Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਐਕਸਪੋਰਟਰਾਂ ਨੂੰ 8.35 ਕਰੋੜ ਰੁਪਏ ਦਾ ਗ਼ਲਤ ਇਨਪੁਟ ਟੈਕਸ ਕ੍ਰੈਡਿਟ ਪਾਸ ਕੀਤਾ: ਹਰਪਾਲ ਸਿੰਘ ਚੀਮਾ

Harpal Singh Cheema, Advocate Harpal Singh Cheema, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 09 Jul 2026

Last updated on: Jul 09, 2026, 17:16 IST

ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਰਾਜ ਕਰ ਵਿਭਾਗ ਨੇ ਜਲੰਧਰ ਸਥਿਤ ਇੱਕ ਫਰਮ ਦੇ ਮਾਲਕ ਨੂੰ 55.35 ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਘੁਟਾਲੇ ਨੂੰ ਅੰਜਾਮ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ, "ਇਸ ਅਹਿਮ ਕਾਰਵਾਈ ਨੇ ਲਗਭਗ 8.35 ਕਰੋੜ ਰੁਪਏ ਦੇ ਇਨਪੁਟ ਟੈਕਸ ਕ੍ਰੈਡਿਟ ਦੇ ਫਰਜ਼ੀ ਲੈਣ-ਦੇਣ ਨੂੰ ਸਫਲਤਾਪੂਰਵਕ ਰੋਕਿਆ ਹੈ, ਜੋ ਕਿ ਗਲਤ ਇੰਟੀਗ੍ਰੇਟਿਡ ਜੀ.ਐਸ.ਟੀ. ਰਿਫੰਡ ਦਾਅਵਿਆਂ ਰਾਹੀਂ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾ ਰਿਹਾ ਸੀ।"

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਖੁਫੀਆ ਜਾਣਕਾਰੀ 'ਤੇ ਆਧਾਰਿਤ ਇਸ ਕਾਰਵਾਈ ਦਾ ਵੇਰਵਾ ਦਿੰਦਿਆਂ ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਰਾਜ ਜੀ.ਐਸ.ਟੀ. ਵਿਭਾਗ ਨੇ ਪੰਜਾਬ ਜੀ.ਐਸ.ਟੀ. ਐਕਟ, 2017 ਦੀ ਧਾਰਾ 69 ਦੇ ਤਹਿਤ ਜਲੰਧਰ ਦੀ ਮੈਸਰਜ਼ ਰੈਮਸਨਜ਼ ਕਾਰਪੋਰੇਸ਼ਨ (GSTIN 03BFDPB3574F1ZZ) ਦੇ ਮਾਲਕ ਭੁਪਿੰਦਰ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਡੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਫਰਮ ਮਾਲ ਦੀ ਅਸਲ ਸਪਲਾਈ ਕੀਤੇ ਬਿਨਾਂ ਜੀ.ਐਸ.ਟੀ. ਇਨਵੌਇਸ ਜਾਰੀ ਕਰਕੇ ਵੱਡੇ ਪੱਧਰ 'ਤੇ ਫਰਜ਼ੀ ਬਿਲਿੰਗ ਅਤੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਘੁਟਾਲੇ ਵਿੱਚ ਸ਼ਾਮਲ ਸੀ।"

ਘੁਟਾਲੇ ਦੇ ਵਿੱਤੀ ਪੈਮਾਨੇ 'ਤੇ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਇਸ ਫਰਮ ਨੇ ਲਗਭਗ 55.35 ਕਰੋੜ ਰੁਪਏ ਦੀ ਜਾਅਲੀ ਬਿਲਿੰਗ ਕੀਤੀ, ਜਿਸ ਦੇ ਸਿੱਟੇ ਵਜੋਂ ਲਗਭਗ 8.35 ਕਰੋੜ ਰੁਪਏ ਦਾ ਫਰਜ਼ੀ ਆਈ.ਟੀ.ਸੀ ਗਲਤ ਤਰੀਕੇ ਨਾਲ ਪ੍ਰਾਪਤ ਕੀਤਾ ਗਿਆ ਅਤੇ ਅੱਗੇ ਪਾਸ ਕੀਤਾ ਗਿਆ। ਇਸ ਫਰਜ਼ੀ ਆਈ.ਟੀ.ਸੀ ਦੀ ਵਰਤੋਂ ਕੁਝ ਨਿਰਮਾਣ ਫਰਮਾਂ ਦੁਆਰਾ ਨਿਰਯਾਤ 'ਤੇ ਭੁਗਤਾਨ ਕੀਤੇ ਗਏ ਆਈ.ਜੀ.ਐਸ.ਟੀ ਦੇ ਰਿਫੰਡ ਦਾਅਵੇ ਕਰਨ ਲਈ ਕੀਤੀ ਗਈ ਸੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਸਿੱਧਾ ਅਤੇ ਭਾਰੀ ਨੁਕਸਾਨ ਹੋਇਆ ਹੈ।"

ਕਾਰਵਾਈ ਦਾ ਵੇਰਵਾ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, "ਜਾਂਚ ਦੌਰਾਨ ਇਕੱਠੇ ਕੀਤੇ ਗਏ ਠੋਸ ਸਬੂਤਾਂ ਦੇ ਆਧਾਰ 'ਤੇ, ਜਲੰਧਰ ਵਿੱਚ ਰਾਜ ਕਰ ਵਿਭਾਗ ਦੀ ਇੱਕ ਵਿਸ਼ੇਸ਼ ਟੀਮ ਨੇ 9 ਜੁਲਾਈ, 2026 ਨੂੰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਘੁਟਾਲੇ ਵਿੱਚ ਸ਼ਾਮਲ ਅਪਰਾਧ ਪੰਜਾਬ ਜੀ.ਐਸ.ਟੀ. ਐਕਟ, 2017 ਦੀਆਂ ਸਖ਼ਤ ਧਾਰਾਵਾਂ ਤਹਿਤ ਗੈਰ-ਜ਼ਮਾਨਤੀ ਹਨ।"

ਜਾਂਚ ਦੇ ਅਗਲੇ ਪੜਾਅ ਬਾਰੇ ਦੱਸਦਿਆਂ ਚੀਮਾ ਨੇ ਕਿਹਾ, "ਇਸ ਮਾਮਲੇ ਵਿੱਚ ਸ਼ਾਮਿਲ ਹੋਰ ਵਿਅਕਤੀਆਂ ਦੇ ਪੂਰੇ ਨੈੱਟਵਰਕ ਦੀ ਪਛਾਣ ਕਰਨ, ਇਸ ਫਰਜ਼ੀ ਆਈ.ਟੀ.ਸੀ ਦੇ ਸਹੀ ਪ੍ਰਵਾਹ ਦਾ ਪਤਾ ਲਗਾਉਣ ਅਤੇ ਟੈਕਸ ਚੋਰੀ ਦੀ ਕੁੱਲ ਰਕਮ ਦਾ ਪਤਾ ਲਗਾਉਣ ਲਈ ਜਾਂਚ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ। ਇਸ ਘੁਟਾਲੇ ਵਿੱਚ ਸ਼ਾਮਲ ਪਾਏ ਗਏ ਸਾਰੇ ਵਿਅਕਤੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।"

ਟੈਕਸ ਧੋਖਾਧੜੀ ਪ੍ਰਤੀ ਪੰਜਾਬ ਸਰਕਾਰ ਦੇ ਸਖ਼ਤ ਰੁਖ਼ ਨੂੰ ਦੁਹਰਾਉਂਦਿਆਂ ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਰਾਜ ਸਰਕਾਰ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਸਰਕਾਰੀ ਮਾਲੀਏ ਦੀ ਰਾਖੀ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਫਰਜ਼ੀ ਇਨਵੌਇਸਿੰਗ, ਬੋਗਸ ਇਨਪੁਟ ਟੈਕਸ ਕ੍ਰੈਡਿਟ ਅਤੇ ਟੈਕਸ ਧੋਖਾਧੜੀ ਵਿੱਚ ਸ਼ਾਮਲ ਹਰ ਵਿਅਕਤੀ ਜਾਂ ਇਕਾਈ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ। 

ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨਾ ਸਿਰਫ਼ ਮਾਲੀਏ ਦਾ ਨੁਕਸਾਨ ਕਰਦੀਆਂ ਹਨ, ਸਗੋਂ ਇਮਾਨਦਾਰ ਟੈਕਸਦਾਤਾਵਾਂ ਲਈ ਇੱਕ ਗੈਰ-ਸਿਹਤਮੰਦ ਕਾਰੋਬਾਰੀ ਮਾਹੌਲ ਵੀ ਪੈਦਾ ਕਰਦੀਆਂ ਹਨ।" ਵਿੱਤ ਮੰਤਰੀ ਨੇ ਵਿਭਾਗ ਦੀ ਆਧੁਨਿਕ ਪਹੁੰਚ 'ਤੇ ਜ਼ੋਰ ਦਿੰਦਿਆਂ ਕਿਹਾ, "ਕਰ ਵਿਭਾਗ ਨੂੰ ਸਖ਼ਤੀ ਨਾਲ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੀ ਚੌਕਸੀ ਵਧਾਉਣ ਅਤੇ ਟੈਕਸ ਚੋਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ। 

ਅਸੀਂ ਖੁਫੀਆ ਜਾਣਕਾਰੀ-ਆਧਾਰਿਤ ਇਨਫੋਰਸਮੈਂਟ, ਉੱਨਤ ਡਾਟਾ ਵਿਸ਼ਲੇਸ਼ਣ ਅਤੇ ਟੈਕਸ ਚੋਰੀ ਦੇ ਸਾਰੇ ਨੈੱਟਵਰਕਾਂ ਵਿਰੁੱਧ ਤਾਲਮੇਲ ਬਣਾਉਂਦਿਆ ਜਾਂਚ ਰਾਹੀਂ ਸਰਕਾਰੀ ਮਾਲੀਏ ਦੀ ਰਾਖੀ ਲਈ ਵਚਨਬੱਧ ਹਾਂ।"

 

Tags: Harpal Singh Cheema , Advocate Harpal Singh Cheema , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD