Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਰੇਂਦਰ ਮੋਦੀ ਨੇ ਪ੍ਰਬੋਵੇ ਸੁਬਿਆਂਤੋ ਨਾਲ ਰਸਮੀ ਗੱਲਬਾਤ ਕੀਤੀ

Narendra Modi, BJP, Bharatiya Janata Party, Prime Minister of India, Prabowo Subianto, Jakarta

Web Admin

Web Admin

5 Dariya News

ਜਕਾਰਤਾ , 07 Jul 2026

Last updated on: Jul 09, 2026, 13:03 IST

ਇੰਡੋਨੇਸ਼ੀਆ ਦੀ ਸਰਕਾਰੀ ਯਾਤਰਾ ’ਤੇ ਗਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਅੱਜ ਇੰਡੋਨੇਸ਼ੀਆ ਗਣਰਾਜ ਦੇ ਰਾਸ਼ਟਰਪਤੀ ਮਾਣਯੋਗ ਸ਼੍ਰੀ ਪ੍ਰਬੋਵੇ ਸੁਬਿਆਂਤੋ ਨੇ ਇਸਤਾਨਾ ਮਰਦੇਕਾ (ਰਾਸ਼ਟਰਪਤੀ ਭਵਨ) ਵਿੱਚ ਬਹੁਤ ਗਰਮਜੋਸ਼ੀ ਨਾਲ ਸਵਾਗਤ ਕੀਤਾ। ਰਾਸ਼ਟਰਪਤੀ ਪ੍ਰਬੋਵੇ 76ਵੇਂ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਜਨਵਰੀ, 2025 ਵਿੱਚ ਭਾਰਤ ਦੀ ਸਰਕਾਰੀ ਯਾਤਰਾ ’ਤੇ ਆਏ ਸਨ।

ਉਸ ਤੋਂ ਬਾਅਦ ਦੋਵਾਂ ਨੇਤਾਵਾਂ ਵਿਚਾਲੇ ਇਹ ਪਹਿਲੀ ਮੁਲਾਕਾਤ ਹੈ। ਦੋਵਾਂ ਨੇਤਾਵਾਂ ਨੇ ਸੀਮਤ ਅਤੇ ਪ੍ਰਤੀਨਿਧੀਮੰਡਲ ਪੱਧਰ ’ਤੇ ਰਸਮੀ ਗੱਲਬਾਤ ਕੀਤੀ। ਉਨ੍ਹਾਂ ਨੇ ਵਪਾਰ ਅਤੇ ਨਿਵੇਸ਼, ਰੱਖਿਆ ਅਤੇ ਸੁਰੱਖਿਆ, ਸਮੁੰਦਰੀ ਸਹਿਯੋਗ, ਡਿਜੀਟਲ ਅਤੇ ਵਿੱਤੀ ਤਕਨਾਲੋਜੀ, ਊਰਜਾ, ਸਿਹਤ ਸੰਭਾਲ ਅਤੇ ਫਾਰਮਾਸਿਊਟੀਕਲ, ਪੁਲਾੜ, ਮਹੱਤਵਪੂਰਨ ਖਣਿਜ ਅਤੇ ਦੁਰਲੱਭ ਤੱਤਾਂ, ਸੱਭਿਆਚਾਰ, ਸੈਰ-ਸਪਾਟਾ, ਖੇਤੀਬਾੜੀ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਕਾਰ ਆਪਸੀ ਆਦਾਨ-ਪ੍ਰਦਾਨ ਸਮੇਤ ਵਿਆਪਕ ਰਣਨੀਤਕ ਭਾਈਵਾਲੀ ਦੇ ਸਾਰੇ ਪਹਿਲੂਆਂ ਦੀ ਸਮੀਖਿਆ ਕੀਤੀ।

ਦੋਵਾਂ ਨੇਤਾਵਾਂ ਨੇ ਭਾਰਤ ਦੇ ਓਪਨ ਨੈੱਟਵਰਕ ਫਾਰ ਡਿਜੀਟਲ ਕੌਰਮਸ (ਓਐੱਨਡੀਸੀ) ’ਤੇ ਆਧਾਰਿਤ ਇੰਡੋਨੇਸ਼ੀਆ ਓਪਨ ਨੈੱਟਵਰਕ (ਆਈਓਐੱਨ) ਦੀ ਸ਼ੁਰੂਆਤ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ 2027 ਵਿੱਚ ਗੁਰੂਦੇਵ ਰਬਿੰਦਰਨਾਥ ਟੈਗੋਰ ਦੀ ਇੰਡੋਨੇਸ਼ੀਆ ਯਾਤਰਾ ਦੇ ਸੌ ਸਾਲ ਪੂਰੇ ਹੋਣ ਦੀ ਯਾਦ ਵਿੱਚ ਐਲਾਨ ਕੀਤਾ ਹੈ ਕਿ ਦੋਵੇਂ ਦੇਸ਼ ਸਾਂਝੇ ਤੌਰ ’ਤੇ ਇਸ ਮੌਕੇ ’ਤੇ "ਟੈਗੋਰ-ਦੇਵਾਂਤਾਰਾ ਸੱਭਿਆਚਾਰਕ ਅਤੇ ਵਿੱਦਿਅਕ ਕੂਟਨੀਤੀ ਸਾਲ" ਮਨਾਉਣਗੇ।

ਦੋਵਾਂ ਨੇਤਾਵਾਂ ਨੇ ਆਪਸੀ ਹਿੱਤਾਂ ਦੇ ਖੇਤਰੀ ਅਤੇ ਗਲੋਬਲ ਮੁੱਦਿਆਂ ’ਤੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਆਸੀਆਨ-ਭਾਰਤ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ’ਤੇ ਚਰਚਾ ਕੀਤੀ। ਉਨ੍ਹਾਂ ਨੇ ਇੱਕ ਸੁਤੰਤਰ ਅਤੇ ਖੁੱਲ੍ਹੇ ਹਿੰਦ-ਪ੍ਰਸ਼ਾਂਤ (ਇੰਡੋ-ਪੈਸੀਫਿਕ) ਖੇਤਰ ਵਿੱਚ ਅੰਤਰਰਾਸ਼ਟਰੀ ਕਾਨੂੰਨਾਂ ਅਤੇ ਸਰਵ-ਪ੍ਰਵਾਨਿਤ ਨਿਯਮਾਂ ਦੀ ਪਾਲਣਾ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ।

ਪ੍ਰਧਾਨ ਮੰਤਰੀ ਨੇ ਇਸ ਸੰਦਰਭ ਵਿੱਚ ਭਾਰਤ ਦੇ 'ਸਾਗਰ' (ਸੰਪੂਰਨ ਖੇਤਰ ਵਿੱਚ ਸੁਰੱਖਿਆ ਅਤੇ ਵਿਕਾਸ ਲਈ ਆਪਸੀ ਅਤੇ ਸਮੁੱਚੀ ਉੱਨਤੀ) ਦ੍ਰਿਸ਼ਟੀਕੋਣ ’ਤੇ ਜ਼ੋਰ ਦਿੱਤਾ। ਰਾਸ਼ਟਰਪਤੀ ਪ੍ਰਬੋਵੇ ਨੇ 2026 ਵਿੱਚ ਬ੍ਰਿਕਸ ਦੀ ਪ੍ਰਧਾਨਗੀ ਦੇ ਸਿਲਸਿਲੇ ਵਿੱਚ ਭਾਰਤ ਨੂੰ ਇੰਡੋਨੇਸ਼ੀਆ ਦੇ ਪੂਰਨ ਸਮਰਥਨ ਦਾ ਭਰੋਸਾ ਦਿੱਤਾ। ਗੱਲਬਾਤ ਤੋਂ ਬਾਅਦ ਦੋਵਾਂ ਨੇਤਾਵਾਂ ਦੀ ਮੌਜੂਦਗੀ ਵਿੱਚ ਹੋਰ ਵਿਸ਼ਿਆਂ ਦੇ ਨਾਲ-ਨਾਲ ਰੱਖਿਆ, ਮਹੱਤਵਪੂਰਨ ਖਣਿਜ ਅਤੇ ਦੁਰਲੱਭ ਤੱਤਾਂ, ਵਿਗਿਆਨ ਅਤੇ ਤਕਨਾਲੋਜੀ, ਸਿੱਖਿਆ, ਚੋਣ ਪ੍ਰਕਿਰਿਆਵਾਂ, ਟੈਲੀਕੌਮ, ਖੇਤੀਬਾੜੀ, ਸਮੁੰਦਰੀ ਸੁਰੱਖਿਆ, ਪੁਲਾੜ, ਸਟੀਲ ਸਪਲਾਈ ਚੇਨ, ਆਫ਼ਤ ਪ੍ਰਬੰਧਨ, ਮੈਡੀਕਲ ਉਤਪਾਦ ਰੈਗੂਲੇਸ਼ਨ, ਸਿਹਤ ਕਰਮਚਾਰੀ ਸਹਿਯੋਗ ਵਰਗੇ ਖੇਤਰਾਂ ਵਿੱਚ ਸਮਝੌਤਾ ਪੱਤਰਾਂ/ਸਮਝੌਤਿਆਂ ਦਾ ਆਦਾਨ-ਪ੍ਰਦਾਨ ਕੀਤਾ ਗਿਆ।

ਇਸ ਮੌਕੇ ਯੋਗਯਾਕਾਰਤਾ ਸਥਿਤ ਯੂਨੈਸਕੋ ਵਿਸ਼ਵ ਵਿਰਾਸਤ ਸਥਾਨ 'ਪ੍ਰੰਬਾਨਨ ਮੰਦਰ' ਕੰਪਲੈਕਸ ਦੀ ਸੰਭਾਲ ਅਤੇ ਨਵੀਨੀਕਰਨ ਲਈ ਭਾਰਤ ਦੇ ਸਮਰਥਨ ਬਾਰੇ ਇੱਕ ਇਰਾਦਾ ਪੱਤਰ ਦਾ ਵੀ ਆਦਾਨ-ਪ੍ਰਦਾਨ ਕੀਤਾ ਗਿਆ। ਦੋਵਾਂ ਦੇਸ਼ਾਂ ਵਿਚਾਲੇ ਜਿਨ੍ਹਾਂ ਸਮਝੌਤਾ ਪੱਤਰਾਂ/ਸਮਝੌਤਿਆਂ ਦਾ ਆਦਾਨ-ਪ੍ਰਦਾਨ ਕੀਤਾ ਗਿਆ, ਉਨ੍ਹਾਂ ਦੀ ਪੂਰੀ ਸੂਚੀ ਇੱਥੇ ਦੇਖੀ ਜਾ ਸਕਦੀ ਹੈ [ਲਿੰਕ]। ਰਾਸ਼ਟਰਪਤੀ ਪ੍ਰਬੋਵੇ ਨੇ ਗੱਲਬਾਤ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਸਨਮਾਨ ਵਿੱਚ ਇੱਕ ਰਾਤ ਦੇ ਭੋਜਨ ਦਾ ਆਯੋਜਨ ਕੀਤਾ। ਪ੍ਰਧਾਨ ਮੰਤਰੀ ਨੇ ਨਿੱਘੀ ਪਰਾਹੁਣਚਾਰੀ ਲਈ ਰਾਸ਼ਟਰਪਤੀ ਪ੍ਰਬੋਵੇ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਉਨ੍ਹਾਂ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ।

 

Tags: Narendra Modi , BJP , Bharatiya Janata Party , Prime Minister of India , Prabowo Subianto , Jakarta

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD