Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਵਿੱਚ ਸੀਰੀਅਲ ਬੰਬ ਧਮਾਕਿਆਂ ਨੂੰ ਲੈ ਕੇ ਵੜਿੰਗ ਨੇ ਮੰਗਿਆ ਭਗਵੰਤ ਮਾਨ ਦਾ ਅਸਤੀਫ਼ੇ

ਅਮਰੀਕਾ ਤੋਂ ਗੈਂਗਸਟਰਾਂ ਖ਼ਿਲਾਫ਼ ਐੱਫਬੀਆਈ ਦੀ ਕਾਰਵਾਈ ਦਾ ਕੀਤਾ ਸਵਾਗਤ

Amrinder Singh Raja Warring, Amarinder Singh Raja Warring, Punjab Pradesh Congress Committee, Punjab Congress, Punjab, Punjab News, Latest Punjab News

5 Dariya News

5 Dariya News

5 Dariya News

ਚੰਡੀਗੜ੍ਹ , 09 Jul 2026

Last updated on: Jul 09, 2026, 18:36 IST

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਲਗਾਤਾਰ ਹੋ ਰਹੇ ਬੰਬ ਧਮਾਕਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਅਤੇ ਪੰਜਾਬ ਪੁਲਿਸ ਇਨ੍ਹਾਂ ਘਟਨਾਵਾਂ ਬਾਰੇ ਪੂਰੀ ਤਰ੍ਹਾਂ ਬੇਖ਼ਬਰ ਅਤੇ ਬੇਬਸ ਨਜ਼ਰ ਆ ਰਹੇ ਹਨ।

ਇਸਦੇ ਨਾਲ ਹੀ, ਵੜਿੰਗ ਨੇ ਅਮਰੀਕਾ ਵਿੱਚ ਬੈਠ ਕੇ ਭਾਰਤ ਨੂੰ ਨਿਸ਼ਾਨਾ ਬਣਾਉਣ ਵਾਲੇ ਗੈਂਗਸਟਰਾਂ ਖ਼ਿਲਾਫ਼ ਐੱਫਬੀਆਈ ਵੱਲੋਂ ਕੀਤੀ ਗਈ ਕਾਰਵਾਈ ਦਾ ਵੀ ਸਵਾਗਤ ਕੀਤਾ ਹੈ। ਉਨ੍ਹਾਂ ਨੇ ਖ਼ਾਸ ਤੌਰ 'ਤੇ ਪੰਜਾਬ ਪੁਲਿਸ ਦੇ ਉਸ ਮੁਲਾਜ਼ਮ ਦੀ ਪਛਾਣ ਹੋਣ ਨੂੰ ਮਹੱਤਵਪੂਰਨ ਦੱਸਿਆ ਹੈ, ਜਿਸ 'ਤੇ 4 ਲੱਖ ਅਮਰੀਕੀ ਡਾਲਰ ਦੀ ਵਸੂਲੀ ਕਰਨ ਅਤੇ ਲੋਕਾਂ ਨੂੰ ਧਮਕਾਉਣ ਦੇ ਦੋਸ਼ ਲੱਗੇ ਹਨ।

ਅੱਜ ਇੱਥੇ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੋਗਾ ਦੇ ਇੱਕ ਪੁਲਿਸ ਥਾਣੇ 'ਤੇ ਹੋਏ ਬੰਬ ਹਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ, ਵੜਿੰਗ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਵਜੋਂ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਧਮਾਕਿਆਂ ਨੂੰ ਇਸ ਤਰ੍ਹਾਂ ਲੈ ਰਹੀ ਹੈ, ਜਿਵੇਂ ਇਹ ਕੋਈ ਆਮ ਗੱਲ ਹੋਵੇ। 

ਇਸ ਦੌਰਾਨ ਉਨ੍ਹਾਂ ਨੇ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਕਰੀਬ ਇੱਕ ਮਹੀਨਾ ਪਹਿਲਾਂ ਹੋਏ ਧਮਾਕਿਆਂ ਦਾ ਵੀ ਹਵਾਲਾ ਦਿੱਤਾ। ਉਨ੍ਹਾਂ ਨੇ ਵਾਰ-ਵਾਰ ਹੋ ਰਹੇ ਬੰਬ ਧਮਾਕਿਆਂ ਨੂੰ ਰੋਕਣ ਵਿੱਚ ਪੰਜਾਬ ਪੁਲਿਸ ਦੀ ਨਾਕਾਮੀ 'ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਪੁਲਿਸ ਥਾਣੇ ਹੀ ਸੁਰੱਖਿਅਤ ਨਹੀਂ ਰਹੇ ਹਨ, ਜਿਨ੍ਹਾਂ ਨੂੰ ਬਗੈਰ ਕਿਸੇ ਕਾਨੂੰਨ ਦੇ ਡਰ ਤੋਂ ਵਾਰ-ਵਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਤਾਂ ਫਿਰ ਆਮ ਲੋਕਾਂ ਦੀ ਹਾਲਤ ਦਾ ਅੰਦਾਜ਼ਾ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ।

ਉੱਥੇ ਹੀ, ਅਮਰੀਕਾ ਵਿੱਚ ਸਰਗਰਮ ਗੈਂਗਸਟਰ ਨੈੱਟਵਰਕ ਖ਼ਿਲਾਫ਼ ਐੱਫਬੀਆਈ ਦੀ ਕਾਰਵਾਈ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ, ਵੜਿੰਗ ਨੇ ਕਿਹਾ ਕਿ ਇਹ ਸਵਾਗਤਯੋਗ ਕਦਮ ਹੈ, ਜਿਸ ਨਾਲ ਗੈਂਗਸਟਰਾਂ ਨੂੰ ਹੁਣ ਕਿਤੇ ਵੀ ਸੁਰੱਖਿਅਤ ਪਨਾਹ ਨਹੀਂ ਮਿਲੇਗੀ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਪੰਜਾਬ ਪੁਲਿਸ ਨੂੰ ਵੀ ਐੱਫਬੀਆਈ ਤੋਂ ਸਬਕ ਲੈਂਦਿਆਂ ਪੰਜਾਬ ਵਿੱਚ ਇਸੇ ਤਰ੍ਹਾਂ ਦੀ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਜਦਕਿ ਇੱਕ ਪੁਲਿਸ ਇੰਸਪੈਕਟਰ ਵੱਲੋਂ ਕਥਿਤ ਤੌਰ 'ਤੇ ਕੁਝ ਲੋਕਾਂ ਤੋਂ 4 ਲੱਖ ਅਮਰੀਕੀ ਡਾਲਰ ਦੀ ਵਸੂਲੀ ਕਰਨ ਸਬੰਧੀ ਪੁੱਛੇ ਸਵਾਲ 'ਤੇ, ਵੜਿੰਗ ਨੇ ਕਿਹਾ ਕਿ ਕਾਂਗਰਸ ਲਗਾਤਾਰ ਇਹ ਕਹਿੰਦੀ ਰਹੀ ਹੈ ਕਿ ਗੈਂਗਸਟਰਾਂ ਨੂੰ ਪੁਲਿਸ ਦੀ ਸਰਪ੍ਰਸਤੀ ਅਤੇ ਮਦਦ ਮਿਲ ਰਹੀ ਹੈ ਤੇ ਇਹ ਮਾਮਲਾ ਉਸੇ ਦਾ ਸਬੂਤ ਹੈ। ਵੜਿੰਗ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਪੱਤਰ ਲਿਖਿਆ ਹੈ ਅਤੇ ਇਸ ਗੰਭੀਰ ਮਾਮਲੇ ਵੱਲ ਉਨ੍ਹਾਂ ਦਾ ਧਿਆਨ ਖਿੱਚਿਆ ਹੈ।

 

Tags: Amrinder Singh Raja Warring , Amarinder Singh Raja Warring , Punjab Pradesh Congress Committee , Punjab Congress , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD