Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਕਰਨਗੇ ਜੀਂਦ ਦਾ ਦੌਰਾ

ਜੀਂਦ ਤੋਂ ਸੋਨੀਪਤ ਤੱਕ ਚੱਲਣ ਵਾਲੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਸੰਚਾਲਿਤ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਕਰਨਗੇ ਰਵਾਨਾ

Nayab Singh Saini, Haryana, Chief Minister of Haryana, BJP Haryana, Haryana News, Latest Haryana News

Web Admin

Web Admin

5 Dariya News

ਜੀਂਦ , 08 Jul 2026

Last updated on: Jul 09, 2026, 12:18 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ 17 ਜੁਲਾਈ ਨੂੰ ਜੀਂਦ ਦਾ ਦੌਰਾ ਸੂਬੇ ਵਿੱਚ ਵਿਕਾਸ ਦਾ ਇੱਕ ਨਵਾਂ ਅਧਿਆਏ ਲਿਖੇਗਾ। ਇਸ ਦਿਨ ਪ੍ਰਧਾਨ ਮੰਤਰੀ ਜੀਂਦ ਤੋਂ ਸੋਨੀਪਤ ਤੱਕ ਦੇਸ਼ ਦੀ ਪਹਿਲੀ ਹਾਈਡ੍ਰੋਜਨ ਸੰਚਾਲਿਤ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।

ਇਹ ਗੱਲ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਜੀਂਦ ਦੇ ਲੋਕ ਨਿਰਮਾਣ ਰੇਸਟ ਹਾਊਸ  ਵਿੱਚ ਪ੍ਰੈਸ ਕਾਨਫ੍ਰੈਂਸ ਦੌਰਾਨ ਕਹੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰੈਸ ਕਾਨਫ੍ਰੈਂਸ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ 17 ਜੁਲਾਈ ਦਾ ਦਿਨ ਹਰਿਆਣਾ ਲਈ ਇਤਿਹਾਸਕ ਅਤੇ ਗੌਰਵਸ਼ਾਲੀ ਹੋਵੇਗਾ। 

ਦੇਸ਼ ਦੇ ਯਸ਼ਸਵੀ ਅਤੇ ਹਰਮਨਪਿਆਰੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਇਸ ਦਿਨ ਜੀਂਦ ਤੋਂ ਸੋਨੀਪਤ ਤੱਕ ਚੱਲਣ ਵਾਲੀ ਹਾਈਡ੍ਰੋਜਨ ਸੰਚਾਲਿਤ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਵੀ ਹਰਿਆਣਾ ਨੂੰ ਪ੍ਰਧਾਨ ਮੰਤਰੀ ਕਰੋੜਾਂ ਰੁਪਏ ਦੇ ਹੋਰ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦੇਣਗੇ, ਜਿਸ ਨਾਲ ਸੂਬੇ ਦੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ। 

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਪੈਟਰੋਲ ਅਤੇ ਡੀਜ਼ਲ ਦੀ ਖਪਤ ਨੂੰ ਘੱਟ ਕਰਨ ਦੇ ਸੰਦੇਸ਼ ਨੂੰ ਸੂਬੇ ਦੇ ਘਰ-ਘਰ ਤੱਕ ਪਹੁੰਚਾਉਣ ਲਈ ਇਹ ਰੈਲੀ ਪੂਰੀ ਤਰ੍ਹਾਂ ਨਾਲ ਇਕੋ-ਫ੍ਰੈਂਡਲੀ ਰੈਲੀ ਹੋਵੇਗੀ। ਇਸ ਰੈਲੀ ਵਿੱਚ ਆਉਣ ਵਾਲੇ ਲੋਕ ਜ਼ਿਆਦਾਤਰ ਇਲੈਕਟ੍ਰਿਕ ਵਾਹਨਾਂ ਦੀ ਹੀ ਵਰਤੋਂ ਕਰਨਗੇ। 

ਇਸ ਤੋਂ ਇਲਾਵਾ ਸੀ.ਐਨ.ਜੀ. ਦੇ ਵਾਹਨ ਜਿਵੇਂ ਈ-ਰਿਕਸ਼ਾ ਆਦਿ ਦਾ ਵੀ ਰੈਲੀ ਵਿੱਚ ਪਹੁੰਚਣ ਲਈ ਇਸਤੇਮਾਲ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਜੀਂਦ ਦੀ ਇਸ ਇਕੋ-ਫ੍ਰੈਂਡਲੀ ਰੈਲੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਨੂੰ ਐਲ.ਈ.ਡੀ. ਰਾਹੀਂ ਸੂਬੇ ਦੇ ਹੋਰਨਾਂ ਨਿਰਧਾਰਿਤ ਸਥਾਨਾਂ 'ਤੇ ਵੀ ਲੱਖਾਂ ਲੋਕਾਂ ਨੂੰ ਸੁਣਾਇਆ ਜਾਵੇਗਾ। 

12 ਸਾਲਾਂ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੀ ਵਿਸ਼ਵ ਪੱਧਰ 'ਤੇ ਨਵੀਂ ਪਛਾਣ ਬਣੀ ਹੈ, ਜਿਸ ਦਾ ਸਿਹਰਾ ਰਾਸ਼ਟਰ ਪ੍ਰਤੀ ਸਮਰਪਿਤ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਜਾਂਦਾ ਹੈ। ਇਹਨਾਂ ਸਾਲਾਂ ਵਿੱਚ ਹਰਿਆਣਾ ਨੇ ਵੀ ਵਿਕਾਸ ਦੀ ਨਵੀਂ ਇਬਾਰਤ ਲਿਖੀ ਹੈ, ਅੱਜ ਸੂਬੇ ਦਾ ਹਰ ਜ਼ਿਲ੍ਹਾ ਨੈਸ਼ਨਲ ਹਾਈਵੇਜ਼ ਨਾਲ ਜੁੜਿਆ ਹੋਇਆ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੇਲਵੇ ਸਟੇਸ਼ਨ ਅਤੇ ਸਭਾ ਸਥਾਨ ਦਾ ਦੌਰਾ ਕੀਤਾ। ਮੁੱਖ ਮੰਤਰੀ ਨੇ ਲੋਕ ਨਿਰਮਾਣ ਰੇਸਟ ਹਾਊਸ ਵਿੱਚ ਕੈਬਨਿਟ ਦੇ ਮੈਂਬਰਾਂ, ਵਿਧਾਇਕਾਂ ਅਤੇ ਹੋਰਨਾਂ ਸਿਆਸਤਦਾਨਾਂ ਦੇ ਨਾਲ-ਨਾਲ ਸੂਬੇ ਦੇ ਉੱਚ ਅਧਿਕਾਰੀਆਂ ਨਾਲ ਪ੍ਰੋਗਰਾਮ ਦੀ ਸਫਲਤਾ ਨੂੰ ਲੈ ਕੇ ਫੀਡਬੈਕ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਸਾਰੀਆਂ ਵਿਵਸਥਾਵਾਂ ਨਿਰਧਾਰਿਤ ਸਮੇਂ ਅੰਦਰ ਪੂਰੀਆਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਰੂਟ ਪਲਾਨ, ਸੁਰੱਖਿਆ ਪ੍ਰਬੰਧ, ਬਿਜਲੀ ਸਪਲਾਈ, ਟ੍ਰੈਫਿਕ ਪ੍ਰਬੰਧਨ, ਪੀਣ ਵਾਲਾ ਪਾਣੀ, ਸਵੱਛਤਾ, ਪਾਰਕਿੰਗ, ਬੈਰੀਕੇਡਿੰਗ, ਮੈਡੀਕਲ ਸਹੂਲਤਾਂ ਅਤੇ ਹੋਰ ਸਾਰੀਆਂ ਲੋੜੀਂਦੀਆਂ ਵਿਵਸਥਾਵਾਂ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣੀ ਚਾਹੀਦੀ। 

ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਹਰੇਕ ਪ੍ਰਬੰਧ ਦਾ ਪਹਿਲਾਂ ਟੈਸਟ ਕਰਕੇ ਉਸ ਨੂੰ ਪੂਰਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪ੍ਰੋਗਰਾਮ ਦੇ ਸਫਲ ਅਤੇ ਸੁਚਾਰੂ ਆਯੋਜਨ ਲਈ ਸਾਰੇ ਵਿਭਾਗ ਆਪਣੀਆਂ ਜ਼ਿੰਮੇਵਾਰੀਆਂ ਨੂੰ ਗੰਭੀਰਤਾ ਨਾਲ ਨਿਭਾਉਣ।

ਇਸ ਦੌਰਾਨ ਮੀਟਿੰਗ ਵਿੱਚ ਭਾਜਪਾ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ, ਸਾਬਕਾ ਸੂਬਾ ਪ੍ਰਧਾਨ ਮੋਹਨ ਲਾਲ ਕੌਸ਼ਿਕ, ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਨ ਪੰਵਾਰ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ, ਸਹਿਕਾਰਤਾ ਮੰਤਰੀ ਡਾ. ਅਰਵਿੰਦਰ ਸ਼ਰਮਾ, ਸਿੱਖਿਆ ਮੰਤਰੀ ਮਹੀਪਾਲ ਢਾਂਡਾ, ਡਿਪਟੀ ਸਪੀਕਰ ਡਾ. ਕ੍ਰਿਸ਼ਨ ਲਾਲ ਮਿੱਢਾ, ਰਾਜਸਭਾ ਸੰਸਦ ਮੈਂਬਰ ਸੰਜੇ ਭਾਟੀਆ, ਸੁਭਾਸ਼ ਬਰਾਲਾ, ਵਿਧਾਇਕ ਰਾਮਕੁਮਾਰ ਗੌਤਮ, ਦੇਵੇਂਦਰ ਅੱਤਰੀ, ਵਿਨੋਦ ਭਿਆਣਾ, ਸਾਬਕਾ ਸੰਸਦੀ ਸਕੱਤਰ ਦੂੜਾਰਾਮ ਤੋਂ ਇਲਾਵਾ ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ, ਸੂਚਨਾ, ਜਨਸੰਪਰਕ, ਭਾਸ਼ਾ ਅਤੇ ਸੱਭਿਆਚਾਰ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਅਗਰਵਾਲ, ਵਿਭਾਗ ਦੇ ਡਾਇਰੈਕਟਰ ਜਨਰਲ ਕੇ. ਮਕਰੰਦ ਪਾਂਡੂਰੰਗ, ਹਰਿਆਣਾ ਬਿਜਲੀ ਪ੍ਰਸਾਰਨ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਡਾ. ਆਦਿਤਿਆ ਦਹੀਆ, ਕਰਨਾਲ ਡਿਵੀਜਨ ਦੇ ਕਮਿਸ਼ਨਰ ਰਾਜੀਵ ਰਤਨ, ਹਿਸਾਰ ਡਿਵੀਜਨ ਦੀ ਕਮਿਸ਼ਨਰ ਗੀਤਾ ਭਾਰਤੀ, ਮੁੱਖ ਮੰਤਰੀ ਦੇ ਮੀਡੀਆ ਕੋਆਰਡੀਨੇਟਰ ਅਸ਼ੋਕ ਛਾਬੜਾ ਵੀ ਮੌਜੂਦ ਰਹੇ।

 

Tags: Nayab Singh Saini , Haryana , Chief Minister of Haryana , BJP Haryana , Haryana News , Latest Haryana News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD