Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ

ਹੁਣ ਤੱਕ 16.49 ਲੱਖ ਪਸ਼ੂਆਂ ਦਾ ਹੋ ਚੁੱਕੈ ਟੀਕਾਕਰਨ; ਗੁਰਮੀਤ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਨੂੰ 30 ਜੁਲਾਈ ਤੱਕ ਬਾਕੀ ਰਹਿੰਦੇ ਪਸ਼ੂ-ਧਨ ਦਾ ਟੀਕਾਕਰਨ ਕਰਨ ਦੇ ਦਿੱਤੇ ਨਿਰਦੇਸ਼

Gurmeet Khudian, Gurmeet Singh Khudian, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 08 Jul 2026

Last updated on: Jul 08, 2026, 18:09 IST

ਮਾਨਸੂਨ ਸੀਜ਼ਨ ਦੌਰਾਨ ਸੂਬੇ ਦੇ ਪਸ਼ੂ-ਧਨ ਦੀ ਸੁਰੱਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਭਰ ਵਿੱਚ 57.70 ਲੱਖ ਤੋਂ ਵੱਧ ਗਊਆਂ ਅਤੇ ਮੱਝਾਂ ਦੇ ਗਲ਼ਘੋਟੂ ਬਿਮਾਰੀ ਤੋਂ ਬਚਾਅ ਲਈ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਚਲਾਈ ਹੈ। ਇਸ ਮੁਹਿੰਮ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਨੇ 30 ਜੁਲਾਈ, 2026 ਤੱਕ 57,70,979 ਪਸ਼ੂ-ਧਨ ਦਾ ਟੀਕਾਕਰਨ ਕਰਨ ਦਾ ਟੀਚਾ ਹੈ। 

ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 16,49,598 ਪਸ਼ੂ-ਧਨ ਦਾ ਪਹਿਲਾਂ ਹੀ ਟੀਕਾਕਰਨ ਕੀਤਾ ਜਾ ਚੁੱਕਾ ਹੈ, ਜੋ ਮਾਨਸੂਨ ਦੌਰਾਨ ਹੋਣ ਵਾਲੀ ਇਸ ਬਿਮਾਰੀ ਦੀ ਰੋਕਥਾਮ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਸ. ਖੁੱਡੀਆਂ ਨੇ ਕਿਹਾ, “ਸਮੇਂ ਸਿਰ ਟੀਕਾਕਰਨ ਬਰਸਾਤੀ ਮੌਸਮ ਦੌਰਾਨ ਤੇਜ਼ੀ ਨਾਲ ਫੈਲਣ ਵਾਲੀ ਇਸ ਘਾਤਕ ਲਾਗ ਨਾਲ ਨਜਿੱਠਣ ਲਈ ਸਭ ਤੋਂ ਪ੍ਰਭਾਵੀ ਹੱਲ ਹੈ। 

ਪੰਜਾਬ ਸਰਕਾਰ ਪਸ਼ੂ ਪਾਲਕਾਂ ਦੀ ਰੋਜ਼ੀ-ਰੋਟੀ ਅਤੇ ਪੰਜਾਬ ਦੀ ਪੇਂਡੂ ਆਰਥਿਕਤਾ ਦੇ ਧੁਰੇ ਦੀ ਰੱਖਿਆ ਲਈ ਸੁਹਿਰਦਤਾ ਨਾਲ ਵਚਨਬੱਧ ਹੈ।” ਉਨ੍ਹਾਂ ਪਸ਼ੂ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਆਪਣੇ ਨੇੜਲੀਆਂ ਸਰਕਾਰੀ ਵੈਟਰਨਰੀ ਸੰਸਥਾਵਾਂ ਨਾਲ ਸੰਪਰਕ ਕਰਨ ਅਤੇ ਬਿਨਾਂ ਕਿਸੇ ਦੇਰੀ ਦੇ ਆਪਣੇ ਪਸ਼ੂਆਂ ਦਾ ਟੀਕਾਕਰਨ ਕਰਵਾਉਣ। 

ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸੂਬੇ ਦੇ ਸਿਵਲ ਵੈਟਰਨਰੀ ਹਸਪਤਾਲਾਂ ਅਤੇ ਵੈਟਰਨਰੀ ਡਿਸਪੈਂਸਰੀਆਂ ਦੇ ਵਿਆਪਕ ਨੈੱਟਵਰਕ ਰਾਹੀਂ ਚਲਾਈ ਜਾ ਰਹੀ ਹੈ, ਜਿੱਥੇ ਐਚ.ਐਸ. ਵੈਕਸੀਨ ਆਸਾਨੀ ਨਾਲ ਉਪਲਬਧ ਹੈ। ਵਿਭਾਗ ਨੇ ਕੋਲਡ-ਚੇਨ ਲਾਜਿਸਟਿਕਸ ਨੂੰ ਮਜ਼ਬੂਤ ਕੀਤਾ ਹੈ ਅਤੇ ਵਿਸ਼ੇਸ਼ ਰੈਪਿਡ-ਰਿਸਪਾਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਆਮ ਖੇਤਰਾਂ ਦੇ ਨਾਲ-ਨਾਲ ਉੱਚ-ਜ਼ੋਖ਼ਮ ਵਾਲੇ ਅਤੇ ਹੜ੍ਹ-ਸੰਭਾਵੀ ਖੇਤਰਾਂ ਵਿੱਚ ਵੱਧ ਤੋਂ ਵੱਧ ਕਵਰੇਜ ਯਕੀਨੀ ਬਣਾਈ ਜਾ ਸਕੇ।

ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਅਤੇ 30 ਜੁਲਾਈ, 2026 ਤੋਂ ਪਹਿਲਾਂ ਬਾਕੀ ਰਹਿੰਦੇ ਪਸ਼ੂ-ਧਨ ਨੂੰ ਵੈਕਸੀਨ ਲਗਾਉਣ ਦੇ ਟੀਚੇ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਫੀਲਡ ਸਟਾਫ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਮੁਹਿੰਮ ਤਹਿਤ ਹਰੇਕ ਪਿੰਡ ਨੂੰ ਕਵਰ ਕੀਤਾ ਜਾਵੇ ਕਿਉਂਕਿ ਇਹ ਟੀਕਾਕਰਨ ਪਸ਼ੂਆਂ ਦੀ ਸਿਹਤ ਅਤੇ ਰਾਜ ਦੀ ਡੇਅਰੀ-ਅਧਾਰਤ ਪੇਂਡੂ ਅਰਥਵਿਵਸਥਾ ਲਈ ਬੇਹੱਦ ਅਹਿਮ ਹੈ। ਸ੍ਰੀ ਭੰਡਾਰੀ ਨੇ ਕਿਹਾ ਕਿ ਇਸ ਟੀਚੇ ਨੂੰ ਨੇਪਰੇ ਚਾੜ੍ਹਨ ਲਈ ਵੈਕਸੀਨ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।

 

Tags: Gurmeet Khudian , Gurmeet Singh Khudian , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD