦੋ ਪਿੰਡਾਂ ਵਿਚ ਸ਼ਾਮ ਦੇ ਸਮੇਂ ਪਹੁੰਚੇਗੀ ਅਤੇ ਲੋਕਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਸਿਖਿਆਵਾਂ ’ਤੇ ਆਧਾਰਤ ਡਾਕੂਮੈਂਟਰੀ ਦਿਖਾਇਆ ਕਰੇਗੀ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਬੇਹੱਦ ਸ਼ਲਾਘਾਯੋਗ ਉਪਰਾਲਾ ਹੈ ਅਤੇ ਪੰਜਾਬ ਸਰਕਾਰ ਨੇ ਇਸ ਕਾਰਜ ਲਈ 100 ਕਰੋੜ ਰੁਪਏ ਦਾ ਬਜ਼ਟ ਰੱਖਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬਹੁਤ ਵਧੀਆ ਢੰਗ ਨਾਲ ਤਿਆਰ ਕੀਤੀ ਇਸ ਡਾਕੂਮੈਂਟਰੀ ਨੂੰ ਲਾਜ਼ਮੀ ਦੇਖਿਆ ਜਾਵੇ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਆਦਿ ਵੀ ਮੌਜੂਦ ਸਨ।

 

Tags: Bram Shanker Jimpa , AAP Punjab , Hoshiarpur , Punjab , Punjab News , Latest Punjab News , Dr Ravjot Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD