Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਕੋਮਲ ਮਿੱਤਲ ਵੱਲੋਂ ਸਨਮਾਨ

Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 09 Jul 2026

Last updated on: Jul 09, 2026, 16:13 IST

ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐਸਆਈਆਰ)-2026 ਤਹਿਤ ਖਰੜ ਹਲਕੇ ਦੇ ਬੂਥ ਨੰਬਰ 108 ਦੇ ਬੀ.ਐੱਲ.ਓ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਲੁਬਾਨਗੜ੍ਹ ਦੇ ਅਧਿਆਪਕ ਜਗਤਾਰ ਸਿੰਘ ਵੱਲੋਂ 100 ਫੀਸਦੀ ਕੰਮ ਸਮੇਂ ਸਿਰ ਮੁਕੰਮਲ ਕਰਨ 'ਤੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਉਪ ਜ਼ਿਲ੍ਹਾ ਚੋਣ ਅਫ਼ਸਰ ਗੀਤਿਕਾ ਸਿੰਘ ਅਤੇ ਐਸ.ਡੀ.ਐਮ.-ਕਮ-ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ, ਖਰੜ ਗੁਰਮੀਤ ਸਿੰਘ ਨੇ ਜਗਤਾਰ ਸਿੰਘ ਨੂੰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਜਾਰੀ ਪ੍ਰਸ਼ੰਸਾ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ।

ਡਿਪਟੀ ਕਮਿਸ਼ਨਰ ਨੇ ਜਗਤਾਰ ਸਿੰਘ, ਉਨ੍ਹਾਂ ਦੇ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ (ਐਗਰੀਕਲਚਰ ਡਿਵੈਲਪਮੈਂਟ ਅਫ਼ਸਰ) ਅਤੇ ਐਸ.ਡੀ.ਐਮ.-ਕਮ-ਈ.ਆਰ.ਓ. ਖਰੜ ਗੁਰਮੀਤ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਐਸ.ਆਈ.ਆਰ-2026 ਦੌਰਾਨ ਜ਼ਿੰਮੇਵਾਰੀ ਅਤੇ ਸਮਰਪਣ ਨਾਲ ਕੀਤਾ ਗਿਆ ਕੰਮ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਸਮੂਹ ਬੀ.ਐੱਲ.ਓਜ਼ ਨੂੰ ਅਪੀਲ ਕੀਤੀ ਕਿ ਉਹ ਜਗਤਾਰ ਸਿੰਘ ਤੋਂ ਪ੍ਰੇਰਣਾ ਲੈ ਕੇ ਐਸ.ਆਈ.ਆਰ ਦਾ ਕੰਮ ਨਿਰਧਾਰਤ ਸਮੇਂ ਅੰਦਰ ਪੂਰੀ ਤਨਦੇਹੀ ਨਾਲ ਮੁਕੰਮਲ ਕਰਨ।

ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਜਗਤਾਰ ਸਿੰਘ ਆਪਣੀ ਕਰਤੱਵ ਨਿਸ਼ਠਾ ਅਤੇ ਬਿਹਤਰੀਨ ਕਾਰਗੁਜ਼ਾਰੀ ਲਈ ਪਹਿਲਾਂ ਵੀ ਤਿੰਨ ਵਾਰ ਸਭ ਤੋਂ ਵੱਧ ਨਵੀਆਂ ਵੋਟਾਂ ਬਣਾਉਣ ਵਾਲੇ ਬੀ.ਐੱਲ.ਓ ਵਜੋਂ ਸਨਮਾਨਿਤ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਦੇ ਬੂਥ 'ਤੇ 89.5 ਫੀਸਦੀ ਪੋਲਿੰਗ ਦਰਜ ਹੋਈ ਸੀ, ਜਿਸ ਲਈ ਵੀ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨ ਮਿਲ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਜਗਤਾਰ ਸਿੰਘ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਸਮਰਪਿਤ ਸੇਵਾ, ਮਿਹਨਤ ਅਤੇ ਲੋਕਤੰਤਰ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ ਅਤੇ ਸਮੂਹ ਬੀ.ਐੱਲ.ਓਜ਼ ਲਈ ਪ੍ਰੇਰਣਾਦਾਇਕ ਉਦਾਹਰਨ ਹੈ। ਇਸ ਸਮਾਗਮ ਦੌਰਾਨ ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਚੋਣ ਤਹਿਸੀਲਦਾਰ ਹਰਪ੍ਰੀਤ ਕੌਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

 

Tags: Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD