Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧ

ਮਾਲ-ਭਾੜੇ ਦੀ ਰੀਅਲ-ਟਾਈਮ ਨਿਗਰਾਨੀ ਵਾਸਤੇ ਸਪਲਾਈ ਚੇਨ ਨੂੰ ਯੂ.ਐਲ.ਆਈ.ਪੀ. ਪਲੇਟਫਾਰਮ ਨਾਲ ਜੋੜਨ ਦੇ ਨਤੀਜੇ ਵਜੋਂ ਲਾਗਤ ਖਰਚੇ ਘਟਣਗੇ ਅਤੇ ਨਿਰਯਾਤ ਸਮਰੱਥਾ ਹੋਰ ਮਜ਼ਬੂਤ ਹੋਵੇਗੀ: ਅਮਨ ਅਰੋੜਾ

Aman Arora, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 08 Jul 2026

Last updated on: Jul 08, 2026, 16:02 IST

ਲੌਜਿਸਟਿਕਸ ਲਾਗਤਾਂ ਨੂੰ ਘਟਾਉਣ ਅਤੇ ਸੂਬੇ ਦੀ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੋਰ ਮਜ਼ਬੂਤ ਕਰਨ ਵੱਲ ਅਹਿਮ ਕਦਮ ਤਹਿਤ ਪੰਜਾਬ ਸਰਕਾਰ ਨੇ ਰਾਜ ਦੀ ਸਪਲਾਈ ਚੇਨ ਨੂੰ ਯੂਨੀਫਾਈਡ ਲੌਜਿਸਟਿਕਸ ਇੰਟਰਫੇਸ ਪਲੇਟਫਾਰਮ (ਯੂ.ਐਲ.ਆਈ.ਪੀ.) ਨਾਲ ਜੋੜਨ ਲਈ 'ਐਨ.ਆਈ.ਸੀ.ਡੀ.ਸੀ. ਲੌਜਿਸਟਿਕਸ ਡੇਟਾ ਸਰਵਿਸਿਜ਼ ਲਿਮਟਿਡ' (ਐਨਐਲਡੀਐਸਐਲ) ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਹੈ। ਇੱਥੇ ਉਦਯੋਗ ਭਵਨ ਵਿਖੇ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਪ੍ਰੀਤ ਸਿੰਘ ਅਤੇ ਐਨ.ਐਲ.ਡੀ.ਐਸ.ਐਲ. ਦੇ ਚੀਫ਼ ਐਗਜ਼ੀਕਿਊਟਿਵ ਸ੍ਰੀ ਤਾਕਾਯੁਕੀ ਕਾਨੋ ਵੱਲੋਂ ਇਸ ਸਮਝੌਤੇ 'ਤੇ ਹਸਤਾਖਰ ਕੀਤੇ ਗਏ। 

ਇਸ ਮੌਕੇ ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਵੀ ਹਾਜ਼ਰ ਸਨ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਇੱਕ ਸਿੰਗਲ ਇੰਟਰਫੇਸ ਰਾਹੀਂ ਵੱਖ-ਵੱਖ ਸਰਕਾਰੀ ਪ੍ਰਣਾਲੀਆਂ ਅਤੇ ਨਿੱਜੀ ਲੌਜਿਸਟਿਕਸ ਆਪਰੇਟਰਾਂ ਦਰਮਿਆਨ ਰੀਅਲ-ਟਾਈਮ ਡੇਟਾ ਸ਼ੇਅਰਿੰਗ ਦੀ ਸਹੂਲਤ ਪ੍ਰਦਾਨ ਕਰੇਗਾ। 

ਉਨ੍ਹਾਂ ਅੱਗੇ ਕਿਹਾ ਕਿ ਕੁਸ਼ਲ ਲੌਜਿਸਟਿਕਸ ਈਕੋਸਿਸਟਮ ਉਦਯੋਗਿਕ ਵਿਕਾਸ ਲਈ ਇੱਕ ਮਹੱਤਵਪੂਰਨ ਸਾਧਨ ਹੈ। ਇਹ ਭਾਈਵਾਲੀ ਵਪਾਰਕ ਪ੍ਰਕਿਰਿਆਵਾਂ ਨੂੰ ਸਰਲ ਬਣਾਏਗੀ, ਰੀਅਲ-ਟਾਈਮ ਨਿਗਰਾਨੀ ਰਾਹੀਂ ਮਾਲ ਦੀ ਆਵਾਜਾਈ ਵਿੱਚ ਸੁਧਾਰ ਕਰੇਗੀ ਅਤੇ ਸਿੱਧੇ ਤੌਰ 'ਤੇ ਨਿਰਯਾਤਕਾਂ, ਐਮ.ਐਸ.ਐਮ.ਈਜ਼. ਅਤੇ ਟ੍ਰਾਂਸਪੋਰਟਰਾਂ ਨੂੰ ਲਾਭ ਪਹੁੰਚਾਏਗੀ।

ਪੰਜਾਬ ਨੂੰ ਨਿਵੇਸ਼ ਲਈ ਇੱਕ ਪਸੰਦੀਦਾ ਸਥਾਨ ਬਣਾਉਣ ਵੱਲ ਇਸ ਪਹਿਲਕਦਮੀ ਨੂੰ ਇੱਕ ਪ੍ਰਮੁੱਖ ਕਦਮ ਦੱਸਦਿਆਂ, ਉਦਯੋਗ ਮੰਤਰੀ ਨੇ ਕਿਹਾ ਕਿ ਇਹ ਪਲੇਟਫਾਰਮ ਟਰਾਂਜੈਕਸ਼ਨ ਲਾਗਤਾਂ ਨੂੰ ਘਟਾਉਣ ਵਿੱਚ ਮਦਦ ਕਰੇਗਾ ਅਤੇ ਰਾਜ ਦੀ 'ਈਜ਼-ਆਫ-ਡੂਇੰਗ-ਬਿਜ਼ਨਸ' ਸਾਖ਼ ਨੂੰ ਹੋਰ ਮਜ਼ਬੂਤ ਕਰੇਗਾ। ਉਦਯੋਗ ਮੰਤਰੀ ਨੇ ਕਿਹਾ ਕਿ ਯੂ.ਐਲ.ਆਈ.ਪੀ. ਇੰਟੀਗ੍ਰੇਸ਼ਨ ਨਾਲ ਸਰਕਾਰੀ ਵਿਭਾਗਾਂ, ਲੌਜਿਸਟਿਕਸ ਸੇਵਾ ਪ੍ਰਦਾਤਾਵਾਂ ਅਤੇ ਉਦਯੋਗ ਦੇ ਭਾਈਵਾਲਾਂ ਦਰਮਿਆਨ ਤਾਲਮੇਲ ਵਧਣ ਦੀ ਉਮੀਦ ਹੈ।

ਇਸ ਤੋਂ ਇਲਾਵਾ ਇਸ ਨਾਲ ਸਪਲਾਈ ਚੇਨ ਦੀ ਵਿਜ਼ੀਬਿਲਟੀ ਵਿੱਚ ਸੁਧਾਰ ਹੋਵੇਗਾ, ਅਕੁਸ਼ਲਤਾਵਾਂ ਘਟਣਗੀਆਂ ਅਤੇ ਪੰਜਾਬ ਦੀ ਨਿਰਯਾਤ ਮੁਕਾਬਲੇਬਾਜ਼ੀ ਨੂੰ ਹੁਲਾਰਾ ਮਿਲੇਗਾ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇੱਕ ਆਧੁਨਿਕ, ਪਾਰਦਰਸ਼ੀ ਅਤੇ ਨਿਵੇਸ਼ਕ-ਪੱਖੀ ਉਦਯੋਗਿਕ ਮਾਹੌਲ ਸਿਰਜਣ ਲਈ ਲਗਾਤਾਰ ਢੁਕਵੇਂ ਕਦਮ ਚੁੱਕ ਰਹੀ ਹੈ। 

ਐਨ.ਐਲ.ਡੀ.ਐਸ.ਐਲ. ਨਾਲ ਇਹ ਸਮਝੌਤਾ ਲੌਜਿਸਟਿਕਸ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਉਦਯੋਗ ਤੇ ਨਿਵੇਸ਼ਕਾਂ ਲਈ ਵਿਸ਼ਵ ਪੱਧਰੀ ਸਹਾਇਤਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੀਤੀਆਂ ਗਈਆਂ ਲੜੀਵਾਰ ਪਹਿਲਕਦਮੀਆਂ ਵਿੱਚ ਇੱਕ ਨਵਾਂ ਮੀਲਪੱਥਰ ਹੈ। ਇਸ ਭਾਈਵਾਲੀ ਨੂੰ ਸੂਬੇ ਦੇ ਤਕਨਾਲੋਜੀ-ਅਧਾਰਤ ਸ਼ਾਸਨ ਅਤੇ ਉਦਯੋਗ ਦੀ ਸਹੂਲਤ ਦੀ ਦਿਸ਼ਾ ਵਿੱਚ ਅਹਿਮ ਕਰਾਰ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪਲੇਟਫਾਰਮ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਤੱਥ-ਅਧਾਰਤ ਯੋਜਨਾਬੰਦੀ ਘੜਨ ਵਿੱਚ ਸਹਾਇਤਾ ਦੇ ਨਾਲ-ਨਾਲ ਅਤੇ ਉੱਤਰੀ ਭਾਰਤ ਵਿੱਚ ਮਾਲ ਦੀ ਆਵਾਜਾਈ ‘ਚ ਆਉਣ ਵਾਲੀਆਂ ਮੁੱਖ ਰੁਕਾਵਟਾਂ ਦੀ ਪਛਾਣ ਕਰਨ ਵਿੱਚ ਮਦਦ ਕਰੇਗਾ।

ਇਸ ਸਮਝੌਤੇ ਤੋਂ ਬਾਅਦ ਐਨਐਲਡੀਐਲਐਲ ਨੇ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਲਈ ਇੱਕ ਤਕਨੀਕੀ ਵਰਕਸ਼ਾਪ ਦਾ ਆਯੋਜਨ ਕੀਤਾ, ਜਿਸ ਵਿੱਚ ਤਿੰਨ ਪ੍ਰਮੁੱਖ ਹੱਲਾਂ ਬਾਰੇ ਪੇਸ਼ਕਾਰੀ ਦਿੱਤੀ ਗਈ- ਜਿਸ ਵਿੱਚ ਕੰਟੇਨਰ ਵਿਜ਼ੀਬਿਲਟੀ ਲਈ 'ਲੌਜਿਸਟਿਕਸ ਡੇਟਾ ਬੈਂਕ', ਰੀਅਲ-ਟਾਈਮ ਸ਼ਿਪਮੈਂਟ ਟਰੈਕਿੰਗ ਲਈ 'ਟਰੈਕ ਯੂਅਰ ਟ੍ਰਾਂਸਪੋਰਟ' ਅਤੇ ਫਲੀਟ ਐਂਡ ਫਰੇਟ ਪ੍ਰਬੰਧਨ ਲਈ 'ਟ੍ਰਾਂਸਪੋਰਟ ਮੈਨੇਜਮੈਂਟ ਸਿਸਟਮ' ਸ਼ਾਮਲ ਹੈ।

 

Tags: Aman Arora , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD