Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੁਰਮੀਤ ਸਿੰਘ ਖੁੱਡੀਆਂ ਅਤੇ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਖੁੱਡੀਆਂ ਅਤੇ ਉਨ੍ਹਾਂ ਦੇ ਜੰਮੂ-ਕਸ਼ਮੀਰ ਦੇ ਹਮਰੁਤਬਾ ਨੇ ਦੋਵਾਂ ਸੂਬਿਆਂ ਦੇ ਕਿਸਾਨਾਂ ਦੀ ਬਿਹਤਰੀ ਲਈ ਸੰਭਾਵਨਾਵਾਂ ਤਲਾਸ਼ੀਆਂ

Gurmeet Khudian, Gurmeet Singh Khudian, AAP Punjab, Punjab, Punjab News, Latest Punjab News, Satish Sharma, Jammu and Kashmir National Conference, National Conference

Gurpreet Singh

Gurpreet Singh

5 Dariya News

ਚੰਡੀਗੜ੍ਹ , 09 Jul 2026

Last updated on: Jul 09, 2026, 17:42 IST

ਡੇਅਰੀ ਅਤੇ ਪਸ਼ੂਧਨ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸ਼੍ਰੀ ਸਤੀਸ਼ ਸ਼ਰਮਾ ਨੇ ਅੱਜ ਇੱਥੇ ਕਿਸਾਨ ਭਵਨ ਵਿਖੇ ਦੋਵਾਂ ਰਾਜਾਂ ਦੇ ਕਿਸਾਨਾਂ ਦੀ ਬਿਹਤਰੀ ਲਈ ਅੰਤਰਰਾਜੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼੍ਰੀ ਸਤੀਸ਼ ਸ਼ਰਮਾ ਦੀ ਅਗਵਾਈ ਵਾਲੇ ਜੰਮੂ-ਕਸ਼ਮੀਰ ਦੇ ਵਫ਼ਦ ਦਾ ਨਿੱਘਾ ਸਵਾਗਤ ਕੀਤਾ। 

ਜ਼ਿਕਰਯੋਗ ਹੈ ਕਿ ਸਤੀਸ਼ ਸ਼ਰਮਾ ਕੋਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਟਰਾਂਸਪੋਰਟ, ਸਾਇੰਸ ਅਤੇ ਤਕਨਾਲੋਜੀ, ਸੂਚਨਾ ਤਕਨਾਲੋਜੀ, ਯੁਵਕ ਸੇਵਾਵਾਂ ਅਤੇ ਖੇਡਾਂ ਵਿਭਾਗ ਹਨ। ਇਸ ਮੀਟਿੰਗ ਦੌਰਾਨ ਪੰਜਾਬ ਅਤੇ ਜੰਮੂ-ਕਸ਼ਮੀਰ ਦਰਮਿਆਨ ਪਸ਼ੂ-ਧਨ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਦੋਵਾਂ ਰਾਜਾਂ ਦੇ ਆਪਸੀ ਸਹਿਯੋਗ ਦੇ ਮੌਕਿਆਂ ਦੀ ਤਲਾਸ਼ ਕੀਤੀ ਗਈ।

ਸ. ਖੁੱਡੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੰਘੀ ਢਾਂਚੇ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਜ਼ੋਰ ਦੇ ਕੇ ਕਿਹਾ ਕਿ ਖੇਤੀਬਾੜੀ ਅਤੇ ਪਸ਼ੂ ਪਾਲਣ ਵਿੱਚ ਉੱਤਮ ਅਭਿਆਸਾਂ ਨੂੰ ਸਾਂਝਾ ਕਰਨਾ ਦੇਸ਼ ਦੇ ਵਿਕਾਸ ਲਈ ਬਹੁਤ ਲਾਹੇਵੰਦ ਅਤੇ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਮੋਹਰੀ ਦੁੱਧ ਉਤਪਾਦਕ ਸੂਬਿਆਂ ਵਿੱਚ ਸ਼ੁਮਾਰ ਹੈ, ਇਸੇ ਲਈ ਇਹ ਵਿਚਾਰ-ਚਰਚਾ ਦੁੱਧ ਦੇ ਉਤਪਾਦਨ ਨੂੰ ਵਧਾਉਣ, ਪਸ਼ੂਧਨ ਦੇ ਨਸਲ ਸੁਧਾਰ ਅਤੇ ਪਸ਼ੂ ਸਿਹਤ-ਸੰਭਾਲ ਢਾਂਚੇ ਨੂੰ ਹੋਰ ਮਜ਼ਬੂਤ ਕਰਨ ’ਤੇ ਕੇਂਦ੍ਰਿਤ ਰਹੀ।

ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਨੇ ਪਸ਼ੂਆਂ ਦੀ ਸਿਹਤ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਸਬਸਿਡੀਆਂ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਡਿਜੀਟਲ ਪਲੇਟਫਾਰਮਾਂ ਦੀ ਵਰਤੋਂ ਕਰਨ ਦਾ ਪ੍ਰਸਤਾਵ ਰੱਖਿਆ। ਸ਼੍ਰੀ ਸ਼ਰਮਾ ਨੇ ਪੰਜਾਬ ਦੇ ਆਪਣੇ ਵੱਲੋਂ ਸਾਂਝੀ ਕੀਤੀ ਅਹਿਮ ਜਾਣਕਾਰੀ ਦੀ ਵੀ ਸ਼ਲਾਘਾ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਪਸ਼ੂ ਪਾਲਣ ਖੇਤਰ ਵਿੱਚ ਢਾਂਚਾਗਤ ਸਹਿਯੋਗ ਦੋਵਾਂ ਸੂਬਿਆਂ ਦੇ ਕਿਸਾਨਾਂ ਲਈ ਲਾਹੇਵੰਦ ਸਾਬਤ ਹੋਵੇਗਾ।

 

Tags: Gurmeet Khudian , Gurmeet Singh Khudian , AAP Punjab , Punjab , Punjab News , Latest Punjab News , Satish Sharma , Jammu and Kashmir National Conference , National Conference

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD