Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ

ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

Jai Krishan Rouri, Jai Krishan, Jai Krishan Singh Rouri, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਗੜ੍ਹਸ਼ੰਕਰ (ਹੁਸ਼ਿਆਰਪੁਰ) , 09 Jul 2026

Last updated on: Jul 09, 2026, 18:19 IST

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਸੋਲੀ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ।ਲੋਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮਕਸਦ ਲੋਕਾਂ ਦੀਆਂ ਮੁਸ਼ਕਲਾਂ ਨੂੰ ਮੌਕੇ 'ਤੇ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਕਰਨਾ ਹੈ, ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣ ਪੈਣ। ਇਸ ਮੌਕੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਦੀਆਂ ਸੜਕਾਂ ਦੇ ਨਿਰਮਾਣ ਅਤੇ ਸੁਧਾਰ ਲਈ 60 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ। 

ਉਨ੍ਹਾਂ ਕਿਹਾ ਕਿ ਇਸ ਗ੍ਰਾਂਟ ਨਾਲ ਪਿੰਡ ਦੀਆਂ ਸੜਕਾਂ ਨੂੰ ਮਜ਼ਬੂਤ ਅਤੇ ਸੁਵਿਧਾਜਨਕ ਬਣਾਇਆ ਜਾਵੇਗਾ, ਜਿਸ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ। ਸ. ਜੈ ਕ੍ਰਿਸ਼ਨ ਸਿੰਘ ਰੋੜੀ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਉੱਚ ਗੁਣਵੱਤਾ ਅਤੇ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ। ਪਿੰਡ ਵਾਸੀਆਂ ਨੇ ਡਿਪਟੀ ਸਪੀਕਰ ਰੋੜੀ ਦਾ ਨਿੱਘਾ ਸਵਾਗਤ ਕਰਦਿਆਂ ਸੜਕਾਂ ਲਈ 60 ਲੱਖ ਰੁਪਏ ਦੀ ਗ੍ਰਾਂਟ ਦੇਣ 'ਤੇ ਧੰਨਵਾਦ ਕੀਤਾ। 

ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡ ਦੀਆਂ ਲੰਬੇ ਸਮੇਂ ਤੋਂ ਲੰਬਿਤ ਵਿਕਾਸ ਲੋੜਾਂ ਪੂਰੀਆਂ ਹੋਣਗੀਆਂ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਇਸ ਦਾ ਸਿੱਧਾ ਲਾਭ ਮਿਲੇਗਾ। ਇਸ ਮੌਕੇ ਲੋਕ ਮਿਲਣੀ ਦੌਰਾਨ ਹੋਰ ਵੀ ਕਈ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਡਿਪਟੀ ਸਪੀਕਰ ਨੇ ਲੋਕਾਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।

ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪੰਚਾਇਤ ਮੈਂਬਰਾਂ, ਸਮਾਜ ਸੇਵੀਆਂ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।

 

Tags: Jai Krishan Rouri , Jai Krishan , Jai Krishan Singh Rouri , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD