Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ, ਕੋਟਕਪੂਰਾ ਦਿਹਾਤੀ, ਬੀੜ ਸਿੱਖਾਂ ਵਾਲਾ, ਕੋਠੇ ਥੇਹ ਵਿਖੇ ਲੋਕ ਮਿਲਣੀ ਕੀਤੀ

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਕੀਤੀਆਂ ਤਕਸੀਮ

Kultar Singh Sandhwan, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਕੋਟਕਪੂਰਾ , 08 Jul 2026

Last updated on: Jul 08, 2026, 15:58 IST

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ, ਕੋਟਕਪੂਰਾ ਦਿਹਾਤੀ, ਬੀੜ ਸਿੱਖਾਂ ਵਾਲਾ, ਕੋਠੇ ਥੇਹ, ਕੈਂਪ ਦਫ਼ਤਰ ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੀਆਂ ਹਦਾਇਤਾਂ ਦਿੱਤੀਆਂ। ਸਪੀਕਰ ਸ.ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋੜਵੰਦ ਪਰਿਵਾਰਾਂ ਤੱਕ ਸਰਕਾਰੀ ਸਹਾਇਤਾ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਯਕੀਨੀ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ। ਉਨ੍ਹਾਂ ਕਿਹਾ ਕਿ ਇਹ ਰਾਸ਼ਨ ਕਿੱਟਾਂ ਘਰ ਦੀਆਂ ਜ਼ਰੂਰੀ ਖੁਰਾਕੀ ਜ਼ਰੂਰਤਾਂ ਦੀ ਪੂਰਤੀ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤੀ ਗਈ ਹੈ। ਇਸ ਵਿੱਚ ਮਹੀਨਾਵਾਰ ਖਪਤ ਲਈ ਦਾਲ, ਖੰਡ, ਨਮਕ, ਹਲਦੀ ਪਾਊਡਰ ਅਤੇ ਸਰ੍ਹੋਂ ਦਾ ਤੇਲ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ ਕਿ ਕੋਈ ਵੀ ਯੋਗ ਪਰਿਵਾਰ ਭੋਜਨ ਸੁਰੱਖਿਆ ਤੋਂ ਵਾਂਝਾ ਨਾ ਰਹੇ।

ਇਸ ਤੋਂ ਇਲਾਵਾ ਉਨ੍ਹਾਂ ਪਿੰਡ ਕੋਠ ਥੇਹ ਵਾਲਾ ਦੇ ਦੀਪ ਸਿੰਘ ਨਗਰ ਵਿਖੇ ਸਾਫ ਪੀਣ ਵਾਲੇ ਪਾਣੀ ਲਈ ਆਰ.ਓ ਦੇ ਕਮਰੇ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਹ ਆਰ.ਓ ਦਾ ਕੰਮ ਜਲਦ ਮੁਕੰਮਲ ਕੀਤਾ ਜਾਵੇ ਅਤੇ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਪਿੰਡ ਵਿੱਚ ਹੀ ਮਿਲੇਗਾ।

ਸਪੀਕਰ ਸੰਧਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90% ਘਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੋਵੇ ਤਾਂ ਘੱਟ ਸਮੇਂ ਵਿੱਚ ਵੀ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਆਪਣੇ ਹਰ ਇੱਕ ਵਾਅਦੇ ਨੂੰ ਪੂਰਾ ਕਰਕੇ ਵਿਖਾਇਆ ਹੈ ਅਤੇ ਲੋਕਾਂ ਦੇ ਹਿੱਤ ਲਈ ਹੀ ਕੰਮ ਕੀਤੇ ਹਨ।  ਇਸ ਤੋਂ ਇਲਾਵਾ ਪਿੰਡ ਢੀਮਾਂਵਾਲੀ ਵਿਖੇ ਕਈ  ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਜਿਨ੍ਹਾਂ ਦਾ ਸਪੀਕਰ ਸੰਧਵਾਂ ਵੱਲੋਂ ਸਵਾਗਤ ਕੀਤਾ ਗਿਆ।

ਇਸ ਮੌਕੇ ਸਰਪੰਚ ਵੀਰਪਾਲ ਕੌਰ, ਸ਼ਰਨਜੀਤ ਬਲਾਕ ਕੋਆਰਡੀਨੇਟਰ, ਨਨਦੀਪ ਸਿੰਘ, ਰਾਜੂ ਸਿੰਘ, ਰਣਧੀਰ ਸਿੰਘ, ਮੰਦਰ ਸਿੰਘ, ਸੁਖਜਿੰਦਰ ਕੌਰ, ਗੁਰਪ੍ਰੀਤ ਸਿੰਘ ਵਿਰਕ, ਸਤਨਾਮ ਸਿੰਘ, ਜਗਦੀਪ ਸਿੰਘ, ਕੁਲਦੀਪ ਸਿੰਘ, ਜਸ਼ਨਦੀਪ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।

 

Tags: Kultar Singh Sandhwan , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD