Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

‘ਆਪ’ ਦੇ ਝੂਠੇ ਬਦਲਾਅ ਨੇ ਪੰਜਾਬ ਨੂੰ ਅਪਰਾਧੀਆਂ ਦਾ ਗੜ੍ਹ ਬਣਾਇਆ, ਰੰਗਲਾ ਪੰਜਾਬ ਹੁਣ ਖ਼ੂਨ ਦੇ ਰੰਗ ਚ ਰੰਗਿਆ : ਕੇਵਲ ਸਿੰਘ ਢਿੱਲੋਂ

ਭਾਜਪਾ ਦੇ ਸੂਬਾ ਪ੍ਰਧਾਨ ਵੱਲੋਂ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਘੇਰਾਬੰਦ

Kewal Singh Dhillon, BJP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 08 Jul 2026

Last updated on: Jul 08, 2026, 16:36 IST

ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਵਿੱਚ ਦਿਨ-ਬ-ਦਿਨ ਵਿਗੜ ਰਹੀ ਕਾਨੂੰਨ ਵਿਵਸਥਾ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਅੱਜ ਪੰਜਾਬ ਦਾ ਕੋਈ ਵੀ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ, ਜਦਕਿ ਸਰਕਾਰ ਬੰਗਲੌਰ 'ਚ ਛੁੱਟੀਆਂ ਕੱਟ ਰਹੀ ਹੈ ਅਤੇ ਪੰਜਾਬ ਨੂੰ ਲਵਾਰਿਸ ਛੱਡ ਦਿੱਤਾ ਗਿਆ ਹੈ।

ਭਾਜਪਾ ਪ੍ਰਧਾਨ ਨੇ ਕਿਹਾ ਕਿ ਅਖ਼ਬਾਰਾਂ ਦੇ ਪੰਨੇ ਰੋਜ਼ਾਨਾ ਕਤਲ, ਫ਼ਿਰੌਤੀਆਂ, ਗੋਲੀਬਾਰੀ, ਤਲਵਾਰਾਂ ਨਾਲ ਹਮਲੇ ਅਤੇ ਲੁੱਟ-ਖੋਹ ਵਰਗੀਆਂ ਖ਼ੂਨ-ਖ਼ਰਾਬੇ ਦੀਆਂ ਖ਼ਬਰਾਂ ਨਾਲ ਭਰੇ ਹੁੰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ ਰੋਜ਼ਾਨਾ ਔਸਤਨ 8 ਤੋਂ 10 ਕਤਲ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। 

ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਇੱਕ ਦਿਨ ਵਿੱਚ ਪੰਜਾਬ ਦੇ ਅਜਿਹੇ ਹਾਲਾਤ ਹਨ ਤਾਂ ਹਫ਼ਤੇ ਭਰ ਦਾ ਮੰਜ਼ਰ ਕਿੰਨਾ ਭਿਆਨਕ ਹੋਵੇਗਾ, ਜਿਸ ਦਾ ਖ਼ੌਫ਼ਨਾਕ ਰੂਪ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੂਰੇ ਪੰਜਾਬ ਦੇ ਸਾਹਮਣੇ ਹੈ। 'ਆਪ' ਦੀ ਲੀਡਰਸ਼ਿਪ ਨੂੰ ਕਟਹਿਰੇ ਵਿੱਚ ਖੜ੍ਹਾ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਝੂਠੇ ਬਦਲਾਅ ਵਾਲੀ ਸਰਕਾਰ ਤੋਂ ਜਵਾਬ ਮੰਗ ਰਹੇ ਹਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ-ਹਾਜ਼ਰੀ ਕਾਰਨ ਸੂਬੇ ਦਾ ਕੋਈ ਵਾਲੀ-ਵਾਰਸ ਨਜ਼ਰ ਨਹੀਂ ਆ ਰਿਹਾ। ਨਸ਼ਿਆਂ, ਗੋਲੀਆਂ ਅਤੇ ਕਤਲਾਂ ਕਾਰਨ ਅਨੇਕਾਂ ਘਰ ਉੱਜੜ ਚੁੱਕੇ ਹਨ, ਪਰ ਸਰਕਾਰ ਅੱਖਾਂ ਬੰਦ ਕਰਕੇ ਬੈਠੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਵਪਾਰੀਆਂ ਤੋਂ ਸ਼ਰੇਆਮ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਜਿਸ ਕਰਕੇ ਇੱਥੇ ਹਰ ਕੋਈ ਕਾਰੋਬਾਰ ਕਰਨ ਤੋਂ ਭੱਜ ਰਿਹਾ ਹੈ, ਜੋ ਸਰਕਾਰ ਦੀ ਨਲਾਇਕੀ ਦਾ ਨਤੀਜਾ ਹੈ।

ਪਾਰਟੀ ਦੇ ਰੁਖ਼ ਨੂੰ ਸਪੱਸ਼ਟ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਕਾਨੂੰਨ ਵਿਵਸਥਾ 'ਤੇ ਸਟੈਂਡ ਬਿਲਕੁਲ ਸਾਫ਼ ਹੈ। ਪੰਜਾਬ ਨੂੰ ਇਸ ਭਿਆਨਕ ਸਥਿਤੀ ਵਿੱਚੋਂ ਕੱਢਣ ਲਈ ਸਖ਼ਤ ਕਾਨੂੰਨ ਅਤੇ ਅਪਰਾਧੀਆਂ ਖ਼ਿਲਾਫ਼ ‘ਜ਼ੀਰੋ ਟੋਲਰੈਂਸ’ ਦੀ ਨੀਤੀ ਅਪਣਾਉਣੀ ਲਾਜ਼ਮੀ ਹੈ, ਜਿਸ ਤੋਂ ਬਿਨਾਂ ਸੂਬੇ ਵਿੱਚ ਅਮਨ-ਸ਼ਾਂਤੀ ਮੁੜ ਬਹਾਲ ਨਹੀਂ ਹੋ ਸਕਦੀ। 

ਉਨ੍ਹਾਂ ਉਦਾਹਰਨ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਨੇ ਉੱਤਰ ਪ੍ਰਦੇਸ਼ ਵਿੱਚ ਗੈਂਗਸਟਰਵਾਦ ਦਾ ਖ਼ਾਤਮਾ ਕੀਤਾ ਹੈ, ਉਸੇ ਤਰ੍ਹਾਂ ਭਾਜਪਾ ਹੀ ਪੰਜਾਬ ਵਿੱਚੋਂ ਇਸ ਅਪਰਾਧਿਕ ਨੈੱਟਵਰਕ ਨੂੰ ਖ਼ਤਮ ਕਰਨ ਦੇ ਸਮਰੱਥ ਹੈ। ਸਰਕਾਰ ਨੂੰ ਚੇਤਾਵਨੀ ਦਿੰਦਿਆਂ ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਫੋਕੇ ਇਸ਼ਤਿਹਾਰਾਂ ਦੀ ਨਹੀਂ ਬਲਕਿ ਆਪਣੀ ਸੁਰੱਖਿਆ ਦੀ ਲੋੜ ਹੈ ਅਤੇ ਹੁਣ ਪੰਜਾਬੀ ਇਸ ਮੁੱਦੇ 'ਤੇ ਚੁੱਪ ਨਹੀਂ ਬੈਠਣਗੇ। 

ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਚੱਲੀਆਂ ਗੋਲੀਆਂ, ਹੋਈਆਂ ਲੁੱਟਾਂ-ਖੋਹਾਂ, ਕਤਲਾਂ ਅਤੇ ਬਦਲਾਅ ਦੇ ਨਾਮ 'ਤੇ ਕੀਤੇ ਝਗਏ ਧੋਖੇ ਦਾ ਹਿਸਾਬ ਸੂਬੇ ਦੇ ਲੋਕ ਆਉਣ ਵਾਲੇ ਸਮੇਂ ਵਿੱਚ ਵੋਟ ਦੀ ਚੋਟ ਰਾਹੀਂ ਜ਼ਰੂਰ ਮੰਗਣਗੇ।

 

Tags: Kewal Singh Dhillon , BJP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD