Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਕਿਹਾ, ਸਾਲ 2022 ਤੋਂ ਹੁਣ ਤੱਕ ਵਿਭਾਗ ਵਿੱਚ ਕੀਤੀਆਂ ਗਈਆਂ 520 ਨਵੀਆਂ ਭਰਤੀਆਂ ਨਾਲ ਵਿਭਾਗੀ ਪ੍ਰਾਜੈਕਟਾਂ ਨੂੰ ਮਿਲੀ ਰਫ਼ਤਾਰ

Hardeep Singh Mundian, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 08 Jul 2026

Last updated on: Jul 08, 2026, 16:51 IST

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਭਾਗ ਦੇ 52 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਿਯੁਕਤੀਆਂ ਨਾ ਸਿਰਫ਼ ਵਿਭਾਗ ਵਿੱਚ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਵਿੱਚ ਸਹਾਈ ਸਾਬਤ ਹੋਣਗੀਆਂ, ਸਗੋਂ ਵਿਭਾਗ ਦੇ ਚਲ ਰਹੇ ਅਤੇ ਨਵੇਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ 52 ਉਮੀਦਵਾਰਾਂ ਦੀ ਭਰਤੀ ਤਰਸ ਦੇ ਆਧਾਰ ’ਤੇ ਨੌਕਰੀ ਦੇਣ ਸਬੰਧੀ ਨੀਤੀ ਤਹਿਤ ਕੀਤੀ ਗਈ ਹੈ। ਨਿਯੁਕਤ ਕੀਤੇ ਗਏ ਉਮੀਦਵਾਰਾਂ ਵਿੱਚ 3 ਜੂਨੀਅਰ ਨਕਸ਼ਾ ਨਵੀਸ, 9 ਕਲਰਕ, 31 ਸੇਵਾਦਾਰ, 1 ਸਫ਼ਾਈ ਸੇਵਕ, 7 ਜੂਨੀਅਰ ਟੈਕਨੀਸ਼ੀਅਨ ਅਤੇ 1 ਹੈਲਪਰ ਟੈਕਨੀਸ਼ੀਅਨ ਸ਼ਾਮਲ ਹਨ।

ਸ. ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਪੀਣਯੋਗ ਪਾਣੀ ਅਤੇ ਸੈਨੀਟੇਸ਼ਨ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਯੋਗ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵੀਆਂ ਭਰਤੀਆਂ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਹੋਰ ਸੁਧਾਰ ਆਵੇਗਾ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਵਿੱਚ ਮਦਦ ਮਿਲੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਪਾਰਦਰਸ਼ੀ ਢੰਗ ਨਾਲ ਭਰਤੀ ਪ੍ਰਕਿਰਿਆ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ ਜਿਸ ਤਹਿਤ ਹੁਣ ਤੱਕ ਮਾਨ ਸਰਕਾਰ ਨੇ ਨੌਜਵਾਨਾਂ ਨੂੰ 68000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਅੱਜ ਦੀਆਂ ਨਿਯੁਕਤੀਆਂ ਸਮੇਤ ਸਾਲ 2022 ਤੋਂ ਹੁਣ ਤੱਕ ਵੱਖ-ਵੱਖ ਵਰਗਾਂ ਵਿੱਚ ਕੁੱਲ 520 ਨਿਯੁਕਤੀਆਂ ਕੀਤੀਆਂ ਜਾ ਚੁੱਕੀਆਂ ਹਨ। 

ਇਸ ਤੋਂ ਪਹਿਲਾਂ ਕੀਤੀਆਂ 468 ਨਿਯੁਕਤੀਆਂ ਵਿੱਚ 44 ਉਪ ਮੰਡਲ ਇੰਜੀਨੀਅਰ, 97 ਜੂਨੀਅਰ ਇੰਜੀਨੀਅਰ, 81 ਜੂਨੀਅਰ ਨਕਸ਼ਾ ਨਵੀਸ, 41 ਕਲਰਕ, 27 ਸਟੈਨੋਟਾਈਪਿਸਟ, 25 ਜੂਨੀਅਰ ਟੈਕਨੀਸ਼ੀਅਨ, 76 ਹੈਲਪਰ ਟੈਕਨੀਕਲ, 71 ਸੇਵਾਦਾਰ, 1 ਚੌਕੀਦਾਰ ਅਤੇ 5 ਸਫਾਈ ਸੇਵਕ ਸ਼ਾਮਲ ਹਨ। ਇਹ ਸਾਰੇ ਕਰਮਚਾਰੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।

ਉਨ੍ਹਾਂ ਆਸ ਪ੍ਰਗਟਾਈ ਕਿ ਨਵ-ਨਿਯੁਕਤ ਮੁਲਾਜ਼ਮ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਵਿਭਾਗ ਦੀ ਪ੍ਰਗਤੀ ਅਤੇ ਲੋਕ ਸੇਵਾ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ।

 

Tags: Hardeep Singh Mundian , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD