Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਆਸ਼ਿਕਾ ਜੈਨ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

Aashika Jain, DC Hoshiarpur, Deputy Commissioner Hoshiarpur, Hoshiarpur, Punjab, Punjab News, Latest Punjab News

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 09 Jul 2026

Last updated on: Jul 09, 2026, 16:03 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਇੱਕ ਮੀਟਿੰਗ ਹੋਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਹਰ ਪੋਲਿੰਗ ਸਟੇਸ਼ਨ 'ਤੇ ਵੋਟਰਾਂ ਦੀ ਵੱਧ ਤੋਂ ਵੱਧ ਗਿਣਤੀ 1200 ਨਿਰਧਾਰਤ ਕੀਤੀ ਗਈ ਹੈ। 

ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦੀ ਪ੍ਰਕਿਰਿਆ ਪੂਰੀ ਕਰਦੇ ਹੋਏ ਲੋੜੀਂਦੀ ਤਜਵੀਜ਼ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਪੋਲਿੰਗ ਸਟੇਸ਼ਨਾਂ ਦੀ ਸਮੀਖਿਆ ਕਰਨ ਤੋਂ ਬਾਅਦ ਨਵੇਂ ਪੋਲਿੰਗ ਬੂਥ ਸਥਾਪਤ ਕਰਨ, ਕੁਝ ਪੋਲਿੰਗ ਸਟੇਸ਼ਨਾਂ ਦੇ ਨਾਂਵਾਂ ਵਿੱਚ ਸੋਧ ਕਰਨ, ਇਮਾਰਤਾਂ ਵਿੱਚ ਤਬਦੀਲੀ ਕਰਨ ਅਤੇ ਨਵੇਂ ਮੁਹੱਲਿਆਂ/ਸੈਕਸ਼ਨਾਂ ਨੂੰ ਸ਼ਾਮਲ ਕਰਨ ਸਬੰਧੀ ਤਜਵੀਜ਼ਾਂ ਤਿਆਰ ਕੀਤੀਆਂ ਗਈਆਂ ਹਨ।

ਮੀਟਿੰਗ ਦੌਰਾਨ ਇਨ੍ਹਾਂ ਪ੍ਰਸਤਾਵਾਂ ਬਾਰੇ ਵੱਖ-ਵੱਖ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਗਈ ਅਤੇ ਉਨ੍ਹਾਂ ਤੋਂ ਸੁਝਾਅ ਵੀ ਪ੍ਰਾਪਤ ਕੀਤੇ ਗਏ। ਸਾਰੇ ਨੁਮਾਇੰਦਿਆਂ ਨੇ ਤਜਵੀਜ਼ਾਂ 'ਤੇ ਆਪਣੀ ਸਹਿਮਤੀ ਪ੍ਰਗਟਾਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ, ਸੁਚਾਰੂ ਅਤੇ ਵੋਟਰ-ਪੱਖੀ ਬਣਾਉਣ ਦੇ ਉਦੇਸ਼ ਨਾਲ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਤੋਂ ਖੁਸ਼ੀ ਰਾਮ ਧੀਮਾਨ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਸ਼੍ਰੋਮਣੀ ਅਕਾਲੀ ਦਲ ਤੋਂ ਜਗਤਾਰ ਸਿੰਘ, ਸੀ.ਪੀ.ਆਈ. (ਐੱਮ) ਤੋਂ ਬਲਵਿੰਦਰ ਸਿੰਘ, ਭਾਜਪਾ ਤੋਂ ਭੂਸ਼ਣ ਕੁਮਾਰ ਸ਼ਰਮਾ, ਚੋਣ ਤਹਿਸੀਲਦਾਰ ਰਮਨਦੀਪ ਕੌਰ ਅਤੇ ਚੋਣ ਕਾਨੂੰਨਗੋ ਲਖਬੀਰ ਸਿੰਘ ਵੀ ਹਾਜ਼ਰ ਸਨ।

 

Tags: Aashika Jain , DC Hoshiarpur , Deputy Commissioner Hoshiarpur , Hoshiarpur , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD