Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅੰਮ੍ਰਿਤਸਰ ਵਿੱਚ ਬੀ.ਕੇ.ਆਈ. ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ

ਗ੍ਰਿਫ਼ਤਾਰ ਮੁਲਜ਼ਮ ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੇ ਇਰਾਦੇ ਨਾਲ ਅਪਰਾਧਕ ਗਤੀਵਿਧੀਆਂ ਦੀ ਬਣਾ ਰਹੇ ਸਨ ਯੋਜਨਾ: ਡੀ.ਜੀ.ਪੀ. ਗੌਰਵ ਯਾਦਵ

Crime News Punjab, Punjab Police, Police, Crime News, Amritsar Police, Amritsar, Punjab News, Latest Punjab News

Gurpreet Singh

Gurpreet Singh

5 Dariya News

ਅੰਮ੍ਰਿਤਸਰ , 08 Jul 2026

Last updated on: Jul 08, 2026, 18:15 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਪਦਾਰਥਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਤਿੰਨ ਮੁਲਜ਼ਮਾਂ ਨੂੰ ਛੇ ਹੈਂਡ ਗ੍ਰਨੇਡਾਂ ਅਤੇ 12 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਚਿੰਟੂ, ਜੋਬਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ, ਜੋ ਕਿ ਸਾਰੇ ਅੰਮ੍ਰਿਤਸਰ ਦੇ ਪਿੰਡ ਕੱਕੜ ਦੇ ਰਹਿਣ ਵਾਲੇ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਅੱਠ .30 ਬੋਰ ਅਤੇ ਚਾਰ 9 ਐੱਮ.ਐੱਮ. ਪਿਸਤੌਲ ਅਤੇ ਨੌਂ ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਿਸ ਟੀਮ ਨੇ ਮੁਲਜ਼ਮਾਂ ਦੀ ਹੁੰਡਈ ਆਈ-20 ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀਬੀ-13-5454 ਹੈ, ਨੂੰ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਇਸ ਖੇਪ ਦੀ ਸਪਲਾਈ ਲਈ ਕਰ ਰਹੇ ਸਨ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇਹ ਮੁਲਜ਼ਮ ਆਈ.ਐੱਸ.ਆਈ. ਅਤੇ ਵਿਦੇਸ਼-ਅਧਾਰਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਕਾਰਕੁਨਾਂ ਦੀ ਸ਼ਹਿ ਪ੍ਰਾਪਤ ਇੱਕ ਵਿਦੇਸ਼ੀ ਤਸਕਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦੀ ਸੂਬੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੇ ਇਰਾਦੇ ਨਾਲ ਅਪਰਾਧਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਪੁਖਤਾ ਸੂਚਨਾ ਮਿਲੀ ਸੀ ਕਿ ਸ਼ੱਕੀ ਵਿਅਕਤੀਆਂ- ਚਿੰਟੂ, ਜੋਬਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਉਰਫ਼ ਗੋਪੀ ਨੇ ਹਾਲ ਹੀ ਵਿੱਚ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਅਜਨਾਲਾ ਖੇਤਰ ਤੋਂ ਵਿਸਫੋਟਕਾਂ, ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਇੱਕ ਵੱਡੀ ਖੇਪ ਹਾਸਲ ਕੀਤੀ ਹੈ ਅਤੇ ਉਹ ਇਹ ਖੇਪ ਭਾਰਤਮਾਲਾ ਬਾਈਪਾਸ ਹਾਈਵੇਅ ‘ਤੇ ਬਣੇ ਅੰਡਰਪਾਸ ਨੇੜੇ ਅੰਮ੍ਰਿਤਸਰ-ਚੋਗਾਵਾਂ ਰੋਡ ਉੱਪਰ ਆਪਣੇ ਹੋਰ ਸਾਥੀਆਂ ਨੂੰ ਸੌਂਪਣ ਵਾਲੇ ਹਨ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਇਲਾਕੇ ਵਿੱਚ ਨਾਕਾ ਲਾ ਕੇ ਇੱਕ ਆਈ-20 ਕਾਰ ਨੂੰ ਰੋਕਿਆ, ਜਿਸ ਵਿੱਚ ਉਕਤ ਤਿੰਨੋਂ ਮੁਲਜ਼ਮ ਬੈਠੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਹੈਂਡ ਗ੍ਰਨੇਡ ਅਤੇ 12 ਪਿਸਤੌਲ ਬਰਾਮਦ ਹੋਏ। ਡੀ.ਜੀ.ਪੀ. ਨੇ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਦੀ ਕਈ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਪੁਲਿਸ ਥਾਣੇ ਵਿਖੇ ਅਸਲਾ ਐਕਟ ਦੀ ਧਾਰਾ 25, ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਤੇ 5 ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐੱਫ.ਆਈ.ਆਰ. ਨੰਬਰ 45, ਮਿਤੀ 07-07-2026 ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Amritsar Police , Amritsar , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD