Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਨੇ ਪ੍ਰਾਪਰਟੀ ਵਿਵਾਦਾਂ, ਵਿਆਹ ਮਸਲਿਆਂ ਅਤੇ ਪੈਨਸ਼ਨ ਸਬੰਧੀ ਸ਼ਿਕਾਇਤਾਂ ਸੁਣੀਆਂ; ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਦੇ ਨਿਰਦੇਸ਼

Dr Ravjot Singh, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 08 Jul 2026

Last updated on: Jul 08, 2026, 17:28 IST

ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਨੂੰ ਦੁਹਰਾਉਂਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਰਕਾਰ ਦੀ ਮਹੀਨਾਵਾਰ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਸੁਣੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੇ ਇਸ ਆਨਲਾਈਨ ਮਿਲਣੀ ਵਿੱਚ ਭਾਗ ਲਿਆ ਅਤੇ ਆਪਣੀਆਂ ਸ਼ਿਕਾਇਤਾਂ ਸਾਂਝੀਆਂ ਕੀਤੀਆਂ। ਮਿਲਣੀ ਦੌਰਾਨ ਪ੍ਰਾਪਰਟੀ ਅਤੇ ਜ਼ਮੀਨੀ ਵਿਵਾਦਾਂ, ਵਿਆਹ ਮਸਲਿਆਂ, ਧੋਖਾਧੜੀ ਅਤੇ ਹੋਰ ਨਿੱਜੀ ਮਾਮਲਿਆਂ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਗਈਆਂ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਸੇਵਾਮੁਕਤ ਮੁਲਾਜ਼ਮ ਰਹੇ ਐਨ.ਆਰ.ਆਈ. ਪੰਜਾਬੀਆਂ ਨੇ ਆਪਣੀ ਪੈਨਸ਼ਨ ਨਾਲ ਸਬੰਧਤ ਮੁਸ਼ਕਿਲਾਂ ਵੀ ਉਠਾਈਆਂ। ਇਨ੍ਹਾਂ ਵਿੱਚ ਵਿਦੇਸ਼ ਵਿੱਚ ਰਹਿਣ ਕਾਰਨ ਵਨ-ਟਾਈਮ ਪਾਸਵਰਡ (ਓ.ਟੀ.ਪੀ.) ਪ੍ਰਾਪਤ ਨਾ ਹੋਣ ਦੀ ਸਮੱਸਿਆ ਅਤੇ ਪੈਨਸ਼ਨ ਤਸਦੀਕ (ਵੇਰੀਫਿਕੇਸ਼ਨ) ਪ੍ਰਕਿਰਿਆ ਨਾਲ ਜੁੜੀਆਂ ਹੋਰ ਤਕਨੀਕੀ ਦਿੱਕਤਾਂ ਸ਼ਾਮਲ ਸਨ।

ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿ ਸਰਕਾਰ ਦਾ ਉਦੇਸ਼ ਸਿਰਫ਼ ਸ਼ਿਕਾਇਤਾਂ ਸੁਣਨਾ ਹੀ ਨਹੀਂ, ਸਗੋਂ ਉਨ੍ਹਾਂ ਦਾ ਪ੍ਰਭਾਵਸ਼ਾਲੀ ਹੱਲ ਵੀ ਯਕੀਨੀ ਬਣਾਉਣਾ ਹੈ, ਡਾ. ਰਵਜੋਤ ਸਿੰਘ ਨੇ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਹਰੇਕ ਸ਼ਿਕਾਇਤ ਦੀ ਪਹਿਲ ਦੇ ਆਧਾਰ ’ਤੇ ਗੰਭੀਰਤਾ ਨਾਲ ਜਾਂਚ ਕਰਨ ਅਤੇ ਨਿਯਮਾਂ ਅਨੁਸਾਰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਲੋੜ ਪੈਣ ’ਤੇ ਸ਼ਿਕਾਇਤਕਰਤਾਵਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਸਮੇਂ ਸਿਰ ਹੱਲ ਨੂੰ ਯਕੀਨੀ ਬਣਾਇਆ ਜਾਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮਹੀਨਾਵਾਰ “ਆਨਲਾਈਨ ਮਿਲਣੀ” ਪਹਿਲ ਪੰਜਾਬ ਸਰਕਾਰ ਅਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦਰਮਿਆਨ ਸੰਪਰਕ ਨੂੰ ਹੋਰ ਮਜ਼ਬੂਤ ਬਣਾਉਣ ਲਈ ਇੱਕ ਭਰੋਸੇਮੰਦ ਅਤੇ ਪ੍ਰਭਾਵਸ਼ਾਲੀ ਮੰਚ ਵਜੋਂ ਉੱਭਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਐਨ.ਆਰ.ਆਈ. ਭਾਈਚਾਰੇ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ, ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਪੰਜਾਬ ਨਾਲ ਉਨ੍ਹਾਂ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ।

ਇਸ ਆਨਲਾਈਨ ਮਿਲਣੀ ਦੌਰਾਨ ਐਨ.ਆਰ.ਆਈ. ਮਾਮਲਿਆਂ ਦੇ ਸਕੱਤਰ ਮੁਹੰਮਦ ਤਈਅਬ, ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਸ੍ਰੀ ਆਰ. ਕੇ. ਜੈਸਵਾਲ, ਐਨ.ਆਰ.ਆਈ. ਮਾਮਲਿਆਂ ਦੇ ਵਿਸ਼ੇਸ਼ ਸਕੱਤਰ ਸ੍ਰੀਮਤੀ ਅਮਨਦੀਪ ਕੌਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

Tags: Dr Ravjot Singh , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD