Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ 'ਚ 892 ਆਧੁਨਿਕ ਆਂਗਣਵਾੜੀ ਕੇਂਦਰ ਤਿਆਰ, 132 ਜਲਦ ਹੋਣਗੇ ਮੁਕੰਮਲ

Dr Baljit Kaur, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 09 Jul 2026

Last updated on: Jul 09, 2026, 17:25 IST

ਪੰਜਾਬ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਮੁਕੰਮਲ ਕਰ ਲਿਆ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਵਿੱਚ ਬਾਲ-ਅਨੁਕੂਲ ਬੁਨਿਆਦੀ ਢਾਂਚੇ ਦਾ ਤੇਜ਼ੀ ਨਾਲ ਵਿਸਥਾਰ ਕੀਤਾ ਜਾ ਰਿਹਾ ਹੈ, ਇਸੇ ਲੜੀ ਤਹਿਤ 132 ਹੋਰ ਆਂਗਣਵਾੜੀ ਕੇਂਦਰ ਉਸਾਰੀ ਦੇ ਅੰਤਿਮ ਪੜਾਅ ਵਿੱਚ ਹਨ। ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਪੰਜਾਬ ਭਰ ਦੇ ਬੱਚਿਆਂ ਨੂੰ ਸੁਰੱਖਿਅਤ, ਆਧੁਨਿਕ ਅਤੇ ਮਹਿੰਗੇ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਵਧੀਆ ਸ਼ੁਰੂਆਤੀ ਸਿੱਖਿਆ ਮਾਹੌਲ ਅਤੇ ਖੇਡ-ਖੇਡ ਵਿੱਚ ਸਿੱਖਿਣ ਦੇ ਮੌਕੇ ਮਿਲਣ।

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ,“ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 1024 ਨਵੇਂ ਆਂਗਣਵਾੜੀ ਕੇਂਦਰ ਬਣਾਉਣ ਦਾ ਟੀਚਾ ਰੱਖਿਆ ਸੀ। 892 ਕੇਂਦਰਾਂ ਦੀ ਉਸਾਰੀ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ, ਜਦੋਂ ਕਿ ਬਾਕੀ ਰਹਿੰਦੇ 132 ਕੇਂਦਰ ਉਸਾਰੀ ਦੇ ਅੰਤਿਮ ਪੜਾਅ ਵਿੱਚ ਹਨ ਅਤੇ ਜਲਦ ਹੀ ਪੂਰੇ ਕਰਕੇ ਸੂਬੇ ਦੇ ਬੱਚਿਆਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ।”

ਪੰਜਾਬ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰੇਕ ਬੱਚੇ ਲਈ, ਭਾਵੇਂ ਉਸਦਾ ਕੋਈ ਵੀ ਆਰਥਿਕ ਪਿਛੋਕੜ ਹੋਵੇ, ਮਹਿੰਗੇ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਮਿਆਰੀ ਸ਼ੁਰੂਆਤੀ ਸਿੱਖਿਆ ਮਾਹੌਲ ਅਤੇ ਖੇਡ-ਅਧਾਰਤ ਸਿੱਖਿਆ ਦੇ ਮੌਕੇ ਮਿਲਣ । ਪੰਜਾਬ ਦੇ ਬੱਚਿਆਂ ਲਈ ਇੱਕ ਉੱਜਵਲ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੇ ਰਾਹ ਵਿੱਚ ਫੰਡਾਂ ਦੀ ਕੋਈ ਕਮੀ ਅੜਿੱਕਾ ਨਹੀਂ ਬਣਨ ਦਿੱਤੀ ਜਾਵੇਗੀ।’’

ਮੰਤਰੀ ਨੇ ਕਿਹਾ,“ਬੱਚੇ ਦੇਸ਼ ਦੀ ਵਡਮੁੱਲੀ ਧਰੋਹਰ ਹਨ। ਹਰੇਕ ਬੱਚਾ ਸੁਰੱਖਿਅਤ, ਅਨੰਦਮਈ ਅਤੇ ਰਚਨਾਤਮਕ ਵਾਤਾਵਰਣ ਦਾ ਹੱਕਦਾਰ ਹੈ, ਜਿੱਥੇ ਉਹ ਸਿੱਖ ਸਕਦਾ ਹੈ, ਖੇਡ ਸਕਦਾ ਹੈ ਅਤੇ ਆਪਣੀ ਪੂਰੀ ਸਮਰੱਥਾ ਨੂੰ ਸਾਕਾਰ ਕਰ ਸਕਦਾ ਹੈ। ਸਾਡੀ ਸਰਕਾਰ ਹਰ ਬੱਚੇ ਲਈ ਬਰਾਬਰ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ, ਭਾਵੇਂ ਉਸਦਾ ਸਮਾਜਿਕ-ਆਰਥਿਕ ਪਿਛੋਕੜ ਕੁਝ ਵੀ ਹੋਵੇ।”

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਇਹ ਨਵੇਂ ਆਂਗਣਵਾੜੀ ਕੇਂਦਰ ਇੱਟਾਂ-ਬੱਜਰੀ ਦੀਆਂ ਇਮਾਰਤਾਂ ਤੋਂ ਕਿਤੇ ਵਧ ਹਨ। ਇਹ ਉਹ ਸਥਾਨ ਹਨ, ਜਿੱਥੇ ਪੇਂਡੂ ਅਤੇ ਪਛੜੇ ਪਰਿਵਾਰਾਂ ਦੇ ਬੱਚਿਆਂ ਦੇ ਸੁਪਨੇ ਵੀ ਵਧਣ-ਫੁੱਲਣਗੇ। ਉਨ੍ਹਾਂ ਕਿਹਾ ਕਿ ਸਾਫ਼, ਸੁਰੱਖਿਅਤ ਅਤੇ ਸੁਹਿਰਦ ਨਜ਼ਰਸਾਨੀ  ਵਾਲੇ ਮਾਹੌਲ ਵਿੱਚ ਸਿੱਖਣ ਅਤੇ ਖੇਡਣ ਦੌਰਾਨ ਬੱਚੇ ਦੇ ਚਿਹਰੇ ’ਤੇ ਮੁਸਕਰਾਹਟ ਆਉਣਾ ਕਿਸੇ ਵੀ ਸਰਕਾਰ ਲਈ ਸਭ ਤੋਂ ਵੱਡਾ ਇਨਾਮ ਹੈ।’’

ਉਨ੍ਹਾਂ ਅੱਗੇ ਕਿਹਾ,“ਇਹ ਕੇਂਦਰ ਕੁਪੋਸ਼ਣ ਨਾਲ ਨਜਿੱਠਣ, ਬੱਚਿਆਂ ਦੀ ਸਿਹਤ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਸਰੀਰਕ ਅਤੇ ਬੋਧਿਕ ਵਿਕਾਸ ਨੂੰ ਹੁਲਾਰ ਦੇਣ ਲਈ ਵੀ ਅਹਿਮ ਭੂਮਿਕਾ ਨਿਭਾਉਣਗੇ।” ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਸਾਰੇ ਨਵੇਂ ਆਂਗਣਵਾੜੀ ਕੇਂਦਰ ਨਿਰਧਾਰਤ ਗੁਣਵੱਤਾ ਮਾਪਦੰਡਾਂ ਅਨੁਸਾਰ ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਸੁਰੱਖਿਅਤ, ਬਾਲ-ਅਨੁਕੂਲ ਅਤੇ ਸਮਾਵੇਸ਼ੀ ਬੁਨਿਆਦੀ ਢਾਂਚਾ ਬਣਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। 

ਮਿਸ਼ਨ ਸਕਸ਼ਮ ਦੇ ਤਹਿਤ, ਹਰੇਕ ਆਂਗਣਵਾੜੀ ਕੇਂਦਰ ਲਈ 10 ਲੱਖ ਰੁਪਏ ਜਾਰੀ ਕੀਤੇ ਗਏ ਹਨ ਤਾਂ ਜੋ ਬੈਠਣ ਦੇ ਢੁਕਵੇਂ ਪ੍ਰਬੰਧ, ਪੀਣ ਵਾਲਾ ਸਾਫ਼-ਸੁਰੱਖਿਅਤ ਪਾਣੀ, ਆਧੁਨਿਕ ਸੈਨੀਟੇਸ਼ਨ ਸਹੂਲਤਾਂ ਅਤੇ ਅਜਿਹੀਆਂ ਸਿੱਖਣ ਥਾਵਾਂ ਵਿਕਸਿਤ ਕੀਤੀਆਂ ਜਾ ਸਕਣ ਜਿੱਥੇ ਬੱਚਿਆਂ ਦਾ ਸੰਪੂਰਨ ਵਿਕਾਸ ਹੋ ਸਕੇ।” ਮੰਤਰੀ ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ,“ਪੰਜਾਬ ਸਰਕਾਰ ਬੱਚਿਆਂ ਲਈ ਆਲਮੀ ਪੱਧਰ ਦੀ ਮਿਆਰੀ ਸ਼ੁਰੂਆਤੀ ਦੇਖਭਾਲ ਅਤੇ ਸਿੱਖਿਆ ਵਿੱਚ ਨਿਵੇਸ਼ ਕਰਕੇ ਭਵਿੱਖ ਲਈ ਇੱਕ ਮਜ਼ਬੂਤ ਅਧਾਰ ਬਣਾਉਣ ਦੀ ਆਪਣੀ ਵਚਨਬੱਧਤਾ ’ਤੇ ਡੱਟ ਕੇ ਖੜ੍ਹੀ ਹੈ। 

ਇਹ ਆਧੁਨਿਕ ਆਂਗਣਵਾੜੀ ਕੇਂਦਰ ਇਹ ਯਕੀਨੀ ਬਣਾਉਣਗੇ ਕਿ ਹਰੇਕ ਬੱਚੇ ਨੂੰ ਪਾਲਣ-ਪੋਸ਼ਣ ਵਾਲਾ ਵਾਤਾਵਰਣ ਅਤੇ  ਸਿਹਤਮੰਦ, ਆਤਮਵਿਸ਼ਵਾਸੀ  ਨਾਗਰਿਕ ਬਣਨ ਦਾ ਬਰਾਬਰ ਮੌਕਾ ਮਿਲੇ।’’

 

Tags: Dr Baljit Kaur , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD