Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਸਿਵਲ ਡਿਫੈਂਸ ਤੇ ਫਸਟ ਏਡ ‘ਚ ਸਿਖਲਾਈ ਪ੍ਰਾਪਤ ਅਧਿਆਪਕ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਦੀ ਤਿਆਰੀ ਨੂੰ ਮਜ਼ਬੂਤ ਕਰਨਗੇ: ਡਾ. ਹਿਮਾਂਸ਼ੂ ਅਗਰਵਾਲ

ਡਿਪਟੀ ਕਮਿਸ਼ਨਰ ਵੱਲੋਂ ਚੇਤਨਾ ਪ੍ਰਾਜੈਕਟ ਤਹਿਤ ਮੁਢਲੀ ਸਹਾਇਤਾ ਤੇ ਨਾਗਰਿਕ ਸੁਰੱਖਿਆ ਦੀ ਟ੍ਰੇਨਿੰਗ ਪ੍ਰਾਪਤ ਅਧਿਆਪਕਾਂ ਦੇ ਪਹਿਲੇ ਬੈਚ ਦੀ ਹੌਂਸਲਾ ਅਫਜਾਈ

Himanshu Aggarwal, Dr Himanshu Aggarwal, DC Patiala, Deputy Commissioner Patiala, Patiala, Punjab, Punjab News, Latest Punjab News

Gurpreet Singh

Gurpreet Singh

5 Dariya News

ਪਟਿਆਲਾ , 08 Jul 2026

Last updated on: Jul 08, 2026, 16:14 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਕਿਸੇ ਐਮਰਜੈਂਸੀ ਸਥਿਤੀ ਮੌਕੇ ਜ਼ਖਮੀ ਜਾਂ ਕਿਸੇ ਪੀੜਤ ਨੂੰ ਸਮੇਂ ਸਿਰ ਮੁੱਢਲੀ ਸਹਾਇਤਾ ਪ੍ਰਦਾਨ ਕਰਨਾ ਸਭ ਤੋਂ ਵੱਡੀ ਮਾਨਵਤਾਵਾਦੀ ਸੇਵਾ ਹੈ। ਡਿਪਟੀ ਕਮਿਸ਼ਨਰ, ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਚੇਤਨਾ ਪ੍ਰਾਜੈਕਟ ਤਹਿਤ ਨਿਵੇਕਲੀ ਪਹਿਲਕਦਮੀ ਕਰਦਿਆਂ ਸਕੂਲੀ ਅਧਿਆਪਕਾਂ ਲਈ ਸ਼ੁਰੂ ਕੀਤੇ ਸਿਵਲ ਡਿਫੈਂਸ ਅਤੇ ਫਸਟ ਏਡ ਸਿਖਲਾਈ ਪ੍ਰੋਗਰਾਮ ‘ਚ ਟ੍ਰੇਨਿੰਗ ਲੈਣ ਵਾਲੇ ਅਧਿਆਪਕਾਂ ਦੀ ਹੌਂਸਲਾ ਅਫਜਾਈ ਕਰ ਰਹੇ ਸਨ।

ਅੱਜ ਇੱਥੇ ਸਰਕਾਰੀ ਮਹਿੰਦਰਾ ਕਾਲਜ ਵਿਖੇ ਪਹਿਲੇ ਬੈਚ ਵਿੱਚ ਟ੍ਰੇਨਿੰਗ ਲੈਣ ਵਾਲੇ ਅਧਿਆਪਕਾਂ ਨੂੰ ਔਖੇ ਸਮੇਂ ਲੋਕਾਂ ਦੀ ਜਾਨ ਬਚਾਉਣ ਵਾਲੀ ਇਹ ਚਿੰਗਾੜੀ ਬੁਝਣ ਨਾ ਦੇਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਢਲੀ ਸਹਾਇਤਾ ਅਤੇ ਸਿਵਲ ਡਿਫੈਂਸ ਦਾ ਮੁੱਢਲਾ ਗਿਆਨ ਕੀਮਤੀ ਜਾਨਾਂ ਬਚਾ ਸਕਦਾ ਹੈ ਅਤੇ ਹਰੇਕ ਨਾਗਰਿਕ ਨੂੰ ਇਨ੍ਹਾਂ ਜ਼ਰੂਰੀ ਜੀਵਨ ਬਚਾਉਣ ਵਾਲੇ ਹੁਨਰਾਂ ਨਾਲ ਲੈਸ ਹੋਣਾ ਚਾਹੀਦਾ ਹੈ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਜਿੱਥੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਪਟਿਆਲਾ ਜ਼ਿਲ੍ਹੇ ਵਿੱਚ ਵੀ ਚੇਤਨਾ ਪ੍ਰਾਜੈਕਟ ਤਹਿਤ ਮੁਢਲੀ ਸਹਾਇਤਾ ਦੀ ਟ੍ਰੇਨਿੰਗ ਦੇਕੇ ਸਰਟੀਫਿਕੇਟ ਜਾਰੀ ਕੀਤੇ ਜਾਣਗੇ। ਸਿਖਲਾਈ ਪ੍ਰਾਪਤ ਅਧਿਆਪਕਾਂ ਦੇ ਸਮਰਪਣ ਦੀ ਸ਼ਲਾਘਾ ਕਰਦੇ ਹੋਏ, ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਉਹ ਹੁਣ ਆਪਣੇ-ਆਪਣੇ ਸਕੂਲਾਂ ਵਿੱਚ ਮਾਸਟਰ ਟ੍ਰੇਨਰ ਵਜੋਂ ਸੇਵਾ ਕਰਨਗੇ ਅਤੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਿਵਲ ਡਿਫੈਂਸ ਅਤੇ ਫਸਟ ਏਡ ਸਿਖਲਾਈ ਪ੍ਰਦਾਨ ਕਰਨ ਦਾ ਹੰਭਲਾ ਮਾਰਨ। 

ਉਨ੍ਹਾਂ ਨੇ ਇਨ੍ਹਾਂ ਅਧਿਆਪਕਾਂ ਨੂੰ ਸਿਖਲਾਈ ਲੈਣ ਲਈ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨਾਂ ਵਿੱਚ ਐਮਰਜੈਂਸੀ ਪ੍ਰਤੀਕਿਰਿਆ, ਆਫ਼ਤ ਦੀ ਤਿਆਰੀ ਅਤੇ ਮੁੱਢਲੀ ਸਹਾਇਤਾ ਬਾਰੇ ਜਾਗਰੂਕਤਾ ਪੈਦਾ ਕਰਨ ਨਾਲ ਇੱਕ ਸੁਰੱਖਿਅਤ ਸਮਾਜ ਸਿਰਜਣ ਵਿੱਚ ਮਦਦ ਮਿਲੇਗੀ। ਡਿਪਟੀ ਕਮਿਸ਼ਨਰ ਨੇ ਸਿਖਲਾਈ ਪ੍ਰੋਗਰਾਮ ਕਰਵਾਉਣ ਲਈ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਯਤਨਾਂ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਰੱਥਾ-ਨਿਰਮਾਣ ਉਪਰਾਲੇ ਆਫ਼ਤ ਪ੍ਰਬੰਧਨ ਦੀ ਤਿਆਰੀ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। 

ਉਨ੍ਹਾਂ ਵਿਦਿਅਕ ਸੰਸਥਾਵਾਂ ਨੂੰ ਭਵਿੱਖ ਵਿੱਚ ਇਸੇ ਤਰ੍ਹਾਂ ਦੇ ਪ੍ਰੋਗਰਾਮਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਨੇ ਡਿਪਟੀ ਕਮਿਸ਼ਨਰ ਦਾ ਸਵਾਗਤ ਕਰਦਿਆਂ ਦੱਸਿਆ ਕਿ ਇਸ ਸਿਖਲਾਈ ਦੌਰਾਨ ਪੜਾਅਵਾਰ ਜ਼ਿਲ੍ਹੇ ਭਰ ਦੇ ਲਗਭਗ 190 ਅਧਿਆਪਕਾਂ ਨੂੰ ਸਿਵਲ ਡਿਫੈਂਸ ਅਤੇ ਮੁੱਢਲੀ ਸਹਾਇਤਾ ਦੇ ਹੁਨਰਾਂ ਨਾਲ ਲੈਸ ਕੀਤਾ ਜਾਵੇਗਾ।

ਇਸ ਮੌਕੇ ਡਿਪਟੀ ਡੀਈਓ ਡਾ. ਰਵਿੰਦਰਪਾਲ ਸਿੰਘ, ਸੇਵਾਮੁਕਤ ਅਧਿਆਪਕ ਜਸਪਾਲ ਸਿੰਘ, ਰਣਜੀਤ ਸਿੰਘ ਮਾਨ ਤੇ ਧਰਮਪਾਲ ਸਿੰਘ, ਹੋਮ ਗਾਰਡ ਦੇ ਨੋਡਲ ਅਫ਼ਸਰ ਮੋਹਨਦੀਪ ਸਿੰਘ, ਸਿਵਲ ਡਿਫੈਂਸ ਦੇ ਚੀਫ਼ ਵਾਰਡਨ ਕੇ.ਐਸ. ਸੇਖੋਂ, ਗੁਰਕੀਰਤ ਸਿੰਘ, ਪਰਮਜੀਤ ਸਿੰਘ ਬਾਦਸ਼ਾਹਪੁਰ, ਕੁਲਵੰਤ ਧੀਮਾਨ, ਸੁਰੇਸ਼ ਚੰਦਰ ਮੱਕੜ, ਕਰਨੈਲ ਸਿੰਘ, ਭਾਵੁਕ ਸ਼ਰਮਾ, ਪ੍ਰਿਤਪਾਲ ਸੋਢੀ, ਐਡਵੋਕੇਟ ਕ੍ਰਿਸ਼ਨ ਕੁਮਾਰ ਅਤੇ ਹੋਰ ਸਿਵਲ ਡਿਫੈਂਸ ਵਾਰਡਨ ਸ਼ਾਮਲ ਸਨ।

 

Tags: Himanshu Aggarwal , Dr Himanshu Aggarwal , DC Patiala , Deputy Commissioner Patiala , Patiala , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD