Thursday, 16 July 2026

 

 

ਖ਼ਾਸ ਖਬਰਾਂ ਵਿਨੀਤ ਜੋਸ਼ੀ ਦੀ ਅਗਵਾਈ ਹੇਠ ਆਰਡਬਲਯੂਏ ਵਫ਼ਦ ਨੇ ਨਿਊ ਸੰਨੀ ਐਨਕਲੇਵ ਦੇ ਪਾਣੀ ਸੰਕਟ ਨੂੰ ਲੈ ਕੇ ਐਸਡੀਐਮ ਨਾਲ ਕੀਤੀ ਮੁਲਾਕਾਤ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਭਗਵੰਤ ਸਿੰਘ ਮਾਨ 'ਆਪ' ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਵੱਡੀ ਸਾਜ਼ਿਸ਼ : ਕੇਵਲ ਸਿੰਘ ਢਿੱਲੋਂ ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ 'ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਕੇਵਲ ਸਿੰਘ ਢਿੱਲੋਂ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਅਤੇ ਤਾਰਾਗੜ੍ਹ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ ''ਯੁੱਧ ਨਸ਼ਿਆਂ ਵਿਰੁੱਧ'': ਜ਼ਿਲ੍ਹਾ ਪੁਲਿਸ ਵੱਲੋਂ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿਖੇ ਸਰਚ ਓਪਰੇਸ਼ਨ (ਕਾਸੋ) ਅਧੀਨ ਸੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਲਈ ਤਲਾਸ਼ੀ ਹਰਪ੍ਰੀਤ ਸਿੰਘ ਵਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਰਵਾਇਤੀ ਡਿਗਰੀਆਂ ਤੋਂ ਪਰੇ ਐਲਪੀਯੂ ਇੰਡਸਟਰੀ ਦੀਆਂ ਜ਼ਰੂਰਤਾਂ ਦੇ ਅਨੁਸਾਰ ਪ੍ਰੋਗਰਾਮ ਪੇਸ਼ ਕਰਕੇ ਵਿਦਿਆਰਥੀਆਂ ਨੂੰ ਭਵਿੱਖ ਦੇ ਕਰੀਅਰ ਲਈ ਤਿਆਰ ਕਰਦਾ ਹੈ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12 ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦ ਬੀ.ਐਸ.ਐਫ. ਸਬ ਇੰਸਪੈਕਟਰ ਬਲਬੀਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਪੰਜਾਬ ਸਰਕਾਰ ਨੂੰ ਪ੍ਰਾਈਵੇਟ ਸੁਪਰ ਸਪੈਸ਼ਲਿਟੀ ਹਸਪਤਾਲਾਂ ਵਿੱਚ ਇਲਾਜ ਦੀਆਂ ਦਰਾਂ ਸੀਮਤ ਕਰਨੀਆਂ ਚਾਹੀਦੀਆਂ ਹਨ: ਬਲਬੀਰ ਸਿੰਘ ਸਿੱਧੂ ਪਿੰਡ ਭਾਗੋਵਾਲ ਵਿੱਚ ਮੰਤਰੀ ਰਵਜੋਤ ਸਿੰਘ ਨੇ ਕੀਤੀ ਲੋਕ ਮਿਲਣੀ, ਰਾਸ਼ਨ ਕਿੱਟਾਂ ਵੰਡੀਆਂ ਲੋਕ ਮਸਲਿਆਂ ਦੇ ਹੱਲ ’ਚ ਅਹਿਮ ਭੂਮਿਕਾ ਨਿਭਾਅ ਰਹੀਆਂ ਲੋਕ ਮਿਲਣੀਆਂ : ਮੋਹਿੰਦਰ ਭਗਤ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੇ ਧਾਰਿਆ ਰੈਲੀਆਂ ਦਾ ਰੂਪ 18 ਜੁਲਾਈ ਨੂੰ ਸਹੰਸਰਾ ਕਲਾਂ ਵਿੱਚ ਲੋਕ ਮਿਲਣੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ: ਕੁਲਦੀਪ ਸਿੰਘ ਧਾਲੀਵਾਲ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ : ਵਿਧਾਇਕਾ ਜੀਵਨਜੋਤ ਕੌਰ ਕਾਰਗਿਲ ਵਿਜੇ ਦਿਵਸ 2026 : ਰਾਜਨਾਥ ਸਿੰਘ ਨੇ ਰਾਸ਼ਟਰੀ ਯੁੱਧ ਸਮਾਰਕ ਤੋਂ ਕਾਰਗਿਲ ਯੁੱਧ ਸਮਾਰਕ ਤੱਕ ਮੋਟਰਸਾਈਕਲ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਕਾਤਰੋਂ ਤੇ ਲੱਡਾ ਵਿਖੇ ਕੀਤੀ 'ਲੋਕ ਮਿਲਣੀ' ਜੋਗਿੰਦਰ ਸਿੰਘ ਛਾਂਗਾ ਨੇ ਹਮੇਸ਼ਾ ਲੋਕ ਸੇਵਾ ਕੀਤੀ- ਬਲਤੇਜ ਪੰਨੂ

 

'ਆਪ' ਦੇ ਰਾਜ ਹੇਠ ਰੂਪਨਗਰ ਬਣਿਆ 'ਗੈਰ-ਕਾਨੂੰਨੀ ਮਾਈਨਿੰਗ ਦੀ ਰਾਜਧਾਨੀ': ਕੇਵਲ ਸਿੰਘ ਢਿੱਲੋਂ

ਝੂਠਾ ਬਦਲਾਅ, ਖਾਲੀ ਖ਼ਜ਼ਾਨਾ: ਢਿੱਲੋਂ ਨੇ ਪੰਜਾਬ ਵਿੱਚ 'ਆਪ' ਸਰਕਾਰ ਦੀ ਕਾਰਗੁਜ਼ਾਰੀ ਦੀਆਂ ਪਰਤਾਂ ਖੋਲ੍ਹੀਆਂ

Kewal Singh Dhillon, BJP Punjab, Punjab, Punjab News, Latest Punjab News, Dr Subhash Sharma, Rupnagar

Gurpreet Singh

Gurpreet Singh

5 Dariya News

ਰੋਪੜ , 09 Jul 2026

Last updated on: Jul 09, 2026, 16:48 IST

ਭਾਰਤੀ ਜਨਤਾ ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਰੋਪੜ ਵਿਖੇ ਆਯੋਜਿਤ ਭਾਜਪਾ ਵਰਕਰ ਮਿਲਣੀ ਨੇ ਭਾਰੀ ਉਤਸ਼ਾਹ ਅਤੇ ਰਿਕਾਰਡ ਹਾਜ਼ਰੀ ਕਾਰਨ ਵਿਸ਼ਾਲ ਰੈਲੀ ਦਾ ਰੂਪ ਧਾਰ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ 'ਬਦਲਾਅ' ਦੇ ਨਾਂ 'ਤੇ ਸੱਤਾ ਵਿੱਚ ਆਈ ਸਰਕਾਰ ਨੇ ਪੰਜਾਬ ਨੂੰ ਰੰਗਲਾ ਬਣਾਉਣ ਦੀ ਬਜਾਏ ਕੰਗਾਲੀ, ਬਦਇੰਤਜ਼ਾਮੀ ਅਤੇ ਅਰਾਜਕਤਾ ਵੱਲ ਧੱਕ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਅੱਜ ਰੋਪੜ ਸਮੇਤ ਪੂਰੇ ਪੰਜਾਬ ਦਾ ਲੋਕ ਖੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਰੋਪੜ ਦੇ ਭਾਜਪਾ ਵਰਕਰਾਂ ਦਾ ਜੋਸ਼ ਅਤੇ ਭਾਰੀ ਇਕੱਠ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਪੰਜਾਬ ਦੀ ਜਨਤਾ ਹੁਣ ਬਦਲਾਅ ਨਹੀਂ, ਸਗੋਂ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਚਾਹੁੰਦੀ ਹੈ।

ਢਿੱਲੋਂ ਨੇ ਕਿਹਾ ਕਿ ਪੰਜਾਬ ਅੱਜ ਆਪਣੇ ਇਤਿਹਾਸ ਦੇ ਸਭ ਤੋਂ ਮੁਸ਼ਕਲ ਦੌਰ ਵਿੱਚੋਂ ਲੰਘ ਰਿਹਾ ਹੈ ਅਤੇ 'ਆਪ' ਦਾ ਝੂਠਾ ਬਦਲਾਅ ਸੂਬੇ ਦੇ ਲੋਕਾਂ ਨੂੰ ਬਹੁਤ ਮਹਿੰਗਾ ਪਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਦਾ ਕਰਜ਼ਾ 2.82 ਲੱਖ ਕਰੋੜ ਰੁਪਏ ਤੋਂ ਵੱਧ ਕੇ ਸਾਢੇ 4 ਲੱਖ ਕਰੋੜ ਰੁਪਏ ਦੇ ਨੇੜੇ ਪਹੁੰਚ ਗਿਆ ਹੈ।

ਅਰਵਿੰਦ ਕੇਜਰੀਵਾਲ ਵੱਲੋਂ "ਤਿੰਨ ਮਹੀਨਿਆਂ ਵਿੱਚ ਨਸ਼ਾ ਖਤਮ ਕਰਨ" ਦੀ ਦਿੱਤੀ ਗਾਰੰਟੀ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਅੱਜ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਪੂਰੀ ਤਰ੍ਹਾਂ ਫਲਾਪ ਹੋ ਚੁੱਕੀ ਹੈ ਅਤੇ ਹਰ ਰੋਜ਼ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ। ਕਾਨੂੰਨ-ਵਿਵਸਥਾ ਦੀ ਵਿਗੜਦੀ ਹਾਲਤ 'ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਿਨ-ਦਿਹਾੜੇ ਫਿਰੌਤੀਆਂ, ਕਤਲ, ਤਲਵਾਰਾਂ ਨਾਲ ਹਮਲੇ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਆਮ ਹੋ ਚੁੱਕੀਆਂ ਹਨ। 

ਉਨ੍ਹਾਂ ਦੋਸ਼ ਲਗਾਇਆ ਕਿ ਰੋਜ਼ਾਨਾ 9 ਤੋਂ 10 ਵੱਡੀਆਂ ਅਪਰਾਧਿਕ ਵਾਰਦਾਤਾਂ ਵਾਪਰ ਰਹੀਆਂ ਹਨ, ਜਦਕਿ ਮੁੱਖ ਮੰਤਰੀ ਪੰਜਾਬ ਦੀ ਚਿੰਤਾ ਕਰਨ ਦੀ ਬਜਾਏ ਛੁੱਟੀਆਂ ਮਨਾਉਣ ਵਿੱਚ ਰੁੱਝੇ ਹੋਏ ਹਨ। ਇਸ ਦੇ ਉਲਟ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਉੱਤਰ ਪ੍ਰਦੇਸ਼ ਵਿੱਚ ਗੈਂਗਸਟਰਵਾਦ ਦਾ ਸਫਾਇਆ ਕਰਕੇ ਮਿਸਾਲ ਕਾਇਮ ਕੀਤੀ ਹੈ।

ਕਿਸਾਨੀ ਮੁੱਦਿਆਂ 'ਤੇ ਬੋਲਦਿਆਂ ਢਿੱਲੋਂ ਨੇ ਕਿਹਾ ਕਿ ਪੰਜ ਮਿੰਟਾਂ ਵਿੱਚ ਐਮਐਸਪੀ ਦੇਣ ਅਤੇ ਮੂੰਗੀ ਦੀ ਖਰੀਦ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ 'ਆਪ' ਸਰਕਾਰ ਮੰਡੀਆਂ ਵਿੱਚ ਪਈ ਮੂੰਗੀ ਦੀ ਖਰੀਦ ਵੀ ਯਕੀਨੀ ਨਹੀਂ ਬਣਾ ਸਕੀ। ਉਨ੍ਹਾਂ ਹਰਿਆਣਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ ਸਾਰੀਆਂ ਫਸਲਾਂ 'ਤੇ ਐਮਐਸਪੀ ਦਿੱਤੀ ਜਾ ਰਹੀ ਹੈ ਅਤੇ ਪੰਜਾਬ ਨੂੰ ਵੀ ਫਸਲੀ ਵਿਭਿੰਨਤਾ ਵੱਲ ਵਧਣ ਦੀ ਲੋੜ ਹੈ।

ਮੁਲਾਜ਼ਮਾਂ ਦੇ ਮੁੱਦੇ 'ਤੇ ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਬਣਨ 'ਤੇ ਸਭ ਤੋਂ ਵੱਧ ਖੁਸ਼ੀ ਕਰਮਚਾਰੀਆਂ ਨੂੰ ਹੋਈ ਸੀ, ਪਰ ਅੱਜ ਡੀਸੀ ਦਫ਼ਤਰਾਂ, ਸੇਵਾ ਕੇਂਦਰਾਂ, ਅਧਿਆਪਕਾਂ ਅਤੇ ਬਿਜਲੀ ਮੁਲਾਜ਼ਮਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਆਪਣੀਆਂ ਮੰਗਾਂ ਲਈ ਸੜਕਾਂ 'ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ 42 ਫੀਸਦੀ ਡੀਏ ਦੇਣ ਤੋਂ ਵੀ ਕਤਰਾ ਰਹੀ ਹੈ, ਜਦਕਿ ਭਾਜਪਾ ਸ਼ਾਸਿਤ ਸੂਬਿਆਂ ਵਿੱਚ 60 ਫੀਸਦੀ ਡੀਏ ਦਿੱਤਾ ਜਾ ਰਿਹਾ ਹੈ।

ਮਹਿਲਾਵਾਂ ਨਾਲ ਕੀਤੇ ਵਾਅਦਿਆਂ ਦਾ ਜ਼ਿਕਰ ਕਰਦਿਆਂ ਢਿੱਲੋਂ ਨੇ ਕਿਹਾ ਕਿ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਪਹਿਲਾਂ 18 ਸਾਲ ਦੀ ਸ਼ਰਤ ਅਤੇ ਫਿਰ ਰਜਿਸਟ੍ਰੇਸ਼ਨ ਦੇ ਬਹਾਨੇ ਟਾਲਿਆ ਗਿਆ। ਉਨ੍ਹਾਂ ਕਿਹਾ ਕਿ ਭਾਜਪਾ ਸ਼ਾਸਿਤ ਹਰਿਆਣਾ ਅਤੇ ਮੱਧ ਪ੍ਰਦੇਸ਼ ਵਰਗੇ ਸੂਬਿਆਂ ਵਿੱਚ ਮਹਿਲਾ ਭਲਾਈ ਯੋਜਨਾਵਾਂ ਨੂੰ ਤੁਰੰਤ ਲਾਗੂ ਕੀਤਾ ਗਿਆ।

ਰੋਪੜ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਅੱਜ ਰੋਪੜ ਨੂੰ 'ਕੈਪੀਟਲ ਆਫ ਇਲੀਗਲ ਮਾਈਨਿੰਗ' ਕਿਹਾ ਜਾਣ ਲੱਗ ਪਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਤੱਕ ਗੈਰ-ਕਾਨੂੰਨੀ ਮਾਈਨਿੰਗ ਦੇ ਲਗਭਗ 150 ਕੇਸ ਦਰਜ ਹੋ ਚੁੱਕੇ ਹਨ, ਫਿਰ ਵੀ ਸਰਕਾਰ ਇਸ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ।

ਉਨ੍ਹਾਂ ਸਵਾਲ ਕੀਤਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਮਾਈਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਦੀ ਆਮਦਨ ਦਾ ਦਾਅਵਾ ਕੀਤਾ ਸੀ, ਪਰ ਸਰਕਾਰ ਨੂੰ ਸਿਰਫ਼ ਕਰੀਬ 600 ਕਰੋੜ ਰੁਪਏ ਹੀ ਪ੍ਰਾਪਤ ਹੋਏ। ਬਾਕੀ 19,400 ਕਰੋੜ ਰੁਪਏ ਕਿੱਥੇ ਗਏ? ਉਨ੍ਹਾਂ ਦੋਸ਼ ਲਗਾਇਆ ਕਿ "ਦਿੱਲੀ ਦੇ ਘੁਟਾਲੇਬਾਜ਼ ਪੰਜਾਬ ਦਾ ਰੇਤਾ ਵੀ ਲੁੱਟ ਕੇ ਲੈ ਗਏ।"

ਭਾਜਪਾ ਦੇ ਵਿਕਾਸ ਮਾਡਲ ਬਾਰੇ ਬੋਲਦਿਆਂ ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਿਰਫ਼ ਚੋਣਾਂ ਲੜਨ ਵਾਲੀ ਨਹੀਂ, ਸਗੋਂ ਵਿਕਾਸ ਕਰਨ ਵਾਲੀ ਪਾਰਟੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੀ ਅਰਥਵਿਵਸਥਾ ਮਜ਼ਬੂਤ ਹੋ ਰਹੀ ਹੈ ਅਤੇ ਹਾਈਵੇ, ਰੇਲਵੇ, ਹਵਾਈ ਅੱਡਿਆਂ ਅਤੇ ਉਦਯੋਗਿਕ ਢਾਂਚੇ ਦਾ ਤੇਜ਼ੀ ਨਾਲ ਵਿਸਥਾਰ ਹੋ ਰਿਹਾ ਹੈ। 

ਉਨ੍ਹਾਂ ਕਿਹਾ ਕਿ ਭਾਜਪਾ ਸ਼ਾਸਿਤ 22 ਸੂਬੇ ਵਿਕਾਸ ਦੀਆਂ ਨਵੀਆਂ ਉਚਾਈਆਂ ਛੂਹ ਰਹੇ ਹਨ, ਜਦਕਿ ਪੰਜਾਬ ਪਿੱਛੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ 4.13 ਲੱਖ ਕਰੋੜ ਰੁਪਏ ਮੁਹੱਈਆ ਕਰਵਾਏ ਹਨ ਅਤੇ ਭਾਜਪਾ ਪੰਜਾਬ ਨੂੰ ਮੁੜ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣ ਲਈ ਵਚਨਬੱਧ ਹੈ।

ਅੰਤ ਵਿੱਚ ਢਿੱਲੋਂ ਨੇ ਭਾਜਪਾ ਵਰਕਰਾਂ ਨੂੰ ਸੱਦਾ ਦਿੱਤਾ ਕਿ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਿੰਡ-ਪਿੰਡ, ਗਲੀ-ਗਲੀ ਅਤੇ ਘਰ-ਘਰ ਪਹੁੰਚ ਕੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਸਿਰਫ਼ ਭਾਜਪਾ ਸਰਕਾਰ ਹੀ ਦੇ ਸਕਦੀ ਹੈ ਅਤੇ ਸੂਬੇ ਦੀ ਜਨਤਾ ਹੁਣ 'ਝੂਠੇ ਬਦਲਾਅ' ਤੋਂ ਨਿਰਾਸ਼ ਹੋ ਕੇ ਭਾਜਪਾ ਨੂੰ ਸੱਤਾ ਸੌਂਪਣ ਲਈ ਤਿਆਰ ਬੈਠੀ ਹੈ।

ਇਸ ਮੌਕੇ ਪਰਮਿੰਦਰ ਸਿੰਘ ਬਰਾੜ, ਸੁਭਾਸ਼ ਸ਼ਰਮਾ, ਅਜੇ ਵੀਰ ਸਿੰਘ ਲਾਲਪੁਰਾ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।

 

Tags: Kewal Singh Dhillon , BJP Punjab , Punjab , Punjab News , Latest Punjab News , Dr Subhash Sharma , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD