Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਦੀਪ ਸਿੰਘ ਧਾਲੀਵਾਲ ਨੇ ਪੈਟਰੋਲ ਪੰਪਾਂ ਦੀ ਜਾਂਚ ਕਰਕੇ ਇਥੋਨੋਲ ਯੁਕਤ ਪੈਟਰੋਲ ਦੇ ਨਮੂਨੇ ਲਏ

ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘਟਣ ਦੇ ਮੱਦੇਨਜ਼ਰ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਜਾਵੇ: ਧਾਲੀਵਾਲ

Kuldeep Singh Dhaliwal, AAP Punjab, Punjab, Punjab News, Latest Punjab News

Web Admin

Web Admin

5 Dariya News

ਅੰਮ੍ਰਿਤਸਰ/ਅਜਨਾਲਾ , 07 Jul 2026

Last updated on: Jul 08, 2026, 14:39 IST

ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ, ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ. ਸੁਖਜਿੰਦਰ ਸਿੰਘ, ਤੋਲ ਅਤੇ ਮਾਪ ਇੰਸਪੈਕਟਰ ਗਗਨਦੀਪ ਸਿੰਘ ਅਤੇ ਹੋਰ ਵਿਭਾਗੀ ਅਧਿਕਾਰੀਆਂ ਦੀ ਟੀਮ ਨਾਲ ਅਜਨਾਲਾ ਖੇਤਰ ਦੇ ਵੱਖ-ਵੱਖ ਪੈਟਰੋਲ ਪੰਪਾਂ ਦੀ ਜਾਂਚ ਕੀਤੀ। ਇਸ ਦੌਰਾਨ ਪੈਟਰੋਲ ਵਿੱਚ ਇਥੋਨੋਲ ਦੀ ਮਾਤਰਾ ਦੀ ਜਾਂਚ ਲਈ ਮੌਕੇ 'ਤੇ ਪੈਟਰੋਲ ਦੇ ਨਮੂਨੇ ਇਕੱਤਰ ਕੀਤੇ ਗਏ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਪੈਟਰੋਲ ਵਿੱਚ ਇਥੋਨੋਲ ਦੀ ਮਾਤਰਾ ਨੂੰ ਲੈ ਕੇ ਵਾਹਨ ਚਾਲਕਾਂ ਵੱਲੋਂ ਲਗਾਤਾਰ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਸਨ। ਸ਼ਿਕਾਇਤਾਂ ਅਨੁਸਾਰ ਇਥੋਨੋਲ ਯੁਕਤ ਪੈਟਰੋਲ ਦੀ ਵਰਤੋਂ ਨਾਲ ਦੋਪਹੀਆ ਅਤੇ ਚਾਰਪਹੀਆ ਵਾਹਨਾਂ ਦੇ ਇੰਜਣਾਂ ਅਤੇ ਹੋਰ ਪੁਰਜ਼ਿਆਂ ਵਿੱਚ ਖਰਾਬੀ ਆ ਰਹੀ ਹੈ, ਜਿਸ ਕਾਰਨ ਵਾਹਨ ਮਾਲਕਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ।

ਇਨ੍ਹਾਂ ਸ਼ਿਕਾਇਤਾਂ ਦੇ ਮੱਦੇਨਜ਼ਰ ਹੀ ਵਿਭਾਗੀ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੈਟਰੋਲ ਦੇ ਨਮੂਨੇ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।ਸ. ਧਾਲੀਵਾਲ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਆਮ ਵਾਹਨ ਚਾਲਕਾਂ ਨੂੰ ਵਾਧੂ ਆਰਥਿਕ ਬੋਝ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਇਥੋਨੋਲ ਦੀ ਵੱਧ ਮਾਤਰਾ ਵਾਲੇ ਇੰਧਨ ਦੀ ਵਰਤੋਂ ਸਬੰਧੀ ਦਿੱਤੀਆਂ ਜਾਣ ਵਾਲੀਆਂ ਦਲੀਲਾਂ ਨੂੰ ਭਾਰਤ ਦੇ ਹਾਲਾਤਾਂ ਨਾਲ ਜੋੜਨਾ ਉਚਿਤ ਨਹੀਂ, ਕਿਉਂਕਿ ਇੱਥੋਂ ਦੇ ਵਾਹਨਾਂ ਦੀ ਤਕਨੀਕੀ ਬਣਤਰ ਅਤੇ ਸੜਕਾਂ ਦੀ ਸਥਿਤੀ ਵੱਖਰੀ ਹੈ।

ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਪੈਟਰੋਲੀਅਮ ਕੰਪਨੀਆਂ ਦੇ ਹਿੱਤਾਂ ਨੂੰ ਤਰਜੀਹ ਦੇ ਰਹੀ ਹੈ, ਜਦਕਿ ਮਹਿੰਗਾਈ ਨਾਲ ਜੂਝ ਰਹੇ ਆਮ ਲੋਕਾਂ ਨੂੰ ਰਾਹਤ ਦੇਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ।ਸ. ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ ਨੂੰ ਧਿਆਨ ਵਿੱਚ ਰੱਖਦਿਆਂ ਪੈਟਰੋਲ, ਡੀਜ਼ਲ, ਘਰੇਲੂ ਰਸੋਈ ਗੈਸ ਅਤੇ ਵਪਾਰਕ ਗੈਸ ਦੀਆਂ ਕੀਮਤਾਂ ਵਿੱਚ ਤੁਰੰਤ ਕਟੌਤੀ ਕੀਤੀ ਜਾਵੇ, ਤਾਂ ਜੋ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ।

 

Tags: Kuldeep Singh Dhaliwal , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD