Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦੀਆਂ ਸਿਖਿਆਵਾਂ ਦਾ ਸੰਦੇਸ਼ ਸੂਬੇ ਦੇ ਹਰ ਕੋਨੇ ’ਚ ਪਹੁੰਚਾਏਗੀ : ਡਾ. ਰਵਜੋਤ ਸਿੰਘ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਲਕਾ ਸ਼ਾਮਚੁਰਾਸੀ ਦੇ ਪਿੰਡਾਂ ਲਈ ਡਾਕੂਮੈਂਟਰੀ ਵੈਨ ਕੀਤੀ ਰਵਾਨਾ

Bram Shanker Jimpa, AAP Punjab, Hoshiarpur, Punjab, Punjab News, Latest Punjab News, Dr Ravjot Singh

5 Dariya News

5 Dariya News

5 Dariya News

ਹੁਸ਼ਿਆਰਪੁਰ , 07 Jul 2026

Last updated on: Jul 08, 2026, 14:32 IST

ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੋਬਾਇਲ ਵੈਨ ਨੂੰ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਗੁਰੂ ਜੀ ਦੀਆਂ ਸਿੱਖਿਆਵਾਂ ਦੇ ਵੱਧ ਤੋਂ ਵੱਧ ਪਾਸਾਰ ਲਈ ਸਮਾਗਮਾਂ ਦੀ ਲੜੀ ਵਾਸਤੇ 100 ਕਰੋੜ ਰੁਪਏ ਰਾਂਖਵੇਂ ਰੱਖੇ ਗਏ ਹਨ ਤਾਂ ਜੋ ਗੁਰੂ ਜੀ ਦੇ ਜੀਵਨ ਅਤੇ ਸਿਖਿਆਵਾਂ ਦੇ ਸੰਦੇਸ਼ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾ ਸਕੇ।

ਡਾਕੂਮੈਂਟਰੀ ਵੈਨ ਨੂੰ ਹਲਕਾ ਸ਼ਾਮਚੁਰਾਸੀ ਦੇ ਸ਼ੁਰੂਆਤੀ ਪਿੰਡਾਂ ਨੰਦਾਚੌਰ ਅਤੇ ਕੁੰਟ ਲਈ ਰਵਾਨਾ ਕਰਨ ਸਮੇਂ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਇਨ੍ਹਾਂ ਵੈਨਾਂ ਰਾਹੀਂ ਗੁਰੂ ਜੀ ਦੇ ਬਰਾਬਰੀ, ਸਮਾਜਿਕ, ਨਿਆਂ ਅਤੇ ਸਾਂਝੀਵਾਲਤਾ ਦੇ ਸਦੀਵੀ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਐਲ.ਈ.ਡੀ. ਵੈਨਾਂ ਪੰਜਾਬ ਦੇ ਲਗਭਗ ਸਾਰੇ 13 ਹਜ਼ਾਰ ਪਿੰਡਾਂ ਵਿਚ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਸਿਖਿਆਵਾਂ ’ਤੇ ਆਧਾਰਤ 30 ਮਿੰਟ ਦੀ ਡਾਕੂਮੈਂਟਰੀ ਦਿਖਾਉਣਗੀਆਂ ਜਿਸ ਦਾ ਉਦੇਸ਼ ਹਰੇਕ ਵਿਅਕਤੀ ਖਾਸ ਕਰ ਨੌਜਵਾਨਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਸਿਖਿਆਵਾਂ ਬਾਰੇ ਜਾਣੂ ਕਰਵਾਉਣਾ ਹੈ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਇਹ ਵੈਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਰਾ ਸਾਲ ਚੱਲਣ ਵਾਲੇ ਸਮਾਗਮਾਂ ਦਾ ਹਿੱਸਾ ਹੈ ਤਾਂ ਜੋ ਗੁਰੂ ਜੀ ਦੇ ਸੰਦੇਸ਼ ਨੂੰ ਵਿਸ਼ਵ ਭਰ ਵਿਚ ਫੈਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਗੁਰੂ ਜੀ ਵਲੋਂ ਸਾਢੇ ਛੇ ਸੌ ਸਾਲ ਪਹਿਲਾਂ ਦਿੱਤੀਆਂ ਸਿਖਿਆਵਾਂ  ਅੱਜ ਦੇ ਯੁੱਗ ਵਿਚ ਵੀ ਪੂਰੀ ਪ੍ਰਸੰਗਿਕਤਾ ਰੱਖਦੀਆਂ ਹੋਈਆਂ ਸਮੁੱਚੀ ਮਾਨਵਤਾ ਨੂੰ ਮਜ਼ਬੂਤ ਭਾਈਚਾਰਕ ਏਕਤਾ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੜੀਵਾਰ ਧਾਰਮਿਕ ਸਮਾਗਮਾਂ ਦਾ ਮਕਸਦ ਗੁਰੂ ਜੀ ਦੀਆਂ ਸਿਖਿਆਵਾਂ ਨਾਲ ਨੌਜਵਾਨ ਪੀੜ੍ਹੀ ਨੂੰ ਜੋੜਨਾ ਹੈ ਤਾਂ ਜੋ ਉਹ ਸਦਭਾਵਨਾ ਨਾਲ ਲਵਰੇਸ ਸਮਾਜ ਦੀ ਸਿਰਜਨਾ ਵਿਚ ਮਹੱਤਵਪੂਰਨ ਯੋਗਦਾਨ ਪਾ ਸਕਣ। 

ਉਨ੍ਹਾਂ ਕਿਹਾ ਕਿ ਇਹ ਦਸਤਾਵੇਜ਼ੀ ਗੁਰੂ ਜੀ ਦੇ ਜੀਵਨ ਨੂੰ ਸਮਰਪਿਤ ਹੈ ਜਿਨ੍ਹਾਂ ਨੇ ਸਾਰਾ ਜੀਵਨ ਜਾਤ-ਪਾਤ ਦੇ ਭੇਦਭਾਵ ਅਤੇ ਸਮਾਜਿਕ ਅਸਮਾਨਤਾ ਵਰਗੀਆਂ ਕੁਰੀਤੀਆਂ ਨੂੰ ਖਤਮ ਕਰਨ ਲਈ ਸਮਰਪਿਤ ਕਰ ਦਿੱਤਾ।ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਵਿਚ ਪੂਰੇ ਸਤਿਕਾਰ ਸਹਿਤ ਡਾਕੂਮੈਂਟਰੀ ਨੂੰ ਲਾਜ਼ਮੀ ਦੇਖਣ ਤਾਂ ਜੋ ਗੁਰੂ ਜੀ ਦੀਆਂ ਸਿਖਿਆਵਾਂ ਬਾਰੇ ਵੱਧ ਤੋਂ ਵੱਧ ਲੋਕ ਜਾਣੂ ਹੋ ਸਕਣ। ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਮੇਅਰ ਸੁਰਿੰਦਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਆਦਿ ਮੌਜੂਦ ਸਨ।

 

Tags: Bram Shanker Jimpa , AAP Punjab , Hoshiarpur , Punjab , Punjab News , Latest Punjab News , Dr Ravjot Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD