Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਪ ਨੇ ਹਰ ਵੋਟਰ ਨੂੰ ਵੋਟ ਦੇ ਅਧਿਕਾਰ ਦੀ ਰਾਖੀ ਅਤੇ ਭਲਾਈ ਸਕੀਮਾਂ ਦਾ ਲਾਭ ਲੈਂਦੇ ਰਹਿਣ ਲਈ ਐਸਆਈਆਰ ਵੈਰੀਫਿਕੇਸ਼ਨ ਪੂਰੀ ਕਰਨ ਦੀ ਅਪੀਲ ਕੀਤੀ

ਵੋਟ ਦੇ ਅਧਿਕਾਰ ਨੂੰ ਸੁਰੱਖਿਅਤ ਰੱਖਣ ਅਤੇ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਉਠਾਉਂਦੇ ਰਹਿਣ ਲਈ ਹਰ ਯੋਗ ਵੋਟਰ ਲਈ ਐਸਆਈਆਰ ਵੈਰੀਫਿਕੇਸ਼ਨ ਪੂਰੀ ਕਰਨਾ ਲਾਜ਼ਮੀ: ਅਮਨ ਅਰੋੜਾ

Aman Arora, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 09 Jul 2026

Last updated on: Jul 09, 2026, 17:05 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀਰਵਾਰ ਨੂੰ ਪੰਜਾਬ ਦੇ ਲੋਕਾਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਕਰਵਾਈ ਜਾ ਰਹੀ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰ ਯੋਗ ਵੋਟਰ ਨੂੰ ਆਪਣੀ ਵੈਰੀਫਿਕੇਸ਼ਨ ਪ੍ਰਕਿਰਿਆ ਪੂਰੀ ਕਰਨੀ ਚਾਹੀਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੇ ਵੋਟ ਪਾਉਣ ਦੇ ਅਧਿਕਾਰ ਸੁਰੱਖਿਅਤ ਰਹਿਣ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦੇ ਲਾਭ ਮਿਲਦੇ ਰਹਿਣ।

ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਐਸਆਈਆਰ ਅਭਿਆਸ ਇੱਕ ਵਿਆਪਕ ਵੈਰੀਫਿਕੇਸ਼ਨ ਪ੍ਰਕਿਰਿਆ ਹੈ ਜਿਸਦਾ ਉਦੇਸ਼ ਵੋਟਰ ਸੂਚੀਆਂ ਨੂੰ ਅਪਡੇਟ ਕਰਨਾ ਹੈ। ਉਨ੍ਹਾਂ ਪੰਜਾਬ ਦੇ ਹਰ ਵੋਟਰ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਮਿੱਥੇ ਸਮੇਂ ਤੋਂ ਪਹਿਲਾਂ ਲੋੜੀਂਦੀਆਂ ਰਸਮੀ ਕਾਰਵਾਈਆਂ ਨੂੰ ਪੂਰਾ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਲਗਭਗ ਹਰ ਭਲਾਈ ਸਕੀਮ ਲਾਭਪਾਤਰੀ ਦੀ ਰਾਜ ਦੇ ਰਜਿਸਟਰਡ ਵੋਟਰ ਵਜੋਂ ਪਛਾਣ ਨਾਲ ਜੁੜੀ ਹੋਈ ਹੈ। 

ਉਨ੍ਹਾਂ ਕਿਹਾ, “ਚਾਹੇ ਉਹ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਹੋਵੇ, 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਹੋਵੇ, ਰਾਸ਼ਨ/ਭੋਜਨ ਨਾਲ ਸਬੰਧਤ ਭਲਾਈ ਪ੍ਰੋਗਰਾਮ ਹੋਣ ਜਾਂ ਵੱਖ-ਵੱਖ ਪੈਨਸ਼ਨ ਸਕੀਮਾਂ ਹੋਣ, ਇਨ੍ਹਾਂ ਸਭ ਦੇ ਲਾਭ ਪੰਜਾਬ ਦੇ ਉਨ੍ਹਾਂ ਯੋਗ ਨਿਵਾਸੀਆਂ ਲਈ ਹਨ ਜਿਨ੍ਹਾਂ ਦੀ ਪਛਾਣ ਦੀ ਬਕਾਇਦਾ ਪੜਤਾਲ ਹੋ ਚੁੱਕੀ ਹੈ।” ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਲੋਕਾਂ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਸੀ ਕਿ ਉਨ੍ਹਾਂ ਦੇ ਨਾਮ ਵੋਟਰ ਸੂਚੀ ਵਿੱਚ ਬਰਕਰਾਰ ਰਹਿਣ। 

ਉਨ੍ਹਾਂ ਕਿਹਾ, “ਭਗਵੰਤ ਮਾਨ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕਈ ਲੋਕ-ਪੱਖੀ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਹਨ। ਅਸੀਂ ਚਾਹੁੰਦੇ ਹਾਂ ਕਿ ਹਰ ਯੋਗ ਲਾਭਪਾਤਰੀ ਨੂੰ ਬਿਨਾਂ ਕਿਸੇ ਰੁਕਾਵਟ ਦੇ ਇਹ ਲਾਭ ਮਿਲਦੇ ਰਹਿਣ। ਇਸ ਲਈ, ਇਹ ਬਹੁਤ ਮਹੱਤਵਪੂਰਨ ਹੈ ਕਿ ਹਰ ਅਸਲੀ ਵੋਟਰ ਵੈਰੀਫਿਕੇਸ਼ਨ ਪ੍ਰਕਿਰਿਆ ਨੂੰ ਪੂਰਾ ਕਰੇ ਅਤੇ ਆਪਣੀ ਵੋਟ ਨੂੰ ਸੁਰੱਖਿਅਤ ਕਰੇ।”

ਇਸ ਸੁਧਾਰ ਪ੍ਰਕਿਰਿਆ 'ਤੇ ਚਿੰਤਾ ਪ੍ਰਗਟ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਨੇ ਇਸ ਤੋਂ ਪਹਿਲਾਂ ਦੂਜੇ ਰਾਜਾਂ ਵਿੱਚ ਰਾਜਨੀਤਿਕ ਲਾਭ ਲਈ ਅਜਿਹੇ ਅਭਿਆਸਾਂ ਦੀ ਦੁਰਵਰਤੋਂ ਕੀਤੀ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ‘ਆਪ’ ਨਹੀਂ ਚਾਹੁੰਦੀ ਕਿ ਪੰਜਾਬ ਵਿੱਚ ਇੱਕ ਵੀ ਅਸਲੀ ਵੋਟਰ ਆਪਣੀ ਵੋਟ ਦਾ ਅਧਿਕਾਰ ਖੋਵੇ।

ਉਨ੍ਹਾਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਭਿਆਸ ਨੂੰ ਸਿਰਫ਼ ਇੱਕ ਵੋਟਰ ਵੈਰੀਫਿਕੇਸ਼ਨ ਪ੍ਰਕਿਰਿਆ ਵਜੋਂ ਨਾ ਦੇਖਣ, ਬਲਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਭਲਾਈ ਸਕੀਮਾਂ ਅਤੇ ਜਨਤਕ ਸੇਵਾਵਾਂ ਤੱਕ ਆਪਣੀ ਨਿਰੰਤਰ ਪਹੁੰਚ ਨੂੰ ਸੁਰੱਖਿਅਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਜੋਂ ਲੈਣ। ਅਮਨ ਅਰੋੜਾ ਨੇ ਅੱਗੇ ਜਾਣਕਾਰੀ ਦਿੱਤੀ ਕਿ ‘ਆਪ’ ਨੇ ਨਾਗਰਿਕਾਂ ਨੂੰ ਵੈਰੀਫਿਕੇਸ਼ਨ ਪ੍ਰਕਿਰਿਆ ਪੂਰੀ ਕਰਨ ਵਿੱਚ ਮਦਦ ਕਰਨ ਲਈ ਪੂਰੇ ਪੰਜਾਬ ਵਿੱਚ ਬੂਥ ਪੱਧਰ ਦੇ ਏਜੰਟ (ਬੀਐਲਏ-1 ਅਤੇ ਬੀਐਲਏ-2) ਤਾਇਨਾਤ ਕੀਤੇ ਹਨ। 

ਉਨ੍ਹਾਂ ਕਿਹਾ, ‘ਆਪ’ ਕਾਰਕਰਤਾ ਬੂਥ ਪੱਧਰ ‘ਤੇ ਵੋਟਰਾਂ ਦੀ ਕਿਸੇ ਵੀ ਦਸਤਾਵੇਜ਼ੀ ਜਾਂ ਪ੍ਰਕਿਰਿਆ ਸੰਬੰਧੀ ਲੋੜਾਂ ਵਿੱਚ ਮਦਦ ਕਰਨ ਲਈ ਉਪਲਬਧ ਹਨ ਤਾਂ ਜੋ ਕੋਈ ਵੀ ਅਸਲੀ ਵੋਟ ਕੱਟੀ ਨਾ ਜਾ ਸਕੇ।”

 

Tags: Aman Arora , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD