Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਸ਼ੇਸ਼ ਕਾਰਗੁਜ਼ਾਰੀ ਲਈ ਦੋ ਬੀ.ਐੱਲ.ਓਜ਼ ਨੂੰ ਜਿਲ੍ਹਾ ਚੋਣ ਅਫ਼ਸਰ ਨੇ ਪ੍ਰਸ਼ੰਸਾ ਪੱਤਰ ਨਾਲ ਕੀਤਾ ਸਨਮਾਨਿਤ

Rahul Chaba, DC Faridkot, Deputy Commissioner Faridkot, Faridkot, Punjab, Punjab News, Latest Punjab News

Gurpreet Singh

Gurpreet Singh

5 Dariya News

ਫ਼ਰੀਦਕੋਟ , 09 Jul 2026

Last updated on: Jul 09, 2026, 18:01 IST

ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਗਈ ਸਪੈਸ਼ਲ ਇੰਟੈਂਸਿਵ ਰੀਵਿਜ਼ਨ  ਮੁਹਿੰਮ ਨੂੰ ਸਮੇਂ ਤੋਂ ਪਹਿਲਾਂ ਸਫ਼ਲਤਾਪੂਰਵਕ ਮੁਕੰਮਲ ਕਰਨ ਵਾਲੇ ਜ਼ਿਲ੍ਹਾ ਫ਼ਰੀਦਕੋਟ ਦੇ ਦੋ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼.) ਨੂੰ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵੱਲੋਂ ਜਾਰੀ ਪ੍ਰਸ਼ੰਸਾ ਪੱਤਰ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਚਾਬਾ ਨੇ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਕੇਸ਼ਵ ਗੋਇਲ ਅਤੇ ਚੋਣ ਤਹਿਸੀਲਦਾਰ ਮੈਡਮ ਪੂਨਮ ਸਿੱਧੂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਸਨਮਾਨਿਤ ਹੋਣ ਵਾਲਿਆਂ ਵਿੱਚ ਵਿਧਾਨ ਸਭਾ ਹਲਕਾ 88-ਕੋਟਕਪੂਰਾ ਦੇ ਬੂਥ ਨੰਬਰ-28, ਸਰਕਾਰੀ ਪ੍ਰਾਇਮਰੀ ਸਕੂਲ ਬੀੜ ਸਿੱਖਾਂ ਵਾਲਾ ਦੇ ਬੀ.ਐੱਲ.ਓ. ਸ੍ਰੀ ਜਗਮੋਹਨ ਸਿੰਘ (ਈ.ਟੀ.ਟੀ. ਅਧਿਆਪਕ) ਅਤੇ ਵਿਧਾਨ ਸਭਾ ਹਲਕਾ 89-ਜੈਤੋਂ (ਅ.ਜ.) ਦੇ ਬੂਥ ਨੰਬਰ-154, ਸਰਕਾਰੀ ਐਲੀਮੈਂਟਰੀ ਸਕੂਲ ਵਾੜਾ ਭਾਈ ਕਾ ਦੇ ਬੀ.ਐੱਲ.ਓ. ਸ੍ਰੀ ਰਾਜਿੰਦਰ ਕੁਮਾਰ (ਈ.ਟੀ.ਟੀ. ਅਧਿਆਪਕ) ਸ਼ਾਮਲ ਹਨ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ  ਸ੍ਰੀ ਰਾਹੁਲ ਚਾਬਾ ਨੇ ਦੋਵਾਂ ਬੀ.ਐੱਲ.ਓਜ਼ ਦੀ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਹਾਸਲ ਕੀਤੀ। 

ਸ੍ਰੀ ਜਗਮੋਹਨ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਅੱਠ ਸਾਲਾਂ ਤੋਂ ਬੀ.ਐੱਲ.ਓ. ਵਜੋਂ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਵੱਲੋਂ ਪ੍ਰੀ-ਐੱਸ.ਆਈ.ਆਰ. ਦੌਰਾਨ ਹੀ ਵੋਟਰਾਂ ਦੇ ਦਸਤਾਵੇਜ਼ ਅਤੇ ਫੋਟੋਆਂ ਇਕੱਠੀਆਂ ਕਰ ਲਈਆਂ ਗਈਆਂ ਸਨ। ਇਸ ਤੋਂ ਇਲਾਵਾ ਵੋਟਰਾਂ ਨਾਲ ਸੰਪਰਕ ਬਣਾਈ ਰੱਖਣ ਲਈ ਵਟਸਐਪ ਗਰੁੱਪ ਬਣਾਏ ਗਏ, ਜਿਨ੍ਹਾਂ ਰਾਹੀਂ ਲਗਾਤਾਰ ਜਾਣਕਾਰੀ ਸਾਂਝੀ ਕੀਤੀ ਗਈ। 

ਇਸ ਯੋਜਨਾਬੱਧ ਕਾਰਜਸ਼ੈਲੀ ਸਦਕਾ ਇਨਿਊਮਰੇਸ਼ਨ ਫਾਰਮਾਂ ਦੀ ਵੰਡ, ਮੈਪਿੰਗ ਅਤੇ ਹੋਰ ਪ੍ਰਕਿਰਿਆ ਨਿਰਧਾਰਿਤ ਸਮੇਂ ਤੋਂ ਪਹਿਲਾਂ 100 ਫ਼ੀਸਦੀ ਮੁਕੰਮਲ ਕਰ ਲਈ ਗਈ। ਸ੍ਰੀ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਬੂਥ ਵਿੱਚ 1157 ਵੋਟਰ ਦਰਜ ਸਨ। ਉਨ੍ਹਾਂ ਵੱਲੋਂ ਇਨਿਊਮਰੇਸ਼ਨ ਫਾਰਮਾਂ ਦੀ ਪਰਿਵਾਰ ਅਤੇ ਮਕਾਨ ਅਨੁਸਾਰ ਪਹਿਲਾਂ ਹੀ ਛਾਂਟੀ ਕਰ ਲਈ ਗਈ ਸੀ, ਜਿਸ ਨਾਲ ਵੰਡ ਅਤੇ ਡਿਜੀਟਾਈਜ਼ੇਸ਼ਨ ਦਾ ਕੰਮ ਤੇਜ਼ੀ ਨਾਲ ਸੰਪੰਨ ਹੋਇਆ। 

ਅਣ-ਮੈਪਡ ਵੋਟਰਾਂ ਤੱਕ ਘਰ-ਘਰ ਪਹੁੰਚ ਕਰਕੇ ਮੈਪਿੰਗ ਅਤੇ ਡਿਜੀਟਾਈਜ਼ੇਸ਼ਨ ਵੀ ਪੂਰੀ ਕੀਤੀ ਗਈ। ਇਸ ਦੇ ਨਾਲ ਹੀ ਗੈਰ ਹਾਜ਼ਰ, ਤਬਦੀਲ, ਮ੍ਰਿਤਕ ਜਾਂ ਦੋ ਵਾਰ ਦਰਜ ਵੋਟਰਾਂ ਦੀ ਪਛਾਣ ਕਰਕੇ ਲੋੜੀਂਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਵੱਲੋਂ ਵੀ ਸਮੁੱਚੀ ਪ੍ਰਕਿਰਿਆ ਨਿਰਧਾਰਿਤ ਸਮੇਂ ਤੋਂ ਪਹਿਲਾਂ 100 ਫ਼ੀਸਦੀ ਪੂਰੀ ਕਰ ਲਈ ਗਈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੋਵਾਂ ਬੀ.ਐੱਲ.ਓਜ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਸੁਚੱਜੀ ਕਾਰਜ ਪ੍ਰਣਾਲੀ ਹੋਰਨਾਂ ਬੀ.ਐੱਲ.ਓਜ਼ ਲਈ ਵੀ ਪ੍ਰੇਰਣਾ ਸਰੋਤ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਸਹੀ ਅਤੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਬੀ.ਐੱਲ.ਓਜ਼ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।

 

Tags: Rahul Chaba , DC Faridkot , Deputy Commissioner Faridkot , Faridkot , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD