Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲੋਕ ਮਿਲਣੀ ਪ੍ਰੋਗਰਾਮ ਤਹਿਤ ਕੁਲਜੀਤ ਸਿੰਘ ਰੰਧਾਵਾ ਨੇ ਡੇਰਾਬੱਸੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਤ੍ਰਿਵੇਦੀ ਕੈਂਪ, ਗੁਰੂ ਨਾਨਕ ਕਲੋਨੀ, ਭਗਵਾਨਪੁਰ ਅਤੇ ਰਾਮਪੁਰ ਸੈਣੀਆ ਵਿਖੇ ਕਰੀਬ 70 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਣ

Kuljit Singh Randhawa, Dera Bassi, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਡੇਰਾਬੱਸੀ , 09 Jul 2026

Last updated on: Jul 09, 2026, 16:18 IST

ਡੇਰਾਬੱਸੀ ਹਲਕੇ ਵਿੱਚ ਕਰਵਾਏ ਗਏ 'ਲੋਕ ਮਿਲਣੀ' ਪ੍ਰੋਗਰਾਮ ਤਹਿਤ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਤ੍ਰਿਵੇਦੀ ਕੈਂਪ, ਗੁਰੂ ਨਾਨਕ ਕਲੋਨੀ, ਭਗਵਾਨਪੁਰ ਅਤੇ ਰਾਮਪੁਰ ਸੈਣੀਆ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਉਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ।

ਵਿਧਾਇਕ ਨੇ ਪਿੰਡ ਤ੍ਰਿਵੇਦੀ ਕੈਂਪ ਵਿਖੇ ਕਰੀਬ 25 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਗਲੀਆਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਮਾਵਾਂ-ਭੈਣਾਂ ਨਾਲ ਵੀ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਸ ਉਪਰੰਤ ਗੁਰੂ ਨਾਨਕ ਕਲੋਨੀ ਵਿਖੇ ਕਰੀਬ 21 ਲੱਖ ਰੁਪਏ ਦੀ ਲਾਗਤ ਨਾਲ ਵਿਛਾਈ ਗਈ ਪਾਈਪ ਲਾਈਨ ਅਤੇ ਬਣੀਆਂ ਗਲੀਆਂ ਦਾ ਉਦਘਾਟਨ ਕਰਕੇ ਇਲਾਕਾ ਵਾਸੀਆਂ ਨੂੰ ਸਮਰਪਿਤ ਕੀਤਾ। ਪਿੰਡ ਭਗਵਾਨਪੁਰ ਵਿਖੇ ਉਨ੍ਹਾਂ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਸ਼ਮਸ਼ਾਨਘਾਟ ਵਿੱਚ ਕਰਵਾਏ ਗਏ ਕਾਰਜਾਂ ਅਤੇ ਬਣੀਆਂ ਗਲੀਆਂ ਦਾ ਉਦਘਾਟਨ ਕੀਤਾ, ਜਦਕਿ ਪਿੰਡ ਰਾਮਪੁਰ ਸੈਣੀਆ ਵਿਖੇ ਕਰੀਬ 14 ਲੱਖ ਰੁਪਏ ਦੀ ਲਾਗਤ ਨਾਲ ਸ਼ਮਸ਼ਾਨਘਾਟ ਵਿੱਚ ਕਰਵਾਏ ਕਾਰਜਾਂ ਅਤੇ ਕਮਿਊਨਿਟੀ ਸੈਂਟਰ ਵਿੱਚ ਪੇਵਰ ਬਲਾਕ, ਪੇਂਟ ਅਤੇ ਹੋਰ ਕੰਮ ਲੋਕਾਂ ਨੂੰ ਸਮਰਪਿਤ ਕੀਤੇ।

ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਦਾ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਦਾ ਉਨ੍ਹਾਂ ਦੇ ਆਪਣੇ ਇਲਾਕਿਆਂ ਵਿੱਚ ਹੀ ਸਮੇਂ ਸਿਰ ਹੱਲ ਯਕੀਨੀ ਬਣਾਉਣਾ ਹੈ। 

ਉਨ੍ਹਾਂ ਭਰੋਸਾ ਦਿੱਤਾ ਕਿ ਡੇਰਾਬੱਸੀ ਹਲਕੇ ਦੇ ਹਰ ਪਿੰਡ ਅਤੇ ਹਰ ਵਾਰਡ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਸਬੰਧਤ ਪਿੰਡਾਂ ਦੇ ਸਰਪੰਚ, ਬਲਾਕ ਸੰਮਤੀ ਚੇਅਰਮੈਨ, ਪੰਚਾਇਤ ਮੈਂਬਰ, ਪਤਵੰਤੇ ਸੱਜਣ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Kuljit Singh Randhawa , Dera Bassi , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD