Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ ਗਈ

ਹਲਕਾ ਵਿਧਾਇਕ ਬਲਕਾਰ ਸਿੰਘ ਅਤੇ ਇੰਦਰਜੀਤ ਕੌਰ ਮਾਨ ਨੇ ਪਿੰਡਾਂ 'ਚ ਦਿਖਾਈ ਜਾ ਰਹੀ ਦਸਤਾਵੇਜ਼ੀ ਫਿਲਮ ਦੌਰਾਨ ਪਿੰਡ ਵਾਸੀਆਂ ਨੂੰ ਸ਼ਰਧਾਪੂਰਵਕ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਕੀਤੀ ਅਪੀਲ

Balkar Singh, AAP Punjab, Punjab, Punjab News, Latest Punjab News, Inderjit Kaur Mann

5 Dariya News

5 Dariya News

5 Dariya News

ਜਲੰਧਰ , 08 Jul 2026

Last updated on: Jul 09, 2026, 12:40 IST

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਵਿਸ਼ੇਸ਼ ਦਸਤਾਵੇਜ਼ੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪ੍ਰੋਗਰਾਮ ਤਹਿਤ ਮੰਗਲਵਾਰ ਸ਼ਾਮ ਵਿਸ਼ੇਸ਼ ਡਾਕੂਮੈਂਟਰੀ ਵੈਨਾਂ ਕਰਤਾਰਪੁਰ ਦੇ ਸ੍ਰੀ ਗੁਰੂ ਰਵਿਦਾਸ ਮੰਦਿਰ ਅਤੇ ਨਕੋਦਰ ਦੇ ਪਿੰਡ ਆਧੀ ਪਹੁੰਚੀਆਂ, ਜਿੱਥੇ ਵੈਨ 'ਤੇ ਲਗਾਈ ਗਈ ਵਿਸ਼ਾਲ ਐਲ.ਈ.ਡੀ. ਸਕਰੀਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫੇ, ਸਿੱਖਿਆਵਾਂ, ਸਮਾਜਿਕ ਸੁਧਾਰਾਂ ਅਤੇ ਮਨੁੱਖੀ ਬਰਾਬਰੀ ਲਈ ਪਾਏ ਗਏ ਬਹੁਮੁੱਲੇ ਯੋਗਦਾਨ ਬਾਰੇ ਦਸਤਾਵੇਜ਼ੀ ਫਿਲਮ ਦਿਖਾਈ ਗਈ। 

ਇਸ ਮੌਕੇ ਵੱਡੀ ਗਿਣਤੀ ਇਕੱਤਰ ਹੋਈ ਸੰਗਤ ਨੇ ਦਸਤਾਵੇਜ਼ੀ ਫਿਲਮ ਦੌਰਾਨ ਬਹੁਤ ਹੀ ਸ਼ਰਧਾ ਨਾਲ ਗੁਰੂ ਜੀ ਦੇ ਜੀਵਨ ਨਾਲ ਜੁੜੀਆਂ ਇਤਿਹਾਸਕ ਘਟਨਾਵਾਂ, ਉਨ੍ਹਾਂ ਦੇ ਆਦਰਸ਼ਾਂ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਗਏ ਸੰਦੇਸ਼ਾਂ ਨੂੰ ਧਿਆਨ ਨਾਲ ਦੇਖਿਆ ਅਤੇ ਸੁਣਿਆ। ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਅਤੇ ਹਲਕਾ ਵਿਧਾਇਕ ਨਕੋਦਰ ਇੰਦਰਜੀਤ ਕੌਰ ਮਾਨ ਨੇ ਲੋਕਾਂ ਨੂੰ ਡਾਕੂਮੈਂਟਰੀ ਦੇਖਣ ਲਈ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ। 

ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮਾਨਤਾ, ਮਨੁੱਖਤਾ, ਸੇਵਾ, ਮਿਹਨਤ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ, ਜੋ ਅਜੋਕੇ ਸਮੇਂ ਵਿੱਚ ਵੀ ਬਹੁਤ ਪ੍ਰਸੰਗਿਕ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਵਿਚਾਰਾਂ ਅਤੇ ਸਿੱਖਿਆਵਾਂ ਨੂੰ ਆਮ ਲੋਕਾਂ, ਖ਼ਾਸ ਕਰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਇਹ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਵੈਨ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚੇਗੀ ਅਤੇ ਰੋਜ਼ਾਨਾ 2 ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਦਿਖਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸ੍ਰੀ ਗੁਰੂ ਰਵਿਦਾਸ ਜੀ ਦੀ ਮਹਾਨ ਅਧਿਆਤਮਿਕ ਅਤੇ ਸਮਾਜਿਕ ਵਿਰਾਸਤ ਨੂੰ ਸੰਭਾਲਣ ਅਤੇ ਪ੍ਰਚਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।

ਹਲਕਾ ਵਿਧਾਇਕ ਨਕੋਦਰ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਰਬ ਸਾਂਝੀਵਾਲਤਾ, ਸਮਾਨਤਾ ਅਤੇ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦਿੱਤਾ ਹੈ, ਜਿਸ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਇਹ ਉਪਰਾਲਾ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨਾਲ ਜੋੜੇਗਾ ਅਤੇ ਸਮਾਨਤਾਵਾਦੀ ਸਮਾਜ ਲਈ ਸਿਰਜਣਾ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰੇਗਾ।

ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਡਾਕੂਮੈਂਟਰੀ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਵੈਨ ਰੋਜ਼ਾਨਾ ਦੋ ਪਿੰਡਾਂ ਵਿਚ ਸ਼ਾਮ ਦੇ ਸਮੇਂ ਪਹੁੰਚੇਗੀ ਅਤੇ ਸੰਗਤਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਸਿਖਿਆਵਾਂ ’ਤੇ ਆਧਾਰਤ ਡਾਕੂਮੈਂਟਰੀ ਦਿਖਾਇਆ ਕਰੇਗੀ।

ਉਨ੍ਹਾਂ ਲੋਕਾਂ ਨੂੰ ਇਸ ਪ੍ਰੇਰਨਾਦਾਇਕ ਡਾਕੂਮੈਂਟਰੀ ਨੂੰ ਵੱਧ ਤੋਂ ਵੱਧ ਦੇਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਆਪਸੀ ਪ੍ਰੇਮ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਸਿੱਧ ਹੋਣਗੇ। ਸ੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਡਾਕੂਮੈਂਟਰੀ ਦੇ ਪ੍ਰਦਰਸ਼ਨ ਦੌਰਾਨ ਹਲਕਾ ਵਿਧਾਇਕ ਬਲਕਾਰ ਸਿੰਘ ਦੇ ਧਰਮਪਤਨੀ ਸ਼੍ਰੀਮਤੀ ਹਰਪ੍ਰੀਤ ਕੌਰ ਵੀ ਮੌਜੂਦ ਸਨ।

 

Tags: Balkar Singh , AAP Punjab , Punjab , Punjab News , Latest Punjab News , Inderjit Kaur Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD