Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਗਰ ਨਿਗਮ ਵਿੱਚ ਸ਼ਾਮਲ ਇਲਾਕੇ ਦੇ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ, ਸਰਕਾਰ ਤੁਰੰਤ ਹੱਲ ਕਰੇ: ਕੁਲਜੀਤ ਸਿੰਘ ਬੇਦੀ

Kuljit Singh Bedi, Mohali Municipal Corporation, SAS Nagar, Mohali, Sahibzada Ajit Singh Nagar, Punjab Congress, Punjab, Punjab News, Latest Punjab News

Gurpreet Singh

Gurpreet Singh

5 Dariya News

ਮੋਹਾਲੀ , 09 Jul 2026

Last updated on: Jul 09, 2026, 17:58 IST

ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਨਗਰ ਨਿਗਮ ਦੀ ਹੱਦ ਵਿੱਚ ਸ਼ਾਮਲ ਕੀਤੇ ਗਏ ਪਿੰਡਾਂ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਲੈ ਕੇ ਨਗਰ ਨਿਗਮ ਕਮਿਸ਼ਨਰ ਨੂੰ ਪੱਤਰ ਲਿਖਦਿਆਂ ਮੰਗ ਕੀਤੀ ਹੈ ਕਿ ਇਨ੍ਹਾਂ ਇਲਾਕਿਆਂ ਨੂੰ ਤੁਰੰਤ ਨਗਰ ਨਿਗਮ ਵੱਲੋਂ ਟੇਕਓਵਰ ਕਰਕੇ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡ ਜਾਰੀ ਕੀਤੇ ਜਾਣ। ਉਨ੍ਹਾਂ ਇਸ ਪੱਤਰ ਦੀਆਂ ਕਾਪੀਆਂ ਸਕੱਤਰ, ਲੋਕਲ ਗਵਰਨਮੈਂਟ ਵਿਭਾਗ, ਪੰਜਾਬ ਅਤੇ ਚੀਫ਼ ਐਡਮਿਨਿਸਟਰੇਟਰ, ਗਮਾਡਾ ਨੂੰ ਵੀ ਭੇਜੀਆਂ ਹਨ।

ਬੇਦੀ ਨੇ ਕਿਹਾ ਕਿ ਸਰਕਾਰ ਵੱਲੋਂ ਨਗਰ ਨਿਗਮ ਵਿੱਚ ਸ਼ਾਮਲ ਕੀਤੇ ਜਾਣ ਤੋਂ ਬਾਅਦ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ, ਪਰ ਅਜੇ ਤੱਕ ਪ੍ਰਸ਼ਾਸਨਿਕ ਪੱਧਰ 'ਤੇ ਸਥਿਤੀ ਸਪੱਸ਼ਟ ਨਹੀਂ ਹੋ ਸਕੀ। ਇਸ ਕਾਰਨ ਬਲੌਂਗੀ, ਬਲੋਮਾਜਰਾ, ਬਲਿਆਲੀ, ਚੱਪੜਚਿੜੀ ਖੁਰਦ, ਚੱਪੜਚਿੜੀ ਕਲਾਂ, ਲਖਨੌਰ, ਸੁਖਗੜ, ਸੰਭਾਲਕੀ, ਨਾਨੂ ਮਾਜਰਾ, ਰੁੜਕਾਂ, ਚਿੱਲਾ ਅਤੇ ਹੋਰ ਸ਼ਾਮਲ ਪਿੰਡਾਂ ਦੇ ਨਾਲ-ਨਾਲ ਆਈਟੀ ਸਿਟੀ (ਸੈਕਟਰ-82), ਟੀ.ਡੀ.ਆਈ. ਅਤੇ ਏਰੋਸਿਟੀ ਨਾਲ ਸਬੰਧਤ ਇਲਾਕਿਆਂ ਦੇ ਲੋਕ ਬੁਨਿਆਦੀ ਸਹੂਲਤਾਂ ਲਈ ਖੱਜਲ-ਖੁਆਰ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਵਿੱਚ ਸਫ਼ਾਈ ਪ੍ਰਬੰਧ, ਸੀਵਰੇਜ, ਕੂੜਾ ਚੁੱਕਣ ਅਤੇ ਹੋਰ ਨਾਗਰਿਕ ਸਹੂਲਤਾਂ ਦੀ ਘਾਟ ਕਾਰਨ ਲੋਕਾਂ ਨੂੰ ਰੋਜ਼ਾਨਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਚਾਇਤਾਂ ਭੰਗ ਹੋਣ ਕਾਰਨ ਲੋਕਾਂ ਨੂੰ ਇਹ ਵੀ ਸਮਝ ਨਹੀਂ ਆ ਰਹੀ ਕਿ ਆਪਣੀਆਂ ਸਮੱਸਿਆਵਾਂ ਦਾ ਹੱਲ ਕਿਸ ਵਿਭਾਗ ਕੋਲ ਕਰਵਾਇਆ ਜਾਵੇ। 

ਉਨ੍ਹਾਂ ਕਿਹਾ ਕਿ ਨਗਰ ਨਿਗਮ ਕੋਲ ਵੀ ਲੋੜੀਂਦੇ ਫੰਡ ਅਤੇ ਅਧਿਕਾਰ ਨਾ ਹੋਣ ਕਰਕੇ ਚੁਣੇ ਹੋਏ ਨੁਮਾਇੰਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਅਸਮਰੱਥ ਹਨ। ਬੇਦੀ ਨੇ ਕਿਹਾ ਕਿ ਸਰਕਾਰ ਵੱਲੋਂ ਨਗਰ ਨਿਗਮ ਵਿੱਚ ਸ਼ਾਮਲ ਇਲਾਕਿਆਂ ਲਈ ਫੰਡ ਮੁਹੱਈਆ ਕਰਵਾਉਣ ਅਤੇ ਗਮਾਡਾ ਤੇ ਨਗਰ ਨਿਗਮ ਵਿਚਕਾਰ ਕੰਮਾਂ ਦੀ ਜ਼ਿੰਮੇਵਾਰੀ ਤੈਅ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਕਈ ਮਹੀਨੇ ਬੀਤਣ ਦੇ ਬਾਵਜੂਦ ਇਸ ਸਬੰਧੀ ਕੋਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕਿਆ ਗਿਆ। 

ਉਨ੍ਹਾਂ ਕਿਹਾ ਕਿ ਇਸ ਕਾਰਨ ਪਿੰਡਾਂ ਦੇ ਲੋਕਾਂ ਵਿੱਚ ਨਿਰਾਸ਼ਾ ਵਧ ਰਹੀ ਹੈ ਅਤੇ ਉਹ ਆਪਣੇ ਆਪ ਨੂੰ ਪ੍ਰਸ਼ਾਸਨਿਕ ਭੰਬਲਭੂਸੇ ਵਿੱਚ ਫਸਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਨਗਰ ਨਿਗਮ ਵਿੱਚ ਸ਼ਾਮਲ ਸਾਰੇ ਪਿੰਡਾਂ ਨੂੰ ਤੁਰੰਤ ਟੇਕਓਵਰ ਕਰਕੇ ਵਿਕਾਸ ਲਈ ਲੋੜੀਂਦੇ ਫੰਡ ਜਾਰੀ ਕੀਤੇ ਜਾਣ। 

ਇਸ ਦੇ ਨਾਲ ਸਫ਼ਾਈ, ਸੀਵਰੇਜ, ਸੜਕਾਂ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਜਲਦ ਬਹਾਲ ਕੀਤਾ ਜਾਵੇ। ਬੇਦੀ ਨੇ ਕਿਹਾ ਕਿ ਗਮਾਡਾ ਅਤੇ ਨਗਰ ਨਿਗਮ ਵਿਚਕਾਰ ਜ਼ਿੰਮੇਵਾਰੀਆਂ ਨੂੰ ਸਪੱਸ਼ਟ ਕਰਕੇ ਚੁਣੇ ਹੋਏ ਨੁਮਾਇੰਦਿਆਂ ਨੂੰ ਵਿਕਾਸ ਕਾਰਜ ਕਰਵਾਉਣ ਲਈ ਲੋੜੀਂਦਾ ਪ੍ਰਸ਼ਾਸਨਿਕ ਸਹਿਯੋਗ ਅਤੇ ਫੰਡ ਮੁਹੱਈਆ ਕਰਵਾਉਣੇ ਸਮੇਂ ਦੀ ਲੋੜ ਹਨ।

ਉਨ੍ਹਾਂ ਕਿਹਾ ਕਿ ਮੋਹਾਲੀ ਇੱਕ ਤੇਜ਼ੀ ਨਾਲ ਵਿਕਸਤ ਹੋ ਰਿਹਾ ਸ਼ਹਿਰ ਹੈ ਅਤੇ ਏਅਰਪੋਰਟ ਨਾਲ ਲੱਗਦੇ ਇਹ ਇਲਾਕੇ ਵੀ ਇਸ ਦਾ ਅਹਿਮ ਹਿੱਸਾ ਹਨ। ਅਜਿਹੇ ਵਿੱਚ ਇੱਥੋਂ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਰੱਖਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਉਨ੍ਹਾਂ ਉਮੀਦ ਜਤਾਈ ਕਿ ਸਰਕਾਰ ਅਤੇ ਪ੍ਰਸ਼ਾਸਨ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇ ਕੇ ਲੋਕਾਂ ਨੂੰ ਰਾਹਤ ਪ੍ਰਦਾਨ ਕਰਨਗੇ।

 

Tags: Kuljit Singh Bedi , Mohali Municipal Corporation , SAS Nagar , Mohali , Sahibzada Ajit Singh Nagar , Punjab Congress , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD