Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar

Armaan

Armaan

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 09 Jul 2026

Last updated on: Jul 09, 2026, 16:49 IST

ਜ਼ਿਲ੍ਹਾ ਚੋਣ ਅਫ਼ਸਰ- ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਅੱਜ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐਸ.ਆਈ.ਆਰ)-2026 ਸਬੰਧੀ  ਰੋਜ਼ਾਨਾ ਕੀਤੀ ਜਾਂਦੀ ਆਨਲਾਈਨ ਰਿਵਿਊ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੇ ਕੰਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 31.31 ਫ਼ੀਸਦੀ ਡਿਜਿਟਾਈਜ਼ੇਸ਼ਨ ਦਾ ਕੰਮ ਮੁਕੰਮਲ ਹੋ ਚੁੱਕਾ ਹੈ।

ਉਨ੍ਹਾਂ ਜਾਣਕਾਰੀ ਦਿੱਤੀ ਕਿ 11 ਪੋਲਿੰਗ ਬੂਥਾਂ 'ਤੇ 90 ਫ਼ੀਸਦੀ ਤੋਂ ਵੱਧ ਡਿਜਿਟਾਈਜ਼ੇਸ਼ਨ ਹੋ ਚੁੱਕੀ ਹੈ, ਜਦ ਕਿ 7 ਪੋਲਿੰਗ ਬੂਥਾਂ 'ਤੇ ਇਹ ਕੰਮ 80 ਤੋਂ 90 ਫ਼ੀਸਦੀ ਤੱਕ ਪਹੁੰਚ ਚੁੱਕਾ ਹੈ। ਇਸ ਤੋਂ ਇਲਾਵਾ 2 ਪੋਲਿੰਗ ਬੂਥਾਂ 'ਤੇ ਡਿਜਿਟਾਈਜ਼ੇਸ਼ਨ ਦਾ ਕੰਮ 100 ਫ਼ੀਸਦੀ ਮੁਕੰਮਲ ਕੀਤਾ ਜਾ ਚੁੱਕਾ ਹੈ। ਉਹਨਾਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨੂੰ ਜਲਦ ਤੋਂ ਜਲਦ ਐਸ.ਆਈ.ਆਰ ਦਾ ਕੰਮ ਨੇਪਰੇ ਚੜਾਉਣ ਦੀ ਹਦਾਇਤ ਕੀਤੀ

ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਪੋਲਿੰਗ ਬੂਥਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਵੀ ਸਮੀਖਿਆ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਪੋਲਿੰਗ ਬੂਥਾਂ 'ਤੇ 1200 ਤੋਂ ਵੱਧ ਵੋਟਰ ਹਨ, ਉੱਥੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਵੇਂ ਪੋਲਿੰਗ ਬੂਥ ਬਣਾਉਣ ਦੀ ਕਾਰਵਾਈ ਤੁਰੰਤ ਸ਼ੁਰੂ ਕੀਤੀ ਜਾਵੇ, ਤਾਂ ਜੋ ਵੋਟਰਾਂ ਨੂੰ ਵਧੀਆ ਸੁਵਿਧਾਵਾਂ ਮਿਲ ਸਕਣ।

ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਐਸ.ਆਈ.ਆਰ-2026 ਨਾਲ ਸਬੰਧਤ ਸਾਰੇ ਕੰਮ ਸਮੇਂ ਸਿਰ, ਪਾਰਦਰਸ਼ੀ ਅਤੇ ਨਿਰਧਾਰਿਤ ਸਮਾਂ-ਸੀਮਾ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੀਟਿੰਗ ਵਿੱਚ ਉਪ ਜ਼ਿਲ੍ਹਾ ਚੋਣ ਅਫ਼ਸਰ-ਕਮ ਐਡੀਸ਼ਨਲ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ,  ਐਸ.ਡੀ.ਐਮ. ਖਰੜ, ਗੁਰਮੀਤ ਸਿੰਘ, ਚੋਣ ਤਹਿਸੀਲਦਾਰ ਹਰਪ੍ਰੀਤ ਕੋਰ ਅਤੇ ਵੱਖ-ਵੱਖ ਹਲਕਿਆਂ ਦੇ ਚੋਣ ਅਧਿਕਾਰੀ ਹਾਜ਼ਰ ਸਨ।

 

Tags: Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD