Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਰੀਬ 50 ਕਰੋੜ ਰੁਪਏ ਨਾਲ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਮਜ਼ਬੂਤੀਕਰਨ ਕਰਕੇ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ : ਬਰਿੰਦਰ ਕੁਮਾਰ ਗੋਇਲ

ਕਿਹਾ, ਗੇਟਾਂ ਦਾ ਪਹਿਲਾਂ ਨਾਲੋਂ ਜ਼ਿਆਦਾ ਸੁਰੱਖਿਅਤ ਡਿਜ਼ਾਈਨ ਕੀਤਾ ਗਿਆ ਤਿਆਰ

Barinder Kumar Goel, Barinder Kumar Goyal, AAP Punjab, Punjab, Punjab News, Latest Punjab News

Web Admin

Web Admin

5 Dariya News

ਪਠਾਨਕੋਟ , 08 Jul 2026

Last updated on: Jul 09, 2026, 09:54 IST

ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਆਧੁਨਿਕੀਕਰਨ ਅਤੇ ਮਜ਼ਬੂਤੀਕਰਨ ਕਰਕੇ ਉਨ੍ਹਾਂ ਨੂੰ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ ਅਤੇ ਨੁਕਸਾਨੇ ਗਏ ਤਿੰਨ ਗੇਟਾਂ ਦੀ ਨਵੇਂ ਡਿਜ਼ਾਇਨ ਅਨੁਸਾਰ ਰਿਕਾਰਡ ਸਮੇਂ ਵਿੱਚ ਮੁੜ ਉਸਾਰੀ ਕੀਤੀ ਗਈ। ਇਨ੍ਹਾਂ ਸਾਰੇ ਕੰਮਾਂ 'ਤੇ ਕਰੀਬ 50 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਹ ਪ੍ਰਗਟਾਵਾ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਾਧੋਪੁਰ ਹੈੱਡਵਰਕਸ ਦੇ ਬਣਾਏ ਗਏ ਗੇਟਾਂ ਦਾ ਨਿਰੀਖਣ ਕਰਨ ਮਗਰੋਂ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਪਿਛਲੇ ਕੱਲ੍ਹ ਤੋਂ ਜ਼ਿਲ੍ਹਾ ਪਠਾਨਕੋਟ ਦੇ ਅੰਦਰ ਉਨ੍ਹਾਂ ਖੇਤਰਾਂ ਦਾ ਜਾਇਜ਼ਾ ਲੈ ਰਹੇ ਹਨ, ਜਿਥੇ ਪਿਛਲੇ ਸਾਲ ਹੜ੍ਹਾਂ ਕਾਰਨ ਨੁਕਸਾਨ ਹੋਇਆ ਸੀ ਅਤੇ ਜਿਥੇ ਵਿਭਾਗ ਵੱਲੋਂ ਬਰਸਾਤੀ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਵੱਲੋਂ ਅੱਜ ਲਗਾਤਾਰ ਦੂਜੇ ਦਿਨ ਸ਼ਾਹਪੁਰਕੰਢੀ ਰੋਡ ਸਥਿਤ ਓਸ਼ੋ ਆਸ਼ਰਮ ਦੇ ਨਜ਼ਦੀਕ ਰਾਵੀ ਦੇ ਨਾਲ ਲੱਗਦੇ ਅਜਿਹੇ ਖੇਤਰਾਂ ਦਾ ਦੌਰਾ ਕੀਤਾ ਗਿਆ।

ਕੈਬਨਿਟ ਮੰਤਰੀ ਨੇ ਕਿਹਾ, "ਮੈਂ ਉਨ੍ਹਾਂ ਸਾਰੇ ਖੇਤਰਾਂ ਵਿੱਚ ਜਾ ਰਿਹਾ ਹਾਂ, ਜੋ ਪਿਛਲੇ ਸਾਲ ਹੜ੍ਹਾਂ ਦੀ ਮਾਰ ਕਾਰਨ ਪ੍ਰਭਾਵਿਤ ਹੋਏ ਸਨ। ਇਸ ਵਾਰ ਸੂਬੇ ਨੂੰ ਪਹਿਲਾਂ ਵਾਲੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਅਗਾਊਂ ਜਾਇਜ਼ਾ ਲਿਆ ਜਾ ਰਿਹਾ ਹੈ।" ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ 27 ਅਗਸਤ, 2025 ਨੂੰ ਆਏ ਭਿਆਨਕ ਹੜ੍ਹਾਂ ਦੌਰਾਨ ਹੋਏ ਨੁਕਸਾਨ ਤੋਂ ਬਾਅਦ ਵਿਭਾਗ ਨੇ ਜੰਗੀ ਪੱਧਰ 'ਤੇ ਕੰਮ ਕਰਦਿਆਂ ਦੋਵਾਂ ਪਾਸਿਆਂ ਕਰੀਬ 500 ਮੀਟਰ ਲੰਬੇ ਸੁਰੱਖਿਆ ਬੰਨ੍ਹਾਂ ਦੀ ਉਸਾਰੀ ਕੀਤੀ।

ਅਸਥਾਈ ਰਿੰਗ ਬੰਨ੍ਹ ਬਣਾ ਕੇ 1 ਅਕਤੂਬਰ 2025 ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਦੀਆਂ ਨਹਿਰਾਂ ਵਿੱਚ ਮੁੜ ਪੂਰੀ ਸਮਰੱਥਾ ਨਾਲ ਪਾਣੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ 54 ਗੇਟਾਂ ਦਾ ਆਧੁਨਿਕੀਕਰਨ ਕਰਕੇ ਉਨ੍ਹਾਂ ਨੂੰ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ ਅਤੇ ਨੁਕਸਾਨੇ ਗਏ ਤਿੰਨ ਗੇਟਾਂ ਦੀ ਨਵੇਂ ਡਿਜ਼ਾਈਨ ਅਨੁਸਾਰ ਰਿਕਾਰਡ ਸਮੇਂ ਵਿੱਚ ਮੁੜ ਉਸਾਰੀ ਕੀਤੀ ਗਈ।

ਇਨ੍ਹਾਂ ਸਾਰੇ ਕੰਮਾਂ 'ਤੇ ਕਰੀਬ 50 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਹੜ੍ਹਾਂ ਦੌਰਾਨ ਜਿੱਥੇ-ਜਿੱਥੇ ਕਮਜ਼ੋਰ ਅਤੇ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਹੋਈ ਸੀ, ਉੱਥੇ ਮਜ਼ਬੂਤੀਕਰਨ ਅਤੇ ਮੁਰੰਮਤ ਦੇ ਸਾਰੇ ਕੰਮ ਪਹਿਲਾਂ ਹੀ ਮੁਕੰਮਲ ਕਰ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਰੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਗਏ ਹਨ ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

 

Tags: Barinder Kumar Goel , Barinder Kumar Goyal , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD