Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

ਪੰਜਾਬ ਬਾਗਬਾਨੀ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ

Mohinder Bhagat, AAP Punjab, Jalandhar, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 09 Jul 2026

Last updated on: Jul 09, 2026, 18:41 IST

ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਬਾਗਬਾਨੀ ਖੇਤਰ ਵਿੱਚ ਸੂਬਾ ਸਰਕਾਰ ਵੱਲੋਂ ਹਾਸਲ ਕੀਤੀਆਂ ਮਹੱਤਵਪੂਰਨ ਪ੍ਰਾਪਤੀਆਂ ਸਬੰਧੀ ਇੱਕ ਅਹਿਮ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਆਧੁਨਿਕ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪ੍ਰੇਸ਼ਨ ਏਜੰਸੀ (ਜੀਕਾ) ਦੇ ਸਹਿਯੋਗ ਨਾਲ ਲਗਭਗ 1300 ਕਰੋੜ ਰੁਪਏ ਦਾ ਪ੍ਰੋਜੈਕਟ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਦੇ ਅਨੁਕੂਲ ਅਤੇ ਉੱਚ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ।

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਆਧੁਨਿਕ ਤਕਨੀਕਾਂ ਨੂੰ ਪ੍ਰੋਤਸਾਹਨ ਮਿਲੇਗਾ, ਉੱਚ ਗੁਣਵੱਤਾ ਵਾਲੀ ਪੌਦ ਸਮੱਗਰੀ ਉਪਲਬਧ ਹੋਵੇਗੀ, ਬਾਗਬਾਨੀ ਦਾ ਬੁਨਿਆਦੀ ਢਾਂਚਾ ਮਜ਼ਬੂਤ ਹੋਵੇਗਾ, ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਅਤੇ ਬਾਗਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਮਿਲੇਗੀ। ਬਾਗਬਾਨੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਗਬਾਨੀ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਕਿਸਾਨ-ਪੱਖੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਕਿਸਾਨਾਂ ਅਤੇ ਨੌਜਵਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਯਤਨਾਂ ਦੇ ਸਿੱਟੇ ਵਜੋਂ ਹੁਣ ਸੂਬੇ ਦੇ ਨੌਜਵਾਨ ਵਿਦੇਸ਼ ਜਾਣ ਦੀ ਦੌੜ ਛੱਡ ਕੇ ਬਾਗਬਾਨੀ ਨੂੰ ਰੁਜ਼ਗਾਰ ਵਜੋਂ ਅਪਣਾ ਰਹੇ ਹਨ। ਮੰਤਰੀ ਨੇ ਦੱਸਿਆ ਕਿ ਸਾਲ 2022 ਤੋਂ ਹੁਣ ਤੱਕ ਬੁਨਿਆਦੀ ਢਾਂਚਾ ਫੰਡ ਸਕੀਮ (ਏਆਈਐਫ) ਅਧੀਨ 28,195 ਪ੍ਰੋਜੈਕਟਾਂ ਨੂੰ ਮਨਜ਼ੂਰੀ ਮਿਲੀ ਹੈ। 

ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਕਿਸਾਨਾਂ ਨੂੰ ਵੱਖ-ਵੱਖ ਵਿੱਤੀ ਸੰਸਥਾਵਾਂ ਵੱਲੋਂ ਲਗਭਗ 6,729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਛੋਟੇ ਅਤੇ ਮੱਧਮ ਵਰਗ ਦੇ ਕਿਸਾਨਾਂ ਲਈ ਇਹ ਸਕੀਮ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਕੀਮ ਤਹਿਤ ਦੇਸ਼ ਵਿੱਚ ਸਭ ਤੋਂ ਵੱਧ ਮਨਜ਼ੂਰ ਕੀਤੇ ਪ੍ਰੋਜੈਕਟਾਂ ਵਾਲਾ ਸੂਬਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਕਿਸਾਨ-ਪੱਖੀ ਨੀਤੀਆਂ ਅਤੇ ਬਾਗਬਾਨੀ ਨੂੰ ਦਿੱਤੇ ਜਾ ਰਹੇ ਵਿਸ਼ੇਸ਼ ਉਤਸ਼ਾਹ ਸਦਕਾ ਸੂਬੇ ਵਿੱਚ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਬਾਗਬਾਨੀ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ।

 

Tags: Mohinder Bhagat , AAP Punjab , Jalandhar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD