Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲੋਕ ਮਿਲਣੀ'- ਵਿਕਾਸ ਪੱਖੋਂ ਮੋਹਾਲੀ ਨੂੰ ਪੰਜਾਬ ਦਾ ਨੰਬਰ ਇੱਕ ਵਿਧਾਨ ਸਭਾ ਹਲਕਾ ਬਣਾਵਾਂਗੇ : ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਨੇ ਬੜਮਾਜਰਾ, ਜੁਝਾਰ ਨਗਰ ਅਤੇ ਤੜੌਲੀ-ਹੁਸੈਨਪੁਰ ਦੇ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ

Kulwant Singh Mohali, SAS Nagar, Mohali, Sahibzada Ajit Singh Nagar, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 08 Jul 2026

Last updated on: Jul 08, 2026, 16:58 IST

ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਨ ਅਤੇ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੇ ਗਏ 'ਲੋਕ ਮਿਲਣੀ' ਪ੍ਰੋਗਰਾਮਾਂ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਦੇ ਬੜਮਾਜਰਾ, ਜੁਝਾਰ ਨਗਰ ਅਤੇ ਤੜੌਲੀ-ਹੁਸੈਨਪੁਰ ਵਿਖੇ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਦੇ ਭਰਪੂਰ ਸਹਿਯੋਗ ਅਤੇ ਵਿਸ਼ਵਾਸ ਸਦਕਾ ਪੰਜਾਬ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਵਿਧਾਇਕ ਨੇ ਕਿਹਾ ਕਿ ਅੱਜ ਸਰਕਾਰ ਲੋਕਾਂ ਦੇ ਦੁਆਰ ਤੱਕ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੀ ਹੈ ਅਤੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 'ਲੋਕ ਮਿਲਣੀ' ਪ੍ਰੋਗਰਾਮਾਂ ਵਿੱਚ ਹਰ ਵਰਗ ਅਤੇ ਹਰ ਧਰਮ ਦੇ ਲੋਕਾਂ ਦੀ ਵੱਡੀ ਸ਼ਮੂਲੀਅਤ ਇਸ ਗੱਲ ਦਾ ਸਬੂਤ ਹੈ ਕਿ ਲੋਕ ਪੰਜਾਬ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੁੰਦੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਇੱਥੇ ਵੱਡੇ ਵਿਕਾਸ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ, ਜਿਨ੍ਹਾਂ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਮੋਹਾਲੀ ਵਿੱਚ ਉੱਚ ਪੱਧਰੀ ਸਹੂਲਤਾਂ ਉਪਲਬਧ ਹੋਣ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕ ਇੱਥੇ ਆ ਕੇ ਵੱਸ ਰਹੇ ਹਨ ਅਤੇ ਪੜ੍ਹਾਈ ਤੇ ਰੁਜ਼ਗਾਰ ਲਈ ਵੀ ਮੋਹਾਲੀ ਨੂੰ ਤਰਜੀਹ ਦੇ ਰਹੇ ਹਨ।

ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਦੇ ਲੋਕਾਂ ਨੇ ਉਨ੍ਹਾਂ ਨੂੰ ਭਰੋਸੇ ਨਾਲ ਵਿਧਾਨ ਸਭਾ ਭੇਜਿਆ ਹੈ ਅਤੇ ਉਹ ਇਸ ਭਰੋਸੇ 'ਤੇ ਖਰਾ ਉਤਰਦੇ ਹੋਏ ਹਲਕੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਵਿਕਾਸ ਪੱਖੋਂ ਮੋਹਾਲੀ ਨੂੰ ਪੰਜਾਬ ਦਾ ਨੰਬਰ ਇੱਕ ਵਿਧਾਨ ਸਭਾ ਹਲਕਾ ਬਣਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਵਿੱਚ 68,500 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਇਹ ਗਿਣਤੀ ਆਉਣ ਵਾਲੇ ਸਮੇਂ ਵਿੱਚ ਹੋਰ ਵਧੇਗੀ। ਸਿਹਤ ਸੇਵਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਲਗਭਗ 1,000 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 10 ਕਲੀਨਿਕ ਵਿਧਾਨ ਸਭਾ ਹਲਕਾ ਮੋਹਾਲੀ ਵਿੱਚ ਚੱਲ ਰਹੇ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਜਾਂਚ, ਦਵਾਈਆਂ ਅਤੇ ਲੋੜੀਂਦੇ ਟੈਸਟਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਨੇ ਦੱਸਿਆ ਕਿ ਜੁਝਾਰ ਨਗਰ ਵਿੱਚ ਰੰਗਲਾ ਪੰਜਾਬ ਸਕੀਮ ਤਹਿਤ ਗਲੀਆਂ-ਨਾਲੀਆਂ ਲਈ 7 ਲੱਖ ਰੁਪਏ ਜਾਰੀ ਕੀਤੇ ਗਏ ਹਨ ਅਤੇ ਹੋਰ 20 ਲੱਖ ਰੁਪਏ ਵੀ ਜਲਦੀ ਜਾਰੀ ਕੀਤੇ ਜਾਣਗੇ। ਬੜਮਾਜਰਾ ਵਿੱਚ ਆਂਗਣਵਾੜੀ ਕੇਂਦਰ ਲਈ 8 ਲੱਖ ਰੁਪਏ ਅਤੇ ਸ਼ਮਸ਼ਾਨ ਘਾਟ ਦੀ ਮੁਰੰਮਤ ਲਈ 5 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ। ਇਸ ਤੋਂ ਇਲਾਵਾ ਹੋਰ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਵੀ ਜਲਦੀ ਜਾਰੀ ਕੀਤੇ ਜਾਣਗੇ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਡਾ. ਕੁਲਦੀਪ ਸਿੰਘ, ਰਾਜਿੰਦਰ ਪ੍ਰਸਾਦ ਸ਼ਰਮਾ, ਇਕਬਾਲ ਸਿੰਘ (ਜੁਝਾਰ ਨਗਰ), ਹਰਪਾਲ ਸਿੰਘ ਚੰਨਾ, ਹਰਪਾਲ ਸਿੰਘ ਬਰਾੜ, ਤਰਲੋਚਨ ਸਿੰਘ, ਅਕਵਿੰਦਰ ਸਿੰਘ ਗੋਸਲ, ਜਸਵੀਰ ਸਿੰਘ ਰੁੜਕਾ, ਪਰਮਿੰਦਰ ਸਿੰਘ ਰੁੜਕਾ, ਮਲਕੀਅਤ ਸਿੰਘ, ਮਨਜੀਤ ਸਿੰਘ, ਨਰਿੰਦਰ ਪਾਲ ਸਿੰਘ, ਬਲਜੀਤ ਸਿੰਘ ਹੈਪੀ ਅਤੇ ਪ੍ਰਗਟ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Kulwant Singh Mohali , SAS Nagar , Mohali , Sahibzada Ajit Singh Nagar , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD